Prime Punjab Times

Latest news
ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ
ADVERTISEMENT
You are currently viewing ਸਿਵਲ ਸਰਜਨ ਡਾ: ਲਖਵੀਰ ਸਿੰਘ ਨੇ ਗੜ੍ਹਦੀਵਾਲਾ ਡਿਸਪੈਂਸਰੀ ਦੀ ਕੀਤੀ ਅਚਨਚੇਤ ਚੈਕਿੰਗ 

ਸਿਵਲ ਸਰਜਨ ਡਾ: ਲਖਵੀਰ ਸਿੰਘ ਨੇ ਗੜ੍ਹਦੀਵਾਲਾ ਡਿਸਪੈਂਸਰੀ ਦੀ ਕੀਤੀ ਅਚਨਚੇਤ ਚੈਕਿੰਗ 

ਸਿਵਲ ਸਰਜਨ ਹੁਸ਼ਿਆਰਪੁਰ ਡਾ: ਲਖਵੀਰ ਸਿੰਘ ਨੇ ਗੜ੍ਹਦੀਵਾਲਾ ਡਿਸਪੈਂਸਰੀ ਦੀ ਕੀਤੀ ਅਚਨਚੇਤ ਚੈਕਿੰਗ 

ਅਗਰ ਕੋਈ ਅਧਿਕਾਰੀ ਆਪਣਾ ਕੰਮ ਪੂਰੀ ਜ਼ਿੰਮੇਵਾਰੀ ਨਾਲ ਨਹੀਂ ਕਰਦਾ ਓਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ : ਡਾ ਲਖਵੀਰ 

ਡਿਸਪੈਂਸਰੀ ਦੇ ਸਮੂਹ ਸਟਾਫ ਨੂੰ ਮਰੀਜਾਂ ਦਾ ਚੰਗੀ ਤਰ੍ਹਾਂ ਖਿਆਲ ਰੱਖਣ ਸਬੰਧੀ ਸਖਤ ਹਦਾਇਤਾਂ ਕੀਤੀ ਜਾਰੀ 

ਗੜ੍ਹਦੀਵਾਲਾ, 13 ਮਈ (ਚੌਧਰੀ / ਯੋਗੇਸ਼ ਗੁਪਤਾ ) : ਅੱਜ ਗੜ੍ਹਦੀਵਾਲਾ ਵਿਖੇ ਸਿਵਲ ਡਿਸਪੈਂਸਰੀ ਦਾ ਸਿਵਲ ਸਰਜਨ ਡਾ: ਲਖਵੀਰ ਸਿੰਘ ਨੇ ਅਚਨਚੇਤ ਚੈਕਿੰਗ ਕੀਤੀ । ਇਸ ਦੌਰਾਨ ਉਹਨਾਂ ਨੇ ਲੋਕਲ ਸਟਾਫ ਨਾਲ ਮੀਟਿੰਗ ਕੀਤੀ ਸਿਵਲ ਸਰਜਨ ਡਾ: ਲਖਵੀਰ ਵੱਲੋਂ ਸਾਰੇ ਸਟਾਫ ਨੂੰ ਸਖਤ ਹਦਾਇਤਾਂ ਦਿੱਤੀਆਂ ਕਿ ਇਹ ਏਥੇ ਆਉਣ ਵਾਲੇ ਹਰੇਕ ਮਰੀਜ਼ ਦਾ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਬਹੁਤ ਹੀ ਸਖ਼ਤ ਹਦਾਇਤਾਂ ਹਨ ਕਿ ਅਗਰ ਕੋਈ ਅਧਿਕਾਰੀ ਆਪਣਾ ਕੰਮ ਪੂਰੀ ਜ਼ਿੰਮੇਵਾਰੀ ਨਾਲ ਨਹੀਂ ਕਰਦਾ ਓਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਵਲ ਡਿਸਪੈਂਸਰੀ ਵਿੱਚ ਕੋਈ ਵੀ ਬੋਰਡ ਨਾ ਲੱਗਾ ਹੋਣ ਕਰਕੇ ਉਨ੍ਹਾਂ ਨੇ ਸਟਾਫ ਨੂੰ ਸਖ਼ਤ ਹਦਾਇਤ ਦਿੱਤੀ ਕਿ ਜਲਦ ਤੋਂ ਜਲਦ ਡਿਸਪੈਂਸਰੀ ਦੇ ਬਾਹਰ ਬੋਰਡ ਲਗਾਇਆ ਜਾਵੇ। ਡਾ: ਲਖਵੀਰ ਜੀ ਨੇ ਦੱਸਿਆ ਕਿ ਉਨ੍ਹਾਂ ਦਾ ਗੜ੍ਹਦੀਵਾਲਾ ਨਾਲ਼ ਬਹੁਤ ਪੁਰਾਣਾ ਨਾਤਾ ਹੈ ਕਿਉਂਕਿ ਉਹ ਇੱਥੇ ਹੀ ਪੜ੍ਹੇ ਲਿਖੇ ਹਨ ਅਤੇ ਬਹੁਤ ਸਾਰਾ ਸਮਾਂ ਉਨ੍ਹਾਂ ਗੜ੍ਹਦੀਵਾਲਾ ਵਿੱਚ ਗੁਜ਼ਾਰਿਆ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਵਾਅਦਾ ਕੀਤਾ ਗਿਆ ਸਿਵਲ ਡਿਸਪੈਂਸਰੀ ਵਿੱਚ ਉਹ ਵੱਧ ਤੋਂ ਵੱਧ ਸੁਧਾਰ ਕਰਵਾਉਣਗੇ।ਡਾ: ਗੁਰਜੀਤ ਸਿੰਘ, ਫਾਰਮਾਸਿਸਟ ਪ੍ਰਭਜੋਤ ਕੌਰ, ਸੀ.ਐੱਚ.ਓ ਨਵਦੀਪ ਕੌਰ, ਏ.ਐੱਨ.ਐੱਮ ਜਸਵਿੰਦਰ ਕੌਰ, ਸਟਾਫ ਸੀਤਲ ਕੌਰ, ਸੁਰਜੀਤ ਸਿੰਘ, ਅਸ਼ਵਨੀ ਕੁਮਾਰ ਆਦਿ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਵੀ ਹਾਜਰ ਸਨ।

error: copy content is like crime its probhihated