Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪ੍ਰਸ਼ਾਸਨ ਨੇ 18 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਛੁਡਵਾਈ

ਪ੍ਰਸ਼ਾਸਨ ਨੇ 18 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਛੁਡਵਾਈ

ਪ੍ਰਸ਼ਾਸਨ ਨੇ 18 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਛੁਡਵਾਈ

ਬਲਾਚੌਰ 17 ਮਈ (ਜਤਿੰਦਰ ਪਾਲ ਸਿੰਘ ਕਲੇਰ ) : ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਬਲਾਚੌਰ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਹੇਡੋਂ ਬੇਟ ਦੀ 18 ਏਕੜ ਪੰਚਾਇਤੀ ਜ਼ਮੀਨ ਨਜਾਇਜ਼ ਕਬਜ਼ਿਆਂ ਤੋਂ ਖਾਲੀ ਕਰਵਾਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਸ਼ਰਮਾ ਅਤੇ ਸਥਾਨਕ ਪੁਲਿਸ ਦੀ ਅਗਵਾਈ ਹੇਠਲੀ ਟੀਮ ਨੇ ਪਿਛਲੇ 20 ਸਾਲਾਂ ਤੋਂ ਨਾਜਾਇਜ਼ ਕਬਜ਼ੇ ਕੀਤੇ ਹੋਏ ਨਿੱਜੀ ਵਿਅਕਤੀਆਂ ਤੋਂ 18 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ੇ ‘ਚ ਲੈ ਲਿਆ ਹੈ।
ਉਨ੍ਹਾਂ ਕਿਹਾ ਕਿ ਜ਼ਮੀਨ ਹੁਣ ਅਗਲੀ ਕਾਰਵਾਈ ਲਈ ਪਿੰਡ ਦੀ ਪੰਚਾਇਤ ਨੂੰ ਸੌਂਪ ਦਿੱਤੀ ਗਈ ਹੈ।
ਐਨ.ਪੀ.ਐਸ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਚਾਇਤੀ ਜ਼ਮੀਨਾਂ ਤੋਂ ਹਰ ਤਰ੍ਹਾਂ ਦਾ ਕਬਜ਼ਾ ਛੁਡਵਾਇਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵਿੱਚ ਹੋਰ ਕਬਜ਼ੇ ਵਾਲੀਆਂ ਜ਼ਮੀਨਾਂ ਨੂੰ ਖਾਲੀ ਕਰਵਾਉਣ ਲਈ ਵੀ ਰਸਮੀ ਕਾਰਵਾਈਆਂ ਪੂਰੀਆਂ ਕਰ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੇ ਪਹਿਲਾਂ ਹੀ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਲੋਕਾਂ ਨੂੰ 31 ਮਈ ਤੱਕ ਜ਼ਮੀਨ ਵਾਪਸ ਨਾ ਕਰਨ ਦੀ ਸੂਰਤ ਵਿੱਚ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੋਈ ਹੈ।