Prime Punjab Times

Latest news
FBI ਦੇ ਨਿਸ਼ਾਨੇ 'ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ KMS ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ.ਮਾਨਵ... ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵਾਗਤ ਸਮਾਰੋਹ ਦਾ ਆਯੋਜਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ
ADVERTISEMENT
You are currently viewing ਦਸੂਹਾ : ਪਤਨੀ ਦੇ ਨਜਾਇਜ਼ ਸਬੰਧਾਂ ਦੇ ਸ਼ੱਕ ਦੇ ਚਲਦਿਆਂ ਪਤੀ ਨੇ ਆਪਣੇ 5/6 ਸਾਥੀਆਂ ਸਮੇਤ ਕਾਰ ਸਵਾਰ ਤੇ ਤੇਜਧਾਰ ਹਥਿਆਰਾਂ ਨਾਲ ਕੀਤਾ ਹਮਲਾ,ਮੌਤ

ਦਸੂਹਾ : ਪਤਨੀ ਦੇ ਨਜਾਇਜ਼ ਸਬੰਧਾਂ ਦੇ ਸ਼ੱਕ ਦੇ ਚਲਦਿਆਂ ਪਤੀ ਨੇ ਆਪਣੇ 5/6 ਸਾਥੀਆਂ ਸਮੇਤ ਕਾਰ ਸਵਾਰ ਤੇ ਤੇਜਧਾਰ ਹਥਿਆਰਾਂ ਨਾਲ ਕੀਤਾ ਹਮਲਾ,ਮੌਤ

ਪਤਨੀ ਦੇ ਨਜਾਇਜ ਸਬੰਧਾਂ ਦੇ ਸ਼ੱਕ ਦੇ ਚਲਦਿਆਂ ਪਤੀ ਨੇ ਆਪਣੇ 5/6 ਸਾਥੀਆਂ ਸਮੇਤ ਕਾਰ ਸਵਾਰ ਤੇ ਤੇਜਧਾਰ ਹਥਿਆਰਾਂ ਨਾਲ ਕੀਤਾ ਹਮਲਾ,ਮੌਤ
ਦਸੂਹਾ 17 ਮਈ (ਬਿਊਰੋ) : ਦਸੂਹਾ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਹਰਦੀਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਨੇਕਨਾਮਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ( 46 ਸਾਲ ) ਨੇ ਕਿਹਾ ਕਿ ਉਸ ਦਾ ਭਰਾ ਕੁਲਵੀਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਨੇਕਨਾਮਾ ਆਪਣੀ ਗੱਡੀ ਸ਼ੈਵਰਲਟ ਇੰਜੁਆਏ ਨੰਬਰ PB-08 CL-9040 ਰੰਗ ਸਿਲਵਰ ਵਿੱਚ ਸਵਾਰ ਹੋ ਕੇ ਮਿਤੀ 16-05-2022 ਨੂੰ ਦਸੂਹਾ ਨਿਜੀ ਕੰਮ ਆਇਆ ਸੀ ਤਾਂ ਵਕਤ ਕਰੀਬ 8. 00 PM ਵਾਪਸ ਜਾਂਦੇ ਪਿੰਡ ਤਿਹਾੜੇ ਠੇਕੇ ਪਰ ਸ਼ਰਾਬ ਲੈਣ ਲਈ ਗੱਡੀ ਰੋਕੀ ਜੋ ਅਹਾਤੇ ਤੇ ਕੰਮ ਕਰਦਾ ਕੁਲਵਿੰਦਰ ਸਿੰਘ ਉਰਫ ਕਿੰਦੂ ਪੁੱਤਰ ਸ਼ੋਕੀਨ ਸਿੰਘ ਵਾਸੀ ਤਿਹਾੜਾ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਸਮੇਤ 5-6 ਨਾ-ਮਾਲੂਮ ਵਿਅਕਤੀਆਂ ਨੇ ਉਸ ਦੀ ਗੱਡੀ ਪਰ ਹਮਲਾ ਕਰ ਦਿੱਤਾ ਤੇ ਗੱਡੀ ਦੇ ਸੀਸ ਤੋੜ ਦਿੱਤਾ ਤੇ ਗੱਡੀ ਦਾ ਕਾਫ਼ੀ ਨੁਕਸਾਨ ਕੀਤਾ ਜੋ ਕੁਲਵਿੰਦਰ ਸਿੰਘ ਨੇ ਉਸ ਦੇ ਭਰਾ ਨੂੰ ਗੱਡੀ ਵਿੱਚ ਬਾਹਰ ਕੱਢ ਕੇ ਸਿਰ ਵਿੱਚ ਦਾਤਰ ਦਾ ਵਾਰ ਕੀਤੇ ਤੇ 5-6 ਨਾ ਮਾਲੂਮ ਵਿਅਕਤੀਆਂ ਨੇ ਵੀ ਦਾਤਰ ਦੇ ਵਾਰ ਕੀਤਾ ਤਾਂ ਮੋਕਾ ਤੋ ਆਪਣੇ ਆਪਣੇ ਹਥਿਆਰਾ ਸਮੇਤ ਭੱਜ ਗਏ ਤਾਂ ਉਸ ਨੇ ਆਪਣੇ ਭਰਾ ਨੂੰ ਉਸੇ ਗੱਡੀ ਵਿੱਚ ਪਾ ਕੇ ਸਿਵਲ ਹਸਪਤਾਲ ਦਸੂਹਾ ਦਾਖਲ ਕਰਵਾਇਆ ਜਿੱਥੇ ਡਾਕਟਰ ਸਾਹਿਬ ਨੇ ਮ੍ਰਿਤਕ ਘੋਸ਼ਿਤ ਕਰਾਰ ਦਿੱਤਾ ਵਜਾ ਰੰਜਸ਼ ਇਹ ਹੈ ਕਿ ਕੁਲਵਿੰਦਰ ਸਿੰਘ ਉਰਫ  ਕਿੰਦੂ ਦੀ ਪਤਨੀ ਗੁਰਜੀਤ ਕੌਰ ਉਸ ਦੇ ਭਰਾ ਦੇ ਘਰ ਕੰਮ ਕਾਰ ਤੇ ਬੱਚੇ ਦੀ ਸਾਂਭ ਸੰਭਾਲ ਕਰਦੀ ਸੀ ਜੋ ਕੁਲਵਿੰਦਰ ਸਿੰਘ ਉਰਫ ਕਿੰਦੂ ਆਪਣੀ ਪਤਨੀ ਉਸ ਦੇ ਭਰਾ ਪਰ ਸ਼ੱਕ ਕਰਦਾ ਸੀ ਇਸ ਰੰਜਸ ਕਰਕੇ ਉਸਨੇ ਆਪਣੇ ਸਾਥੀਆਂ ਨਾਲ ਰੱਲ ਕੇ ਉਸ ਦੇ ਭਰਾ ਦਾ ਕਤਲ ਕਰ ਦਿੱਤਾ ।ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਹਰਦੀਪ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਕੁਲਵਿੰਦਰ ਸਿੰਘ ਉਰਫ ਕਿੰਦੂ ਪੁੱਤਰ ਸ਼ੋਕੀਨ ਸਿੰਘ ਵਾਸੀ ਤਿਹਾੜਾ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਸਮੇਤ 5-6 ਨਾ-ਮਾਲੂਮ ਵਿਅਕਤੀਆਂ ਦੇ ਖਿਲਾਫ ਧਾਰਾ 302,427, 148,149 ਭ/ਦ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫੋਟੋ : ਮ੍ਰਿਤਕ ਦੀ ਫਾਈਲ ਫੋਟੋ
error: copy content is like crime its probhihated