Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਲਾਚੌਰ 16 ਮਈ (ਜਤਿੰਦਰ ਪਾਲ ਸਿੰਘ ਕਲੇਰ )– ਥਾਣਾ ਪੋਜੇਵਾਲ ਦੀ ਪੁਲਿਸ ਨੇ 11 ਬੋਤਲਾਂ ਸ਼ਰਾਬ ਸਮੇਤ ਪਿੰਡ ਟੋਰੋਵਾਲ ਮੋੜ ਲਾਗੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਥਾਣਾ ਪੋਜੇਵਾਲ ਤੋ ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਟੋਰੋਵਾਲ ਪਾਸੇ ਗਸ਼ਤ ਤੇ ਸਨ ਤਾਂ ਉਨ੍ਹਾਂ ਨੂੰ ਕਿਸੇ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪਿੰਡ ਟੋਰੋਵਾਲ ਵਾਸੀ ਅਸ਼ਵਨੀ ਕੁਮਾਰ ਥੈਲੇ ਵਿਚ ਨਾਜਾਇਜ਼ ਸ਼ਰਾਬ ਲੈ ਕੇ ਪਿੰਡ ਛੂਛੇਵਾਲ ਪਾਸੇ ਜਾਣ ਵਾਲਾ ਹੈ ਤੇ ਉਸ ਨੂੰ ਟੋਰੋਵਾਲ ਮੋੜ ਤੇ ਛੂਛੇਵਾਲ ਮਾਰਗ ਤੇ ਨਾਕਾਬੰਦੀ ਕਰਕੇ ਕਾਬੂ ਕੀਤਾ ਜਾ ਸਕਦਾ ਹੈ ਤੇ ਪੁਲਿਸ ਨੇ ਉਕਤ ਸਥਾਨ ਤੇ ਨਾਕਾਬੰਦੀ ਕਰਕੇ ਅਸ਼ਵਨੀ ਕੁਮਾਰ ਵਾਸੀ ਟੋਰੋਵਾਲ ਪਾਸ ਥੈਲੇ ਵਿਚੋਂ 11 ਬੋਤਲਾਂ ਪੰਜਾਬ ਕਲੱਬ ਗੋਲਡ ਵਿਸਕੀ ਬਰਾਮਦ ਕਰਕੇ ਉਸ ਦੇ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ਼ ਕਰ ਲਿਆ ਹੈ |