Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਵਿਧਾਇਕ ਰੌੜੀ ਨੇ ਸਿਹਤ ਮੰਤਰੀ ਅਰੁਣ ਸਿੰਗਲਾ ਨਾਲ ਮੁਲਾਕਾਤ ਕਰਕੇ ਸਿਹਤ ਸਹੂਲਤਾਂ ਵਾਰੇ ਵਿਚਾਰ ਸਾਂਝੇ ਕੀਤੇ

ਵਿਧਾਇਕ ਰੌੜੀ ਨੇ ਸਿਹਤ ਮੰਤਰੀ ਅਰੁਣ ਸਿੰਗਲਾ ਨਾਲ ਮੁਲਾਕਾਤ ਕਰਕੇ ਸਿਹਤ ਸਹੂਲਤਾਂ ਵਾਰੇ ਵਿਚਾਰ ਸਾਂਝੇ ਕੀਤੇ

ਵਿਧਾਇਕ ਰੌੜੀ ਨੇ ਸਿਹਤ ਮੰਤਰੀ ਅਰੁਣ ਸਿੰਗਲਾ ਨਾਲ ਮੁਲਾਕਾਤ ਕਰਕੇ ਸਿਹਤ ਸਹੂਲਤਾਂ ਵਾਰੇ ਵਿਚਾਰ ਸਾਂਝੇ ਕੀਤੇ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਅੱਜ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋਡ਼ੀ ਨੇ ਵਿਧਾਨ ਸਭਾ ਗੜ੍ਹਸ਼ੰਕਰ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਚ ਸਟਾਫ ਤੇ ਹੋਰ ਸਹੂਲਤਾਂ ਦੀ ਕਮੀ ਸੰਬਧੀ ਚੰਡੀਗੜ੍ਹ ਵਿੱਖੇ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਸ਼੍ਰੀ ਅਰੁਣ ਸਿੰਗਲਾ ਨਾਲ ਮੁਲਾਕਾਤ ਕਰਕੇ ਇਕ ਮੰਗ ਪੱਤਰ ਦਿੱਤਾ। ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋਡ਼ੀ ਨੇ ਕਿਹਾ ਕਿ ਹਲਕੇ ਚ ਪਹਿਲਾ ਮਹੱਲਾ ਕਲੀਨਿਕ ਪਿੰਡ ਬੋੜੇ ਚ ਜਲਦ ਖੋਲਿਆ ਜਾਵੇਗਾ ਜਿਸ ਵਿੱਚ ਡਾਕਟਰ, ਨਰਸ ਤੋਂ ਇਲਾਵਾ ਲੋੜੀਂਦੇ ਟੈਸਟ ਦੀ ਸੁਵਿਧਾ ਹੋਵੇਗੀ। ਸ਼੍ਰੀ ਰੋਡ਼ੀ ਨੇ ਕਿਹਾ ਕਿ ਹਲਕਾ ਗੜ੍ਹਸ਼ੰਕਰ ਅਧੀਨ ਆਉਂਦੀਆਂ ਸਾਰੀਆਂ ਸਿਹਤ ਸੰਸਥਾਵਾਂ ਚ ਡਾਕਟਰ ਤੇ ਸਟਾਫ ਜਲਦ ਪੂਰਾ ਕਰਨ ਦਾ ਸਿਹਤ ਮੰਤਰੀ ਨੇ ਉਹਨਾਂ ਨੂੰ ਭਰੋਸਾ ਦਿੱਤਾ ਹੈ। ਸ਼੍ਰੀ ਰੋਡ਼ੀ ਨੇ ਕਿਹਾ ਸਰਕਾਰ ਬਦਲਣ ਨਾਲ ਹਸਪਤਾਲਾਂ ਚ ਡਾਕਟਰ ਤੇ ਸਟਾਫ ਸਮੇ ਸਿਰ ਆਪਣੇ ਦਫਤਰ ਆਉਂਦੇ ਹਨ ਤੇ ਮਰੀਜਾਂ ਨੂੰ ਹਸਪਤਾਲਾਂ ਚ ਮੁਫ਼ਤ ਦਵਾਈਆਂ ਮਿਲ ਰਹੀਆਂ ਹਨ।