Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਚਿਲਡਰਨ ਹੋਮ, ਸਪੈਸ਼ਲ ਹੋਮ ਤੇ ਅਬਜ਼ਰਵੇਸ਼ਨ ਹੋਮ ਦਾ ਦੌਰਾ ਕਰਕੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਚਿਲਡਰਨ ਹੋਮ, ਸਪੈਸ਼ਲ ਹੋਮ ਤੇ ਅਬਜ਼ਰਵੇਸ਼ਨ ਹੋਮ ਦਾ ਦੌਰਾ ਕਰਕੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਚਿਲਡਰਨ ਹੋਮ, ਸਪੈਸ਼ਲ ਹੋਮ ਤੇ ਅਬਜ਼ਰਵੇਸ਼ਨ ਹੋਮ ਦਾ ਦੌਰਾ ਕਰਕੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਬੱਚਿਆਂ ਨਾਲ ਮੁਲਾਕਾਤ ਕਰਕੇ ਸੁਣੀਆਂ ਸਮੱਸਿਆਵਾਂ, ਅਧਿਕਾਰੀਆਂ ਨੂੰ ਬੱਚਿਆਂ ਦੀ ਰੁਚੀ ਦੇ ਹਿਸਾਬ ਨਾਲ ਗਤੀਵਿਧੀਆਂ ਕਰਵਾਉਣ ਦੇ ਦਿੱਤੇ ਨਿਰਦੇਸ਼

ਕਿਹਾ,ਹੋਮਜ਼ ’ਚ ਬੱਚਿਆਂ ਦੇ ਖਾਣੇ ਦੀ ਪੌਸ਼ਟਿਕਤਾ ਤੇ ਗੁਣਵੱਤਾ ਨਾਲ ਨਾ ਹੋਵੇ ਕੋਈ ਸਮਝੌਤਾ

ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧ ਪੁਖਤਾ ਕਰਨ ਦੀ ਵੀ ਕੀਤੀ ਹਦਾਇਤ

ਹੁਸ਼ਿਆਰਪੁਰ, 19 ਮਈ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਰਾਮ ਕਲੋਨੀ ਕੈਂਪ ਸਥਿਤ ਚਿਲਡਰਨ ਹੋਮ, ਸਪੈਸ਼ਲ ਹੋਮ ਤੇ ਅਬਜ਼ਰਵੇਸ਼ਨ ਹੋਮ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਜਿਥੇ ਬੱਚਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ, ਉਥੇ ਹੋਮਜ਼ ਦੇ ਇੰਚਾਰਜ ਨੂੰ ਬੱਚਿਆਂ ਦੀ ਰੁਚੀ ਦੇ ਹਿਸਾਬ ਨਾਲ ਪ੍ਰੋਗਰਾਮ ਬਣਾਉਣ ਦੀ ਵੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਤਿੰਨੇ ਹੋਮਜ਼ ਵਿਚ ਦਿਨ ਭਰ ਕਰਵਾਈ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਜੇਕਰ ਕੁਝ ਜ਼ਰੂਰਤ ਹੈ, ਤਾਂ ਇਸ ਸਬੰਧੀ ਉਨ੍ਹਾਂ ਨੂੰ ਜਾਣੂ ਕਰਵਾਇਆ ਜਾਵੇ, ਤਾਂ ਜੋ ਸਮਾਂ ਰਹਿੰਦਿਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਸਖਤ ਹਦਾਇਤ ਕਰਦਿਆਂ ਕਿਹਾ ਕਿ ਸੁਰੱਖਿਆ ਦੇ ਮਾਮਲੇ ਵਿਚ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਚਿਲਡਰਨ ਹੋਮ, ਸਪੈਸ਼ਲ ਹੋਮ ਅਤੇ ਅਬਜ਼ਰਵੇਸ਼ਨ ਹੋਮ ਵਿਚ ਖਾਣੇ ਦੀ ਕੁਆਲਟੀ ਚੈਕ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਖਾਣੇ ਦੀ ਪੌਸ਼ਟਿਕਤਾ ਅਤੇ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਜ਼ਰੂਰ ਧਿਆਨ ਰੱਖਿਆ ਜਾਵੇ ਕਿ ਬੱਚਿਆਂ ਨੂੰ ਦਿੱਤਾ ਜਾਣ ਵਾਲਾ ਪਾਣੀ ਸ਼ੁੱਧ ਹੋਵੇ।
ਸ੍ਰੀ ਸੰਦੀਪ ਹੰਸ ਨੇ ਤਿੰਨੇ ਹੋਮਜ਼ ਦੇ ਇੰਚਾਰਜ਼ਾਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਵਿਵਸਥਾ ਹੋਰ ਵਧੀਆ ਬਣਾਈ ਜਾਵੇ ਅਤੇ ਬੱਚਿਆਂ ਦੀ ਰੁਚੀ ਦੇ ਹਿਸਾਬ ਨਾਲ ਗਤੀਵਿਧੀਆਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿੰਦੀ ਚਾਹੀਦੀ, ਜਿਸ ਲਈ ਤਿੰਨੇ ਹੋਮਜ਼ ਦੇ ਇੰਚਾਰਜ ਆਪਣੇ ਪੱਧਰ ’ਤੇ ਬੱਚਿਆਂ ਨਾਲ ਗੱਲਬਾਤ ਕਰਦੇ ਉਨ੍ਹਾਂ ਦੀ ਰੁਚੀ ਅਤੇ ਜ਼ਰੂਰਤਾਂ ਨੂੰ ਸਮਝਣ, ਤਾਂ ਜੋ ਉਸ ਹਿਸਾਬ ਨਾਲ ਟਰੇਨਿੰਗ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਨ ਲਈ ਪ੍ਰੇਰਿਤ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੇ ਮਨੋਰੰਜਨ ਅਤੇ ਵਿਅਸਤ ਰੱਖਣ ਲਈ ਖੇਡਾਂ ਤੋਂ ਇਲਾਵਾ ਹੋਰ ਗਤੀਵਿਧੀਆਂ ਨੂੰ ਵੀ ਲਗਾਤਾਰ ਚਲਾਉਣ ਲਈ ਵੀ ਹਦਾਇਤ ਕੀਤੀ। ਇਸ ਦੌਰਾਨ ਜਿਲ੍ਹਾ ਬਾਲ ਵਿਕਾਸ ਅਫਸਰ ਡਾ. ਹਰਪ੍ਰੀਤ ਕੌਰ, ਸੁਪਰਡੈਂਟ ਸਪੈਸ਼ਲ ਹੋਮ ਸ੍ਰੀ ਨਰੇਸ਼ ਕੁਮਾਰ, ਸੁਪਰਡੈਂਟ ਅਬਜ਼ਰਵੇਸ਼ਨ ਹੋਮ ਸ੍ਰੀ ਪੁਨੀਤ ਕੁਮਾਰ, ਸੁਪਰਡੈਂਟ ਚਿਲਡਰਨ ਹੋਮ  ਸ੍ਰੀਮਤੀ ਰੀਨਾ ਉਪਲ ਤੋਂ ਇਲਾਵਾ ਉਕਤ ਵਿਭਾਗਾਂ  ਦਾ ਸਟਾਫ਼ ਵੀ ਮੌਜੂਦ ਸੀ।

error: copy content is like crime its probhihated