Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਤੰਬਾਕੂ ਕੰਟਰੋਲ ਐਕਟ ਤਹਿਤ ਕੋਈ ਵੀ ਖਾਂਣ ਪੀਣ ਵਾਲੀਆਂ ਵਸਤਾਂ ਵੇਚਣ ਵਾਲਾ ਦੁਕਾਨਦਾਰ ਤੰਬਾਕੂ ਯੁਕਤ ਪਦਾਰਥ ਨਹੀਂ ਵੇਚ ਸਕਦਾ : ਇੰਸਪੈਕਟਰ ਅਨੋਖ ਲਾਲ

ਪਠਾਨਕੋਟ 12 ਮਈ(ਅਵਿਨਾਸ਼ ਸ਼ਰਮਾ ) : ਸਿਵਲ ਸਰਜਨ ਪਠਾਨਕੋਟ ਡਾ ਰੁਬਿੰਦਰ ਕੌਰ ਅਤੇ ਪ੍ਰੋਗਰਾਮ ਅਫਸਰ ਡਾ ਮੁਕਤਾ ਗੌਤਮ ਦੇ ਦਿਸ਼ਾ ਨਿਰਦੇਸ਼ਾਂ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਮਨਵਾਲ ਰੋਡ ਤੇ ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਅਤੇ ਤੰਬਾਕੂ ਯੁਕਤ ਪਦਾਰਥਾਂ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ । ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਹੈਲਥ ਇੰਸਪੈਕਟਰ ਅਨੋਖ ਲਾਲ ਅਤੇ ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਕਰੀਬ 10 ਚਲਾਨ ਕੱਟ ਕੇ ਸਿਰਫ 500 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ ਅਤੇ ਹੋਰਨਾਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ, ਜਿਨ੍ਹਾਂ ਵਿੱਚ ਜਨਤਕ ਥਾਂਵਾਂ ਤੇ ਤੰਬਾਕੂਨੋਸ਼ੀ ਕਰਨ, ,ਖਾਣ ਪੀਣ ਵਾਲੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣ ਵਾਲੇ ਦੁਕਾਨਦਾਰ ਸ਼ਾਮਲ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ 2003 ਤਹਿਤ ਕੋਈ ਵੀ ਖਾਣ ਪੀਣ ਵਾਲੀਆਂ ਵਸਤਾਂ ਵੇਚਣ ਵਾਲਾ ਦੁਕਾਨਦਾਰ ਤੰਬਾਕੂ ਯੁਕਤ ਪਦਾਰਥ ਨਹੀਂ ਵੇਚ ਸਕਦਾ । ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਦੀ ਪੂਰਨ ਪਾਬੰਦੀ, ਸਿਗਰੇਟ ਅਤੇ ਹੋਰ ਤੰਬਾਕੂ ਪਦਾਰਥਾਂ ਦੇ ਸਿੱਧੇ/ਅਸਿੱਧੇ ਇਸ਼ਤਿਹਾਰਾਂ ਤੇ ਰੋਕ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਦੇ ਸਿਗਰਟ ਜਾਂ ਹੋਰ ਤੰਬਾਕੂ ਉਤਪਾਦ ਵੇਚਣ ਜਾਂ ਖਰੀਦਣ ਤੇ ਪਾਬੰਦੀ। ਕਿਉਂਕਿ ਇਸ ਨਾਲ ਕੈਂਸਰ ਵਰਗੀਆਂ ਖ਼ਤਰਨਾਕ ਬੀਮਾਰੀਆਂ ਹੁੰਦੀਆਂ ਹਨ। ਇਸ ਮੌਕੇ ਹੈਲਥ ਇੰਸਪੈਕਟਰ ਸ਼ਰਮਾ , ਹੈਲਥ ਇੰਸਪੈਕਟਰ ਅਨੋਖ ਲਾਲ, ਹੈਲਥ ਇੰਸਪੈਕਟਰ ਰਜਿੰਦਰ ਕੁਮਾਰ, ਹੈਲਥ ਇੰਸਪੈਕਟਰ ਰਾਜ ਅੰਮ੍ਰਿਤ ਸਿੰਘ , ਦਲਜੀਤ ਸਿੰਘ, ਰਜੇਸ਼ ਕੁਮਾਰ ਆਦਿ ਮੌਜੂਦ ਸਨ ।