Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋ ਕੇ ਕੈਬਨਿਟ ਮੰਤਰੀ ਜਿੰਪਾ ਤੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਰਿਵਾਰ ਨਾਲ ਹਮਦਰਦੀ ਦਾ ਕੀਤਾ ਪ੍ਰਗਟਾਵਾ

ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋ ਕੇ ਕੈਬਨਿਟ ਮੰਤਰੀ ਜਿੰਪਾ ਤੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਰਿਵਾਰ ਨਾਲ ਹਮਦਰਦੀ ਦਾ ਕੀਤਾ ਪ੍ਰਗਟਾਵਾ

ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋ ਕੇ ਕੈਬਨਿਟ ਮੰਤਰੀ ਜਿੰਪਾ ਤੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਰਿਵਾਰ ਨਾਲ ਹਮਦਰਦੀ ਦਾ ਕੀਤਾ ਪ੍ਰਗਟਾਵਾ

ਕੈਬਨਿਟ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਇਕ ਕਰੋੜ ਰੁਪਏ ਦੀ ਰਾਸ਼ੀ ’ਚੋ 5 ਲੱਖ ਰੁਪਏ ਦਾ ਚੈਕ ਕੀਤਾ ਭੇਂਟ

ਗੜ੍ਹਦੀਵਾਲਾ / ਹੁਸ਼ਿਆਰਪੁਰ, 15 ਮਈ(ਚੌਧਰੀ / ਯੋਗੇਸ਼ ਗੁਪਤਾ) : ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋ ਕੇ ਅੱਜ ਮੁੱਖ ਮੰਤਰੀ ਪੰਜਾਬ ਵਲੋਂ ਮਾਲ, ਮੁੜ ਵਸੇਬਾ ਤੇ ਆਪਦਾ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਤੇ ਵਿਧਾਇਕ ਉੜਮੁੜ ਸ੍ਰੀ ਜਸਵੀਰ ਸਿੰਘ ਰਾਜਾ ਨੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ। ਸ਼ਹੀਦ ਦੇ ਪਿੰਡ ਬਰਾਂਡਾ ਵਿਚ ਰੱਖੇ ਗਏ ਸਹਿਜ ਪਾਠ ਦੇ ਭੋਗ ਦੇ ਬਾਅਦ ਕੈਬਨਿਟ ਮੰਤਰੀ ਨੇ ਈਸ਼ਵਰ ਤੋਂ ਵਿਛੜੀ ਰੂਹ ਨੂੰ ਆਪਣੇ ਕਦਮਾਂ ਵਿਚ ਨਿਵਾਸ ਦੇਣ ਅਤੇ ਦੁੱਖੀ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ।ਉਨ੍ਹਾਂ ਕਿਹਾ ਕਿ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੀ ਸ਼ਹਾਦਤ ’ਤੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਸੂਬੇਦਾਰ ਹਰਦੀਪ ਸਿੰਘ ਇਕ ਬਹਾਦਰ ਯੋਧਾ ਸਨ ਅਤੇ ਉਨ੍ਹਾਂ ਦੇ ਮਹਾਨ ਬਲੀਦਾਨ ਪ੍ਰਤੀ ਦੇਸ਼ ਸਦਾ ਉਨ੍ਹਾਂ ਦਾ ਰਿਣੀ ਰਹੇਗੀ।

ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਇਕ ਕਰੋੜ ਰੁਪਏ ਦੀ ਰਾਸ਼ੀ ਵਿਚੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸ਼ਹੀਦ ਦੀ ਪਤਨੀ ਰਵਿੰਦਰ ਕੌਰ ਨੂੰ ਭੇਟ ਕੀਤਾ ਅਤੇ ਕਿਹਾ ਕਿ ਬਕਾਇਆ ਰਾਸ਼ੀ ਜਲਦ ਤੋਂ ਜਲਦ ਪਰਿਵਾਰ ਨੂੰ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਪਰਿਵਾਰ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ। ਇਸ ਮੌਕੇ ’ਤੇ ਸ਼ਹੀਦ ਦੀ ਮਾਤਾ ਤੀਰਥ ਕੌਰ, ਬੇਟਾ ਰਵਿੰਦਰ ਪਾਲ ਸਿੰਘ, ਬੇਟੀ ਅਮਨੀਤ ਕੌਰ ਵੀ ਮੌਜੂਦ ਸਨ।


ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਦੇ ਪਿੰਡ ਬਰਾਂਡਾ ਦੇ ਸੂਬੇਦਾਰ ਹਰਦੀਪ ਸਿੰਘ ਜੋ ਕਿ 15 ਪੰਜਾਬ ਰੈਜੀਮੈਂਟ ਅਰੁਣਾਚਲ ਪ੍ਰਦੇਸ਼ ਵਿਚ ਤਾਇਨਾਤ ਸਨ, 6 ਮਈ ਨੂੰ ਅਰੁਣਾਚਲ ਪ੍ਰਦੇਸ਼ ਵਿਚ ਐਲ.ਏ.ਸੀ. ਨਾਲ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੋ ਗਏ ਸਨ। ਸ਼ਹੀਦ ਦਾ 8 ਮਈ ਨੂੰ ਉਨ੍ਹਾਂ ਦੇ ਪਿੰਡ ਵਿਚ ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਸੀ।

error: copy content is like crime its probhihated