Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆ ਵੱਲੋਂ ਲਗਾਈ ਗਈ ਛਬੀਲ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆ ਵੱਲੋਂ ਲਗਾਈ ਗਈ ਛਬੀਲ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆ ਵੱਲੋਂ ਲਗਾਈ ਗਈ ਛਬੀਲ

ਗੜ੍ਹਦੀਵਾਲਾ (ਚੌਧਰੀ) : ਅੱਜ ਮਿੱਤੀ 18 ਮਈ, 2022 ਨੂੰ ਖ਼ਾਲਸਾ ਕਾਲਜ , ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ
ਕਾਲਜ ਦੇ ਸਮੂਹ ਸਟਾਫ਼ ਦੇ ਸਹਿਯੋਗ ਨਾਲ 1984 ਦੇ ਸਿੰਘ ਸ਼ਹੀਦਾਂ ਦੀ ਯਾਦ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ। ਛਬੀਲ ਸ਼ੁਰੂ ਕਰਨ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਭੋਗ ਵਰਤਾਇਆ ਗਿਆ।ਇਸ ਉਪਰੰਤ 1984 ਦੇ ਫੌਜੀ ਹਮਲੇ ਦੌਰਾਨ ਹਰਮਿੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬ
ਵਿਖੇ ਸ਼ਹੀਦ ਹੋਏ ਸ਼ਹੀਦਾਂ ਦੀ ਯਾਦ ਵਿੱਚ ਸਾਰਾ ਦਿਨ ਆਉਣ ਜਾਣ ਵਾਲੀਆ ਸੰਗਤਾਂ ਨੁੰ ਠੰਡਾ ਮਿੱਠਾ ਜਲ ਛਕਾਇਆ ਗਿਆ। ਇਸ ਛਬੀਲ ਦੇ ਪ੍ਰਬੰਧ ਵਿੱਚ ਭਾਈ ਘਨੱਈਆ ਸਿਮਰਨ ਸੁਸਾਇਟੀ,ਡੱਫਰ ਅਤੇ ਸੰਤ ਹਰਚਰਨ ਸਿੰਘ, ਰਮਦਾਸਪੁਰ ਵਾਲਿਆਂ ਨੇ ਭਰਪੂਰ ਯੋਗਦਾਨ ਪਾਇਆ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਮਲਕੀਤ ਸਿੰਘ,ਵਿਦਿਆਰਥੀਆਂ , ਸੰਤ ਹਰਚਰਨ ਸਿੰਘ ਰਮਦਾਸਪੁਰ ਅਤੇ ਭਾਈ ਘਨੱਈਆ ਸਿਮਰਨ ਸੁਸਾਇਟੀ, ਡੱਫਰ ਵਾਲਿਆਂ ਦੀ ਇਸ ਉਪਰਾਲੇ ਲਈ
ਸ਼ਲਾਘਾ ਕੀਤੀ।