Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਨਸ਼ਿਆਂ ਦੇ ਖਾਤਮੇ ਲਈ ਬਟਾਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇਗੀ : ਐੱਸ.ਐੱਸ.ਪੀ.ਬਟਾਲਾ

ਨਸ਼ਿਆਂ ਦੇ ਖਾਤਮੇ ਲਈ ਬਟਾਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇਗੀ : ਐੱਸ.ਐੱਸ.ਪੀ.ਬਟਾਲਾ

ਨਸ਼ਿਆਂ ਦੇ ਖਾਤਮੇ ਲਈ ਬਟਾਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇਗੀ : ਐੱਸ.ਐੱਸ.ਪੀ.ਬਟਾਲਾ

ਬਟਾਲਾ, 13 ਮਈ ( ਅਵਿਨਾਸ਼ ਸ਼ਰਮਾ ) – ਐੱਸ.ਐੱਸ.ਪੀ. ਬਟਾਲਾ ਸ. ਰਾਜਪਾਲ ਸਿੰਘ ਸੰਧੂ ਨੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਸਮੂਹ ਵਸਨੀਕਾਂ ਨੂੰ ਭਰੋਸਾ ਦਿੱਤਾ ਹੈ ਕਿ ਬਟਾਲਾ ਪੁਲਿਸ ਜਾਨ-ਮਾਲ ਤੇ ਅਮਨ-ਕਾਨੂੰਨ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਬਟਾਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇਗੀ ਅਤੇ ਇਸ ਨੂੰ ਕਾਮਯਾਬ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਾਥ ਲਿਆ ਜਾਵੇਗਾ।

ਐੱਸ.ਐੱਸ.ਪੀ. ਬਟਾਲਾ ਸ. ਰਾਜਪਾਲ ਸਿੰਘ ਸੰਧੂ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਵੱਡੇ ਨਸ਼ਾ ਤਸਕਰਾਂ ਨੂੰ ਫੜ੍ਹਿਆ ਜਾਵੇਗਾ ਤਾਂ ਜੋ ਇਸ ਸਮਾਜਿਕ ਕੁਰੀਤੀ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਦੀ ਚੌਕਸੀ ਨੂੰ ਹੋਰ ਵਧਾਇਆ ਜਾਵੇਗਾ ਅਤੇ ਨਾਕਾਬੰਦੀ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।

ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਕਿਸੇ ਵੀ ਮੁਹਿੰਮ ਦੀ ਸਫਲਤਾ ਲਈ ਲੋਕਾਂ ਦਾ ਸਾਥ ਬੇਹੱਦ ਜਰੂਰੀ ਹੁੰਦਾ ਹੈ ਅਤੇ ਪੁਲਿਸ ਵਿਭਾਗ ਵੱਲੋਂ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਦੇ ਸ਼ਿਕਾਰ ਨੌਜਵਾਨਾਂ ਨੂੰ ਇਲਾਜ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਸਰਕਾਰ ਵੱਲੋਂ ਉਨ੍ਹਾਂ ਦਾ ਮੁੜ ਵਸੇਬਾ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਨਸ਼ਾ ਵੇਚਣ ਵਾਲਿਆਂ ਸਬੰਧੀ ਕੋਈ ਵੀ ਜਾਣਕਾਰੀ ਹੈ ਤਾਂ ਉਹ ਬਿਨ੍ਹਾਂ ਕਿਸੇ ਸੰਕੋਚ ਤੋਂ ਉਨ੍ਹਾਂ ਨਾਲ ਸਾਂਝੀ ਕਰਨ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ।

ਇਸ ਮੌਕੇ ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ ਗਿੱਲ, ਡੀ.ਐੱਸ.ਪੀ. ਹਰਿੰਦਰ ਸਿੰਘ ਗਿੱਲ, ਡੀ.ਐੱਸ.ਪੀ. ਹਰਮਿੰਦਰ ਸਿੰਘ ਸੰਧੂ, ਪੀ.ਆਰ.ਓ. ਪੁਲਿਸ ਵਿਭਾਗ ਇੰਸਪੈਕਟਰ ਸੁਖਪਾਲ ਸਿੰਘ ਵੀ ਮੌਜੂਦ ਸਨ।

error: copy content is like crime its probhihated