Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸਫਾਈ ਸੇਵਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕਮਿਸ਼ਨ ਵਚਨਬੱਧ : ਚੇਅਰਮੈਨ ਗੇਜਾ ਰਾਮ ਵਾਲਮੀਕਿ

ਸਫਾਈ ਸੇਵਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕਮਿਸ਼ਨ ਵਚਨਬੱਧ : ਚੇਅਰਮੈਨ ਗੇਜਾ ਰਾਮ ਵਾਲਮੀਕਿ

ਸਫਾਈ ਸੇਵਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕਮਿਸ਼ਨ ਵਚਨਬੱਧ : ਚੇਅਰਮੈਨ ਗੇਜਾ ਰਾਮ ਵਾਲਮੀਕਿ

ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ 

ਗੜ੍ਹਦੀਵਾਲਾ 14 ਮਈ(ਚੌਧਰੀ) : ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਕਮਿਸ਼ਨ ਸਫਾਈ ਸੇਵਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ। ਉਹ ਅੱਜ ਹੁਸ਼ਿਆਰਪੁਰ ਦੌਰੇ ਦੌਰਾਨ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਗੜ੍ਹਦੀਵਾਲਾ ਸਮੇਤ ਦਸੂਹਾ ਨਗਰ ਕੌਂਸਲ ਵਿਚ ਕੰਮ ਕਰਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ।

ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਸਮਾਜਿਕ ਨਿਆਂ ਹਰ ਨਾਗਰਿਕ ਦਾ ਅਧਿਕਾਰ ਹੈ, ਇਸ ਲਈ ਕਿਸੇ ਵੀ ਸਫਾਈ ਸੇਵਕ ਜਾਂ ਸੀਵਰਮੈਨ ਦਾ ਸੋਸ਼ਣ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਕੂਲਾਂ, ਕਾਲਜਾਂ ਅਤੇ ਹਸਪਤਾਲਾਂ ਵਿਚ ਕੰਮ ਕਰਦੇ ਸਫ਼ਾਈ ਸੇਵਕਾਂ ਨੂੰ ਡੀ.ਸੀ. ਰੇਟ ’ਤੇ ਤਨਖਾਹ ਮੁਹੱਈਆ ਕਰਵਾਈ ਜਾਵੇ। ਇਸ ਤੋਂ ਇਲਾਵਾ 8 ਘੰਟੇ ਕੰਮ ਕਰਨ ਨੂੰ ਵੀ ਤਰਜ਼ੀਹੀ ਤੌਰ ’ਤੇ ਲਾਗੂ ਕਰਵਾਇਆ ਜਾਵੇਗਾ।
ਸ੍ਰੀ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਜਾਂ ਹੋਰ ਪ੍ਰਾਈਵੇਟ ਨੌਕਰੀ ਕਰਦੇ ਸਫ਼ਾਈ ਸੇਵਕਾਂ ਦਾ ਸੋਸ਼ਣ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਸੋਸ਼ਣ ਨੂੰ ਰੋਕਣ ਲਈ ਹੀ ਡੀ.ਸੀ. ਰੇਟਾਂ ’ਤੇ ਤਨਖਾਹਾਂ ਯਕੀਨੀ ਬਣਾਉਣ ਲਈ ਕਮਿਸ਼ਨ ਵਲੋਂ ਨੋਟਿਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਥੇ ਡੀ.ਸੀ. ਰੇਟਾਂ ਅਨੁਸਾਰ ਤਨਖ਼ਾਹਾਂ ਮਿਲਣੀਆਂ ਚਾਹੀਦੀਆਂ ਹਨ, ਉਥੇ ਸਫ਼ਾਈ ਸੇਵਕਾਂ ਦੇ ਈ.ਪੀ.ਐਫ ਦਾ ਹਿੱਸਾ ਵੀ ਤੁਰੰਤ ਉਨ੍ਹਾਂ ਦੇ ਖਾਤਿਆਂ ਵਿੱਚ ਜਮਾਂ ਹੋਣਾ ਚਾਹੀਦਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੇ ਪ੍ਰਾਈਵੇਟ ਵਿਦਿਅਕ ਅਦਾਰਿਆਂ, ਹਸਪਤਾਲਾਂ ਤੇ ਹੋਰ ਸੰਸਥਾਵਾਂ ਵਿਚ ਸਫ਼ਾਈ ਸੇਵਕਾਂ ਨਾਲ ਸਬੰਧਤ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਹਰ ਹਾਲ ਵਿਚ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਵਿੱਚ ਕੰਮ ਕਰ ਰਹੇ ਸਫਾਈ ਸੇਵਕਾਂ ਦੀ ਗਿਣਤੀ ਦਾ ਜਾਇਜ਼ਾ ਲੈਂਦਿਆਂ ਸਫ਼ਾਈ ਸੇਵਕਾਂ ਦੀ ਗਿਣਤੀ ਵਧਾਉਣ ਲਈ ਵੀ ਆਖਿਆ।
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਮੀਟਿੰਗ ਦੌਰਾਨ ਸਫ਼ਾਈ ਸੇਵਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਸਬੰਧਤ ਵਿਭਾਗ ਨੂੰ ਹਰ ਨਗਰ ਕੌਂਸਲਾਂ ਵਿੱਚ ਜਾਗਰੂਕਤਾ ਕੈਂਪ ਲਗਾਉਣ ਲਈ ਵੀ ਕਿਹਾ, ਤਾਂ ਜੋ ਸਾਰੇ ਸਫਾਈ ਸੇਵਕਾਂ ਨੂੰ ਕਰਜ਼ਾ ਅਤੇ ਹੋਰ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ। ਇਸ ਮੌਕੇ ਕਮਿਸ਼ਨ ਦੇ ਮੈਂਬਰ ਸ੍ਰੀ ਇੰਦਰਜੀਤ ਸਿੰਘ ਰਾਏਪੁਰ, ਜਿਲ੍ਹਾ ਭਲਾਈ ਅਫ਼ਸਰ ਸ੍ਰੀ ਰਜਿੰਦਰ ਸਿੰਘ, ਗੜ੍ਹਦੀਵਾਲਾ ਅਤੇ ਦਸੂਹਾ ਦੇ ਕਾਰਜਸਾਧਕ ਅਫ਼ਸਰਾਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਫਾਈ ਸੇਵਕ ਯੂਨੀਅਨਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

error: copy content is like crime its probhihated