Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਸਟੂਡੈਂਟ ਵੈਲਫੇਅਰ ਸੁਸਾਇਟੀ ਵਲੋਂ ਸੰਗਰਾਂਦ ਦੇ ਦਿਹਾੜੇ ਮੌਕੇ ਮਹੀਨਾਵਾਰ 476ਵਾਂ ਸਮਾਗਮ ਕਰਾਇਆ

ਸਟੂਡੈਂਟ ਵੈਲਫੇਅਰ ਸੁਸਾਇਟੀ ਵਲੋਂ ਸੰਗਰਾਂਦ ਦੇ ਦਿਹਾੜੇ ਮੌਕੇ ਮਹੀਨਾਵਾਰ 476ਵਾਂ ਸਮਾਗਮ ਕਰਾਇਆ

ਸਟੂਡੈਂਟ ਵੈਲਫੇਅਰ ਸੁਸਾਇਟੀ ਵਲੋਂ ਸੰਗਰਾਂਦ ਦੇ ਦਿਹਾੜੇ ਮੌਕੇ ਮਹੀਨਾਵਾਰ 476ਵਾਂ ਸਮਾਗਮ ਕਰਾਇਆ

ਇਸ ਮਹੀਨੇ 146630 ਰੁਪਏ ਦੀ ਰਾਸ਼ੀ ਭਲਾਈ ਕੰਮਾਂ ਉੱਪਰ ਖਰਚੀ ਗਈ

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਜਰੂਰਤ ਦਾ ਸਮਾਨ ਵੰਡਿਆ

ਬਟਾਲਾ, 14 ਮਈ (  ਅਵਿਨਾਸ਼ ਸ਼ਰਮਾ ) – ਬਟਾਲਾ ਸ਼ਹਿਰ ਦੀ ਨਾਮੀ ਸਮਾਜ ਸੇਵੀ ਸੰਸਥਾ ਸਟੂਡੈਂਟ ਵੈਲਫੇਅਰ ਸੁਸਾਇਟੀ (ਰਜਿ:) ਵਲੋਂ ਅੱਜ ਸਥਾਨਕ ਬਿਰਧ ਆਸ਼ਰਮ ਵਲੋਂ ਅੱਜ ਜੇਠ ਮਹੀਨੇ ਦੀ ਸੰਗਰਾਂਦ ਦੇ ਸ਼ੁਭ ਮੌਕੇ ਮਹੀਨਾਵਾਰ 476ਵਾਂ ਸਮਾਗਮ ਕਰਾਇਆ ਗਿਆ। ਸੰਸਥਾ ਦੇ ਮੁੱਖ ਸੇਵਾਦਾਰ ਮਾਸਟਰ ਕੁਲਦੀਪ ਰਾਜ ਸ਼ਰਮਾਂ ਦੀ ਅਗਵਾਈ ਹੇਠ ਹੋਈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮ ਪਤਨੀ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਸ਼ਾਮਲ ਹੋਏ। ਸਮਾਗਮ ਦੌਰਾਨ ਸਟੂਡੈਂਟ ਵੈਲਫੇਅਰ ਸੁਸਾਇਟੀ ਵਲੋਂ ਇਸ ਮਹੀਨੇ 146630 ਰੁਪਏ ਦੀ ਰਾਸ਼ੀ ਖਰਚ ਕੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਹੋਰ ਜ਼ਰੂਰਤ ਦਾ ਸਮਾਨ ਵੰਡਿਆ ਗਿਆ।

ਇਸ ਮੌਕੇ ਕਰਾਏ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਕਿਹਾ ਕਿ ਸਟੂਡੈਂਟ ਵੈਲਫੇਅਰ ਸੁਸਾਇਟੀ ਦਾ ਸਮਾਜ ਸੇਵਾ ਅਤੇ ਸਿੱਖਿਆ ਦੇ ਖੇਤਰ ਵਿੱਚ ਬਹੁਤ ਅਹਿਮ ਯੋਗਦਾਨ ਹੈ। ਉਨਾਂ ਕਿਹਾ ਇਹ ਸੰਸਥਾ ਜਿਥੇ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਗਿਆਨ ਦਾ ਚਾਨਣ ਵੰਡ ਰਹੀ ਹੈ ਉਥੇ ਇਸ ਸੰਸਥਾ ਵਲੋਂ ਵਿਧਵਾਵਾਂ, ਬਜ਼ੁਰਗਾਂ ਅਤੇ ਗਰੀਬ ਪਰਿਵਾਰਾਂ ਦਾ ਵੀ ਪਾਲਣ-ਪੋਸ਼ਣ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮਾਸਟਰ ਕੁਲਦੀਪ ਸ਼ਰਮਾਂ ਜੀ ਸੇਵਾ ਦੇ ਪੁੰਜ ਹਨ ਅਤੇ ਉਨਾਂ ਵਲੋਂ ਆਪਣੀ ਸਮੁੱਚੀ ਟੀਮ ਨਾਲ ਸੇਵਾ ਦਾ ਜੋ ਇਹ ਜੱਗ ਚਲਾਇਆ ਜਾ ਰਿਹਾ ਹੈ ਉਸਤੋਂ ਬਹੁਤ ਸਾਰੇ ਲੋੜਵੰਦ ਲਾਭ ਲੈ ਰਹੇ ਹਨ।

ਇਸ ਮੌਕੇ ਮਾਸਟਰ ਕੁਲਦੀਪ ਰਾਜ ਸ਼ਰਮਾਂ ਨੇ ਕਿਹਾ ਕਿ ਬਟਾਲਾ ਸ਼ਹਿਰ ਵਾਸੀਆਂ ਦਾ ਇਸ ਸੰਸਥਾ ਨੂੰ ਚਲਾਉਣ ਵਿੱਚ ਸਭ ਤੋਂ ਵੱਧ ਯੋਗਦਾਨ ਹੈ। ਉਨਾਂ ਕਿਹਾ ਕਿ ਸੰਸਥਾ ਵਲੋਂ ਗਰੀਬ ਅਤੇ ਲੋਵਵੰਦ ਵਿਦਿਆਰਥੀਆਂ ਦੀ ਮਾਲੀ ਸਹਾਇਤਾ ਕੀਤੀ ਜਾਂਦੀ ਹੈ ਅਤੇ ਹੁਸ਼ਿਆਰ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਹਾਸਲ ਕਰਨ ਵਿਚ ਮਦਦ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਇਹ ਸੰਸਥਾ ਲੋਕਾਂ ਦੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਚੱਲ ਰਹੀ ਹੈ।

ਇਸ ਮੌਕੇ ਸਰਵਸ੍ਰੀ ਸੁਭਾਸ਼ ਚੰਦਰ, ਬਲਜੀਤ ਸਿੰਘ, ਹਰਚਰਨ ਸਿੰਘ ਰੰਧਾਵਾ, ਪ੍ਰੋਫੈਸਰ ਐੱਮ.ਐੱਮ. ਚੱਡਾ, ਸ੍ਰੀਮਤੀ ਕਿਰਨ ਚੱਡਾ, ਪ੍ਰਿੰਸੀਪਲ ਅਨਿਲ ਸ਼ਰਮਾਂ, ਰਜਿੰਦਰ ਭਾਸਕਰ, ਵਿਨੋਦ ਸ਼ਰਮਾਂ, ਜੋਗਿੰਦਰ ਜੀ, ਮਾਸਟਰ ਨਵਦੀਪ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਮੋਹਤਬਰ ਵੀ ਹਾਜ਼ਰ ਸਨ ।

error: copy content is like crime its probhihated