Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਬੋਲਣ ਤੇ ਸੁਣਨ ‘ਚ ਅਸਮਰਥ ਨਬਾਲਿਗਾ ਨਾਲ ਰੇਪ ਕਰਨ ਦੇ ਦੋਸ਼ ਵਿੱਚ ਇੱਕ ਵਿਰੁੱਧ ਮਾਮਲਾ ਦਰਜ

ਬੋਲਣ ਤੇ ਸੁਣਨ ‘ਚ ਅਸਮਰਥ ਨਬਾਲਿਗਾ ਨਾਲ ਰੇਪ ਕਰਨ ਦੇ ਦੋਸ਼ ਵਿੱਚ ਇੱਕ ਵਿਰੁੱਧ ਮਾਮਲਾ ਦਰਜ

ਬੋਲਣ ਤੇ ਸੁਣਨ ‘ਚ ਅਸਮਰਥ ਨਬਾਲਿਗਾ ਨਾਲ ਰੇਪ ਕਰਨ ਦੇ ਦੋਸ਼ ਵਿੱਚ ਇੱਕ ਵਿਰੁੱਧ ਮਾਮਲਾ ਦਰਜ

ਗੁਰਦਾਸਪੁਰ 14 ਮਈ ( ਅਸ਼ਵਨੀ ) – ਪੁਲਿਸ ਜਿਲ੍ਹ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਦੀਨਾ ਨਗਰ ਦੇ ਇੱਕ ਪਿੰਡ ਦੀ ਵਸਨੀਕ ਬੋਲਣ ਤੇ ਸੁਣਨ ਚ ਅਸਮਰਥ 15 ਸਾਲਾ ਨਬਾਲਗ਼ ਲੜਕੀ ਨਾਲ ਰੇਪ ਕਰਨ ਦੇ ਦੋਸ਼ ਵਿਚ ਪੀੜਤ ਲੜਕੀ ਦੇ ਪਿਤਾ ਦੇ ਬਿਆਨ ਤੇ ਪੁਲਿਸ ਵੱਲੋਂ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ । ਪੀੜਤ ਲੜਕੀ ਦੇ ਪਿਤਾ ਨੇ ਪੁਲਿਸ ਨੂੰ ਦਿੱਤੇ ਬਿਆਨ ਰਾਹੀ ਦੱਸਿਆ ਕਿ ਉਸ ਦੀ 15 ਸਾਲ ਦੀ ਨਬਾਲਗ਼ ਲੜਕੀ ਜੋ ਕਿ ਬੋਲਣ ਤੇ ਸੁਣਨ ਚ ਅਸਮਰਥ ਹੈ ਅਤੇ ਘਰ ਵਿੱਚ ਹੀ ਰਹਿੰਦੀ ਹੈ ਨੂੰ ਉਸ ਦੇ ਘਰ ਨੇੜੇ ਰਹਿਣ ਵਾਲੇ ਇਕ ਵਿਅਕਤੀ ਕਾਫ਼ੀ ਸਮੇਂ ਤੋ ਤੰਗ ਪਰੇਸ਼ਾਨ ਕਰਦਾ ਸੀ ਅਤੇ ਉਸ ਦੀ ਬੇਟੀ ਦੇ ਨਾਲ ਸ਼ਰੀਰਕ ਛੇੜ-ਛਾੜ ਕਰਦਾ ਰਹਿੰਦਾ ਸੀ । ਬੀਤੇ ਦਿਨ ਜਦ ਉਹ ਪਿੰਡ ਵਿੱਚ ਹੀ ਦਿਹਾੜੀ ਕਰਨ ਗਿਆ ਹੋਇਆ ਸੀ ਅਤੇ ਕਰੀਬ 11.30 ਵਜੇ ਚਾਹ ਪੀਣ ਲਈ ਘਰ ਆਇਆ ਤਾਂ ਉਸ ਦੀ ਲੜਕੀ ਘਰ ਨਹੀਂ ਸੀ ਜਦੋਂ ਉਹ ਆਪਣੀ ਲੜਕੀ ਨੂੰ ਦੇਖਣ ਲਈ ਬਾਹਰ ਗਿਆ ਜਦ ਉਹ ਇਕ ਹਵੇਲੀ ਨੇੜੇ ਪੁਜਾ ਤਾਂ ਉਸਨੇ ਚੀਕਾ ਦੀ ਅਵਾਜ਼ ਆ ਰਹੀ ਸੀ। ਉਹ ਹਵੇਲੀ ਦੇ ਅੰਦਰ ਗਿਆ ਤਾਂ ਦੇਖਿਆ ਕਿ ਉਸ ਦੀ ਬੇਟੀ ਨਾਲ ਇਕ ਵਿਅਕਤੀ ਜ਼ਬਰਦਸਤੀ ਬਲਾਤਕਾਰ ਕਰ ਰਿਹਾ ਸੀ ਜੋ ਉਸ ਨੂੰ ਵੇਖ ਕੇ ਆਪਣੇ ਕੱਪੜੇ ਚੁੱਕ ਕੇ ਮੌਕਾ ਤੋਂ ਭੱਜ ਗਿਆ । ਇੰਸਪੈਕਟਰ ਅੰਜੂ ਬਾਲਾ ਤਫਸ਼ੀਸੀ ਅਫਸਰ ਨੇ ਦੱਸਿਆ ਕਿ ਪੀੜਤ ਲੜਕੀ ਦੇ ਪਿਤਾ ਦੇ ਬਿਆਨ ਤੇ ਪੁਲਿਸ ਵੱਲੋਂ ਇਕ ਵਿਅਕਤੀ ਵਿਰੁੱਧ ਧਾਰਾ 376 3,4,6 ਪਾਸਕੋ ਐਕਟ ਅਧੀਨ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।

error: copy content is like crime its probhihated