Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਹਾਜਰੀ ‘ਚ ਪ੍ਰਸ਼ਾਸਨ ਨੇ ਪਿੰਡ ਮਾਂਗਾ ਵਿਖੇ 38 ਏਕੜ ਜਮੀਨ ਤੋਂ ਛੁਡਾਇਆ ਕਬਜਾ 

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਹਾਜਰੀ ‘ਚ ਪ੍ਰਸ਼ਾਸਨ ਨੇ ਪਿੰਡ ਮਾਂਗਾ ਵਿਖੇ 38 ਏਕੜ ਜਮੀਨ ਤੋਂ ਛੁਡਾਇਆ ਕਬਜਾ 

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਹਾਜਰੀ ‘ਚ ਪ੍ਰਸ਼ਾਸਨ ਨੇ ਪਿੰਡ ਮਾਂਗਾ ਵਿਖੇ 38 ਏਕੜ ਜਮੀਨ ਤੋਂ ਛੁਡਾਇਆ ਕਬਜਾ 

ਗੜ੍ਹਦੀਵਾਲਾ 18 ਮਈ (ਯੋਗੇਸ਼ ਗੁਪਤਾ / ਪ੍ਰਦੀਪ ਸ਼ਰਮਾ) : ਅੱਜ ਗੜ੍ਹਦੀਵਾਲਾ ਦੇ ਅਧੀਨ ਪੈਂਦੇ ਪਿੰਡ ਮਾਂਗਾ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਹਾਜਰੀ ‘ਚ ਪ੍ਰਸਾਸ਼ਨਿਕ ਅਧਿਕਾਰੀਆਂ ਦੀ ਟੀਮ ਜਿਸ ਵਿੱਚ ਬੀ,ਡੀ,ਪੀ ਸੁਰੇਸ਼ ਕੁਮਾਰ,ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਐਸ, ਐਚ, ਓ ਬਲਵਿੰਦਰ ਸਿੰਘ ਆਦਿ ਦੀ ਅਗਵਾਈ ਪਿੰਡ ਦੀ ਪੰਚਾਇਤੀ ਜਮੀਨ 38 ਕਿੱਲਿਆਂ ‘ਤੇ ਕੀਤੇ ਨਾਜਾਇਜ ਕਬਜੇ ਤੋਂ ਕਬਜਾ ਛੁਡਾਇਆ ਗਿਆ ਅਤੇ ਉਸ ਜ਼ਮੀਨ ਤੇ ਪੰਚਾਇਤ ਨੂੰ ਕਾਬਜ ਕੀਤਾ ਗਿਆ ।ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਟਰੈਕਟਰਾਂ ਨਾਲ ਜ਼ਮੀਨ ਵਾਹ ਕੇ ਕਬਜਾ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਦੀ ਹਾਜਰੀ ਵਿਚ ਪੰਚਾਇਤ ਨੂੰ ਦੇ ਦਿੱਤਾ ਗਿਆ ਹੈ ਅਤੇ ਉਕਤ ਜਮੀਨ ਦੀ ਸਰਕਾਰੀ ਬੋਲੀ ਕਰਵਾ ਕੇ ਜਮੀਨ ਮਾਮਲੇ ‘ਤੇ ਦੇਣ ਲਈ ਕਿਹਾ ਗਿਆ ਹੈ । ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉੱਕਤ ਪਿੰਡ ਵਾਸੀਆਂ ਵੱਲੋਂ ਪੰਚਾਇਤੀ ਜ਼ਮੀਨ ਤੇ ਕੀਤਾ ਨਜਾਇਜ਼ ਕਬਜਾ ਛਡਾਉਣ ਲਈ ਸਰਕਾਰ ਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਹੈ। ਇਸ ਮੌਕੇ ਪੰਚਾਇਤ ਸੈਕਟਰੀ ਕੁਲਵੰਤ ਸਿੰਘ, ਸਬ-ਇੰਸਪੈਕਟਰ ਪਰਵਿੰਦਰ ਸਿੰਘ, ਏ ਐਸ ਆਈ ਦਰਸ਼ਨ ਸਿੰਘ, ਏ ਐਸ ਆਈ ਨਾਮਦੇਵ, ਚੌਧਰੀ ਰਾਜਵਿੰਦਰ ਸਿੰਘ,ਅਮਰਜੀਤ ਸਿੰਘ ਮਾਹਲ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਪ੍ਰਸਾਸ਼ਨਿਕ ਅਧਿਕਾਰੀ ਹਾਜਰ ਸਨ।

ਦੇਖੋ ਵੀਡੀਓ

error: copy content is like crime its probhihated