Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਜਸਵਿੰਦਰ ਕੁਮਾਰ ਵਿੱਕੀ ਚੌਧਰੀ ਡੀ ਆਰ ਓ SBS ਨਗਰ ਅਤੇ ਕਾਂਗਰਸ ਦੇ ਕੋਆਰਡੀਨੇਟਰ ਨਿਯੁਕਤ

ਜਸਵਿੰਦਰ ਕੁਮਾਰ ਵਿੱਕੀ ਚੌਧਰੀ ਡੀ ਆਰ ਓ SBS ਨਗਰ ਅਤੇ ਕਾਂਗਰਸ ਦੇ ਕੋਆਰਡੀਨੇਟਰ ਨਿਯੁਕਤ

ਜਸਵਿੰਦਰ ਕੁਮਾਰ ਵਿੱਕੀ ਚੌਧਰੀ ਡੀ ਆਰ ਓ SBS ਨਗਰ ਅਤੇ ਕਾਂਗਰਸ ਦੇ ਕੋਆਰਡੀਨੇਟਰ ਨਿਯੁਕਤ

ਬਲਾਚੌਰ 16 ਮਈ (ਜਤਿੰਦਰ ਪਾਲ ਸਿੰਘ ਕਲੇਰ )- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬਲਾਚੌਰ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵਿੰਦਰ ਕੁਮਾਰ ਵਿੱਕੀ ਚੌਧਰੀ ਨੂੰ ਡੀ.ਆਰ.ਓ. ਸ਼ਹੀਦ ਭਗਤ ਸਿੰਘ ਨਗਰ ਨਾਲ ਕਾਂਗਰਸ ਦੇ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਇਸ ਨਿਯੁਕਤੀ ਸਬੰਧੀ ਜਸਵਿੰਦਰ ਕੁਮਾਰ ਵਿਕੀ ਚੌਧਰੀ ਨੇ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹਰੀਸ਼ ਚੌਧਰੀ ਇੰਚਾਰਜ ਪੰਜਾਬ ਮਾਮਲੇ, ਭਾਰਤ ਭੂਸ਼ਨ ਆਸ਼ੂ ਕਾਰਜਕਾਰੀ ਪ੍ਰਧਾਨ, ਸੰਦੀਪ ਸਿੰਘ ਸੰਧੂ ਜਨਰਲ ਸੈਕਟਰੀ ਪੰਜਾਬ ਸਮੇਤ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਪਾਰਟੀ ਦੇ ਸੰਗਠਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰਨਗੇ | ਵਿੱਕੀ ਚੌਧਰੀ ਦੀ ਇਸ ਨਿਯੁਕਤੀ ‘ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸੋਨੂੰ ਭਾਟੀਆ, ਮਦਨ ਲਾਲ ਹੱਕਲਾ, ਧਰਮ ਪਾਲ ਚੇਅਰਮੈਨ, ਦੇਸ ਰਾਜ ਹੱਕਲਾ ਵਾਈਸ ਚੇਅਰਮੈਨ, ਧਰਮ ਪਾਲ ਕਟਾਰੀਆ, ਦਿਲਬਾਗ ਰਾਏ ਮੈਹਸ਼ੀ, ਨੰਬਰਦਾਰ ਸੰਦੀਪ ਚੇਚੀ ਨਿੱਘੀ, ਸੁਰਿੰਦਰ ਸ਼ਿੰਦਾ ਰੈਲਮਾਜਰਾ, ਰਾਜ ਕੁਮਾਰ ਬੂੰਗੜੀ, ਬਾਲ ਕਿਸ਼ਨ ਸਰਪੰਚ ਬਾਗੋਵਾਲ, ਮਾ. ਜਲਸੂ ਰਾਮ ਸਰਪੰਚ, ਠੇਕੇਦਾਰ ਪ੍ਰਵੀਨ ਚੇਚੀ ਆਦਿ ਨੇ ਵਿਕੀ ਚੌਧਰੀ ਨੂੰ ਵਧਾਈਆਂ ਦਿੱਤੀਆਂ |

error: copy content is like crime its probhihated