Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੀ.ਐਚ.ਸੀ ਭੂੰਗਾ ਵਿਖੇ ਕੌਮੀ ਡੇਂਗੂ ਜਾਗਰੂਕਤਾ ਦਿਵਸ ਮਨਾਇਆ

ਪੀ.ਐਚ.ਸੀ ਭੂੰਗਾ ਵਿਖੇ ਕੌਮੀ ਡੇਂਗੂ ਜਾਗਰੂਕਤਾ ਦਿਵਸ ਮਨਾਇਆ

ਪੀ.ਐਚ.ਸੀ ਭੂੰਗਾ ਵਿਖੇ ਕੌਮੀ ਡੇਂਗੂ ਜਾਗਰੂਕਤਾ ਦਿਵਸ ਮਨਾਇਆ

ਗੜ੍ਹਦੀਵਾਲਾ 17 ਮਈ (ਚੌਧਰੀ) : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਲਖਵੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸ.ਐਮ.ਓ ਪੀ.ਐਚ.ਸੀ ਭੂੰਗਾ ਡਾ. ਮਨੋਹਰ ਲਾਲ ਜੀ ਦੀ ਯੋਗ ਅਗਵਾਈ ਹੇਠ ਪੀ.ਐਚ.ਸੀ ਭੂੰਗਾ ਵਿਖੇ ਕੌਮੀ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਡਾ. ਮਨੋਹਰ ਲਾਲ ਜੀ ਨੇ ਦੱਸਿਆ ਕਿ ਕੋਈ ਵੀ ਬੁਖਾਰ ਡੇਂਗੂ ਬੁਖਾਰ ਹੋ ਸਕਦਾ ਹੈ ਜੋ ਕਿ ਏਡੀਜ਼ ਅਜਿਪਤੀ ਮਾਦਾ ਮੱਛਰ ਦੇ ਕੱਟਣ ਤੇ ਹੁੰਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ।

ਇਸ ਮੱਛਰ ਦੇ ਕਟਣ ਨਾਲ ਤੇਜ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਾਸ ਪੇਸ਼ੀਆਂ ਅਤੇ ਜੋੜਾਂ ਵਿਚ ਦਰਦਾਂ, ਜੀ ਕੱਚਾ ਹੋਣਾ, ਉਲਟੀਆਂ ਆਉਣਾ, ਚਮੜੀ ਤੇ ਦਾਣੇ ਨਿਕਲਣੇ ਅਤੇ ਜਿਆਦਾ ਹਾਲਤ ਖਰਾਬ ਹੋਣ ਤੇ ਨੱਕ ਅਤੇ ਮਸੂੜਿਆਂ ਵਿੱਚੋਂ ਖੂਨ ਨਿਕਲਣਾ ਹਨ।ਇਸ ਤੋਂ ਬਚਣ ਲਈ ਕੂਲਰਾਂ, ਗਮਲਿਆਂ ਅਤੇ ਫਰਿਜਾਂ ਦੀਆਂ ਟ੍ਰੇਆਂ ਵਿਚ ਖੜੇ ਪਾਣੀ ਨੂੰ ਹਫਤੇ ਵਿਚ ਇਕ ਦਿਨ ਜਰੂਰ ਸਾਫ ਕਰੋ। ਛੱਤਾਂ ਤੇ ਰੱਖੀਆਂ ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਕਰੋ। ਘਰ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿਓ। ਪੂਰੀ ਬਾਹਾਂ ਵਾਲੇ ਕਪੜੇ ਪਾਓ। ਸੌਣ ਸਮੇਂ ਮੱਛਰਦਾਨੀ ਦੀ ਵਰਤੋਂ ਕਰੋ।

ਇਸ ਮੌਕੇ ਅਮਿਤ ਸ਼ਰਮਾ ਐਚ.ਆਈ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੁਖਾਰ ਹੋਣ ਦੀ ਸੂਰਤ ਵਿਚ ਜਲਦ ਤੋਂ ਜਲਦ ਨੇੜੇ ਦੇ ਸਿਹਤ ਕੇਂਦਰ ਵਿਖੇ ਜਾ ਕੇ ਸਭ ਤੋਂ ਪਹਿਲਾਂ ਡੇਂਗੂ/ਚਿਕਨਗੁਨੀਆ ਦਾ ਟੈਸਟ ਜਰੂਰ ਕਰਵਾਇਆ ਜਾਵੇ ਜੋ ਕਿ ਪੀ.ਐਚ.ਸੀ ਭੂੰਗਾ ਵਿਖੇ ਖਾਸ ਤੌਰ ਤੇ ਬਿਲਕੁਲ ਮੁਫਤ ਕੀਤਾ ਜਾਂਦਾ ਹੈ।

ਇਸ ਮੌਕੇ ਤੇ ਡਾ. ਅਮਰਦੀਪ ਭੋਲਾ,ਉਮੇਸ਼ ਕੁਮਾਰ ਐਚ.ਆਈ, ਜਸਤਿੰਦਰ ਸਿੰਘ ਬੀ.ਈ.ਈ,ਜਤਿੰਦਰ ਕੁਮਾਰ,ਅਨਿਤਾ, ਸੁਰਿੰਦਰ ਕੌਰ,  ਮਨਜਿੰਦਰ ਕੌਰ, ਕੁਲਵਿੰਦਰ ਕੌਰ, ਅਤੇ ਹੋਰ ਲੋਕ ਹਾਜਰ ਸਨ।