Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਇਤਿਹਾਸ ’ਚ ਪਹਿਲੀ ਵਾਰ ਜਨਤਾ ਦੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਕੀਤਾ ਜਾਵੇਗਾ ਬਜਟ : ਜਿੰਪਾ

ਇਤਿਹਾਸ ’ਚ ਪਹਿਲੀ ਵਾਰ ਜਨਤਾ ਦੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਕੀਤਾ ਜਾਵੇਗਾ ਬਜਟ : ਜਿੰਪਾ

ਇਤਿਹਾਸ ’ਚ ਪਹਿਲੀ ਵਾਰ ਜਨਤਾ ਦੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਕੀਤਾ ਜਾਵੇਗਾ ਬਜਟ : ਜਿੰਪਾ

ਕੈਬਨਿਟ ਮੰਤਰੀ ਨੇ 31.57 ਲੱਖ ਰੁਪਏ ਦੀ ਲਾਗਤ ਵਾਲੀ ਸੜਕ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 18 ਮਈ(ਬਿਊਰੋ) : ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ 31.57 ਲੱਖ ਰੁਪਏ ਦੀ ਲਾਗਤ ਨਾਲ ਵਾਲੀ ਸ਼ੇਰਗੜ੍ਹ ਬਾਈ ਪਾਸ ਤੋਂ ਐਮ.ਸੀ. ਲਿਮਟ ਤੱਕ ਚੌੜੀ ਕੀਤੀ ਗਈ ਸੜਕ ਦਾ ਉਦਘਾਟਨ ਕੀਤਾ ਹੈ। ਉਦਘਾਟਨ ਕਰਨ ਦੌਰਾਨ ਸ੍ਰੀ ਜਿੰਪਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 14 ਫੁੱਟ ਕਰ ਦਿੱਤੀ ਗਈ ਹੈ, ਜਿਸ ਨਾਲ ਇਲਾਕਾ ਵਾਸੀਆਂ ਨੂੰ ਕਾਫ਼ੀ ਫਾਇਦਾ ਪਹੁੰਚੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਖੁਸ਼ਹਾਲ ਬਣਾਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਵਿਚ ਆਸਾਮੀਆਂ ਪੁਰ ਕੀਤੀਆਂ ਜਾ ਰਹੀਆਂ ਹਨ, ਉਥੇ ਇਤਿਹਾਸ ਵਿਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾਣ ਵਾਲਾ ਬਜਟ ਜਨਤਾ ਦੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਦੀ ਸੂਬੇ ਦੀ ਤਰੱਕੀ ਵਿਚ ਭਾਗੀਦਾਰੀ ਕਾਇਮ ਕਰਨ ਲਈ ਕੀਤਾ ਜਾ ਰਿਹਾ ਹੈ।
ਸ੍ਰੀ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਮੁਹੱਲੇ ਅਤੇ ਪਿੰਡ ਵਿਚ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਇਸ ਲਈ ਉਨ੍ਹਾਂ ਵਲੋਂ ਸਮੇਂ-ਸਮੇਂ ’ਤੇ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਰਜਿੰਦਰ ਗੋਤਰਾ, ਐਸ.ਡੀ.ਓ. ਤਜਿੰਦਰ ਸਿੰਘ, ਵਰਿੰਦਰ ਸ਼ਰਮਾ ਬਿੰਦੂ, ਧੀਰਜ਼ ਸ਼ਰਮਾ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ, ਸਰਪੰਚ ਗੁਰਮੀਤ ਕੌਰ, ਰਜਿੰਦਰ, ਸਰਬਜੀਤ ਕੌਰ, ਸਤਿੰਦਰ, ਹਰਗੁਰਮੀਤ ਸਿੰਘ, ਰਾਜ ਕੁਮਾਰ ਸ਼ਰਮਾ, ਪਵਨ ਸ਼ਰਮਾ, ਉਤਮਜੀਤ ਸਿੰਘ, ਸਰਵਨ ਕੁਮਾਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

error: copy content is like crime its probhihated