Prime Punjab Times

Latest news
ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ :- ਡਾ. ਸੁਦੇਸ਼ ਰਾਜਨ ਖੂਨਦਾਨ ਕੈਂਪ ਦੌਰਾਨ 70 ਤੋਂ ਵੱਧ ਯੂਨਿਟ ਖੂਨ ਇਕੱਠ, ਸਮਾਜਿਕ ਸੰਸਥਾਵਾਂ ਦਾ ਸਰਾਹਣਯੋਗ ਯੋਗਦਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ ਪੁਲਿਸ ਦੀ ਵੱਡੀ ਕਾਰਵਾਈ,2 ਪਿਸਟਲ,ਜਿੰਦਾ ਰੌਂਦ,ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ; ਮੁੱਖ ਆਰੋਪੀ ਫਰਾਰ *ਚੋਰੀਸ਼ੁਦਾ 7 ਮੋਟਰਸਾਈਕਲ ਅਤੇ 1 ਐਕਟਿਵਾ ਸਮੇਤ ‘ਸ਼ਾਤਿਰ ਚੋਰ’ ਆਇਆ ਪੁਲਿਸ ਅੜਿੱਕੇ*  ਸਹਾਇਕ ਕਮਿਸ਼ਨਰ ਵੱਲੋਂ ਸਿਵਲ ਡਿਫੈਂਸ ਬਲੈਕਆਊਟ ਮੌਕ ਡ੍ਰਿਲ ਐਕਸਰਸਾਈਜ਼ ਦੀਆਂ ਤਿਆਰੀਆਂ ਦਾ ਜਾਇਜ਼ਾ
ADVERTISEMENT
You are currently viewing ਮਲਟੀਪਰਪਜ ਕੇਡਰ ਦੇ ਪਦਵੀ ਨਾਮ ਬਦਲਣ ਸਬੰਧੀ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ 

ਮਲਟੀਪਰਪਜ ਕੇਡਰ ਦੇ ਪਦਵੀ ਨਾਮ ਬਦਲਣ ਸਬੰਧੀ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ 

ਮਲਟੀਪਰਪਜ ਕੇਡਰ ਦੇ ਪਦਵੀ ਨਾਮ ਬਦਲਣ ਸਬੰਧੀ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ 

ਬਟਾਲਾ / ਮਾਨਸਾ 13 ਮਈ ( ਅਵਿਨਾਸ਼ ਸ਼ਰਮਾ ) ਸਿਹਤ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਪੰਜਾਬ ਦੀ ਪਿਛਲੇ ਦਿਨੀਂ ਲੁਧਿਆਣਾ ਵਿਖੇ ਹੋਈ ਮੀਟਿੰਗ ਵਿੱਚ ਮੁਲਾਜ਼ਮ ਮੰਗਾਂ ਸਬੰਧੀ ਚਰਚਾ ਉਪਰੰਤ ਸਿਹਤ ਮੰਤਰੀ ਪੰਜਾਬ ਵਿਜੇ ਸਿੰਗਲਾ ਤੋਂ ਸਮਾਂ ਲੈ ਕੇ ਮੁਲਾਕਾਤ ਕਰਨ ਦਾ ਫੈਸਲਾ ਲਿਆ ਗਿਆ ਸੀ। ਉਸੇ ਫੈਸਲੇ ਅਨੁਸਾਰ ਅੱਜ ਮਾਨਸਾ ਜ਼ਿਲ੍ਹੇ ਦੀ ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਦੇ ਆਗੂਆਂ ਨੇ ਸਿਹਤ ਮੰਤਰੀ ਪੰਜਾਬ ਨੂੰ ਮਿਲ ਕੇ ਜਥੇਬੰਦੀ ਦੀ ਸਟੇਟ ਕਮੇਟੀ ਨਾਲ ਮੁਲਾਕਾਤ ਦਾ ਸਮਾਂ ਦੇਣ ਦੀ ਬੇਨਤੀ ਕੀਤੀ ਅਤੇ ਮਲਟੀਪਰਪਜ ਹੈਲਥ ਕੇਡਰ ਦੇ ਪਦਵੀ ਨਾਮ ਬਦਲਣ ਦੀ ਚਲ ਰਹੀ ਪ੍ਰਕਿਰਿਆ ਨੂੰ ਗੌਰ ਨਾਲ ਛੇਤੀ ਨੇਪਰੇ ਚਾੜ੍ਹਨ ਲਈ ਆਖਿਆ। ਸਿਹਤ ਮੰਤਰੀ ਸਾਹਿਬ ਨੇ ਬੜੇ ਵਧੀਆ ਤਰੀਕੇ ਨਾਲ ਗੱਲਬਾਤ ਸੁਣੀ ਅਤੇ ਪਦਵੀ ਨਾਮ ਸਮੇਤ ਸਾਰੀਆਂ ਹੀ ਮੰਗਾਂ ਤੇ ਅਗਲੇ ਮਹੀਨੇ ਪੈਨਲ ਮੀਟਿੰਗ ਵਿੱਚ ਵਿਚਾਰ ਚਰਚਾ ਕਰਕੇ ਛੇਤੀ ਹੱਲ ਕਰਨ ਦਾ ਪੂਰਨ ਭਰੋਸਾ ਦਿੱਤਾ। ਇਸ ਮੌਕੇ ਯੂਨੀਅਨ ਆਗੂ ਚਾਨਣ ਦੀਪ ਸਿੰਘ, ਗੁਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ, ਮਲਕੀਤ ਸਿੰਘ ਬਲਾਕ ਪ੍ਰਧਾਨ, ਹਰਪ੍ਰੀਤ ਸਿੰਘ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ।

error: copy content is like crime its probhihated