Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਸਿਵਲ ਸਰਜਨ ਡਾ ਰੁਬਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਡੇਂਗੂ ਦਿਨ ਮਨਾਇਆ

ਸਿਵਲ ਸਰਜਨ ਡਾ ਰੁਬਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਡੇਂਗੂ ਦਿਨ ਮਨਾਇਆ

ਸਿਵਲ ਸਰਜਨ ਡਾ ਰੁਬਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਡੇਂਗੂ ਦਿਨ ਮਨਾਇਆ

ਹਰ ਐਤਵਾਰ ਡੇਂਗੂ ਦੇ ਮੱਛਰ ਤੇ ਵਾਰ ‘”

ਪਠਾਨਕੋਟ 16 ਮਈ (ਅਵਿਨਾਸ਼ ਸ਼ਰਮਾ ) ਅੱਜ ਸਿਵਲ ਸਰਜਨ ਦਫਤਰ ਪਠਾਨਕੋਟ ਵਿਖੇ ਸਿਵਲ ਸਰਜਨ ਡਾ ਰੁਬਿੰਦਰ ਕੌਰ ਦੀ ਅਗਵਾਈ ਵਿਚ ਕੌਮੀ ਡੇਂਗੂ ਦਿਵਸ ਮਨਾਇਆ ਗਿਆ । ਇਸ ਸਬੰਧੀ ਡਾ ਰੁਬਿੰਦਰ ਕੌਰ ਨੇ ਦੱਸਿਆ ਕਿ ਕੌਮੀ ਡੇਂਗੂ ਦਿਵਸ ਹਰ ਸਾਲ 16 ਮਈ ਨੂੰ ਮਨਾਇਆ ਜਾਂਦਾ ਹੈ । ਜਿਸ ਦਾ ਮੁੱਖ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਡੇਂਗੂ ਤੋਂ ਬਚਾਅ ਬਾਰੇ ਜਾਗਰੂਕ ਕਰਨਾ ਹੈ । ਉਨ੍ਹਾਂ ਦੱਸਿਆ ਕਿ ਜਿਵੇਂ ਪਹਿਲਾਂ ਸ਼ੁੱਕਰਵਾਰ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਸੀ ਹੁਣ ਨਵਾਂ ਲੋਗੋ ” ਐਤਵਾਰ ਡੇਂਗੂ ਦੇ ਮੱਛਰ ਤੇ ਵਾਰ” ਜਾਰੀ ਕੀਤਾ ਗਿਆ ਜਿਸ ਦੇ ਤਹਿਤ ਹਰ ਐਤਵਾਰ ਆਪਣੇ ਘਰਾਂ ਵਿੱਚ ਵੇਖੋ ਕਿ ਕਿਤੇ ਪਾਣੀ ਤਾਂ ਨਹੀਂ ਖੜ੍ਹਾ ਹੋਇਆ । ਇਸ ਲਈ ਟੁੱਟੇ ਭੱਜੇ ਸਾਮਾਨ ਜਾਂ ਟਾਇਰਾਂ ਆਦਿ ਨੂੰ ਖੁੱਲ੍ਹੇ ਵਿੱਚ ਨਾ ਰੱਖੋ, ਕਿਉਂਕਿ ਬਰਸਾਤ ਨਾਲ ਇਨ੍ਹਾਂ ਵਿੱਚ ਪਾਣੀ ਭਰ ਜਾਂਦਾ ਹੈ ,ਜਿਸ ਵਿਚ ਵੀ ਲਾਰਵਾ ਪੈਦਾ ਹੋ ਜਾਂਦਾ ਹੈ ਨਾਲ ਹੀ ਆਪਣੇ ਕੂਲਰਾਂ, ਗਮਲਿਆਂ, ਫਰਿੱਜਾਂ ਦੀ ਬੈਕ ਸਾਈਡ ਦੀ ਟ੍ਰੇਅ ਆਦਿ ਨੂੰ ਚੰਗੀ ਤਰ੍ਹਾਂ ਸੁਕਾ ਕੇ ਦੁਬਾਰਾ ਭਰਨਾ ਚਾਹੀਦਾ ਹੈ ਕਿਉਂਕਿ ਡੇਂਗੂ ਦਾ ਮੱਛਰ ਹਫ਼ਤੇ ਵਿਚ ਆਂਡੇ ਤੋਂ ਪੂਰਾ ਮੱਛਰ ਤਿਆਰ ਹੋ ਜਾਂਦਾ ਹੈ ।
ਬਾਅਦ ਵਿਚ ਜ਼ਿਲ੍ਹਾ ਐਪੀਡਮੋਲੋਜਿਸਟ ਡਾ ਸਾਕਸ਼ੀ ਦੀ ਅਗਵਾਈ ਵਿੱਚ ਟੀਮ ਨੇ ਮੁਹੱਲਾ ਮਾਡਲ ਟਾਊਨ ਵਿਖੇ ਸਰਵੇ ਕਰਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ਼ ਦਿਨ ਵੇਲੇ ਹੀ ਕੱਟਦਾ ਹੈ । ਇਸ ਦੇ ਮੁੱਖ ਲੱਛਣ ਤੇਜ਼ ਬੁਖਾਰ ,ਸਿਰ ਦਰਦ, ਮਾਸ ਪੇਸ਼ੀਆਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਚਮੜੀ ਤੇ ਦਾਣੇ ,ਮਸੂੜਿਆਂ ਅਤੇ ਨੱਕ ਵਿੱਚੋਂ ਖ਼ੂਨ ਵਗਣਾ ਆਦਿ ਹਨ, ਇਸ ਲਈ ਬੁਖਾਰ ਹੋਣ ਤੇ ਐਸਪ੍ਰੀਨ ਜਾਂ ਬਰੂਫਿਨ ਨਾ ਲਓ ਬੁਖਾਰ ਹੋਣ ਤੇ ਸਿਰਫ਼ ਪੈਰਾਸੀਟਾਮੋਲ ਹੀ ਲਵੋ । ਇਸ ਦੌਰਾਨ ਮਾਡਲ ਟਾਊਨ ਵਿਚ ਹੀ ਅੱਗ ਬੁਝਾਊ ਸੈਂਟਰ ਦਾ ਸਰਵੇ ਵੀ ਕੀਤਾ ਗਿਆ ਜਿੱਥੇ ਇਕ ਕੂਲਰ ਵਿਚੋਂ ਮੱਛਰ ਦਾ ਲਾਰਵਾ ਮਿਲਿਆ ਜਿਸ ਨੂੰ ਮੌਕੇ ਤੇ ਨਸ਼ਟ ਕਰ ਕੇ ਸਪਰੇਅ ਵੀ ਕਰਵਾਈ ਗਈ । ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਅਦਿੱਤੀ ਸਲਾਰੀਆ ,ਜ਼ਿਲ੍ਹਾ ਟੀਕਾਕਰਨ ਅਫਸਰ ਡਾ ਦਰਬਾਰ ਰਾਜ, ਡਾ ਪ੍ਰਿਅੰਕਾ ਠਾਕੁਰ ,ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ, ਹੈਲਥ ਇੰਸਪੈਕਟਰ ਰਾਜਿੰਦਰ ਕੁਮਾਰ, ਹੈਲਥ ਇੰਸਪੈਕਟਰ ਰਾਜ ਅੰਮ੍ਰਿਤ ਸਿੰਘ, ਹੈਲਥ ਇੰਸਪੈਕਟਰ ਅਨੋਖ ਲਾਲ ,ਜ਼ਿਲ੍ਹਾ ਲੈਬ ਟੈਕਨੀਸ਼ੀਅਨ ਗਣੇਸ਼ ਪ੍ਰਸਾਦ, ਵਿਪਨ ਅਨੰਦ ਆਦਿ ਹਾਜ਼ਰ ਸਨ ।