Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਵੱਧ ਰਹੀ ਲੂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀ ਵਰਤਣ ਸਾਵਧਾਨੀਆਂ : ਡਿਪਟੀ ਕਮਿਸ਼ਨਰ

ਵੱਧ ਰਹੀ ਲੂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀ ਵਰਤਣ ਸਾਵਧਾਨੀਆਂ : ਡਿਪਟੀ ਕਮਿਸ਼ਨਰ

ਵੱਧ ਰਹੀ ਲੂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀ ਵਰਤਣ ਸਾਵਧਾਨੀਆਂ : ਡਿਪਟੀ ਕਮਿਸ਼ਨਰ

ਕਿਹਾ, ਪੂਰੇ ਕੱਪੜੇ ਅਤੇ ਤਰਲ ਪਦਾਰਥਾਂ ਦੀ ਵੱਧ ਤੋਂ ਵੱਧ ਕੀਤੀ ਜਾਵੇ ਵਰਤੋਂ

ਹੁਸ਼ਿਆਰਪੁਰ, 19 ਮਈ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਤਾਪਮਾਨ ਵੱਧਣ ਦੇ ਮੱਦੇਨਜ਼ਰ ਲੂ (ਗਰਮ ਹਵਾ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵੱਧ ਸਕਦਾ ਹੈ, ਇਸ ਲਈ ਲੂ ਤੋਂ ਬਚਣ ਦੇ ਉਪਾਅ ਪ੍ਰਤੀ ਜਾਗਰੂਕਤਾ ਤੇ ਸਾਵਧਾਨੀ ਬਹੁਤ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਰੋਜ਼ਾਨਾ ਦੇ ਮੌਸਮ ਬਾਰੇ ਰੇਡੀਓ, ਟੀ.ਵੀ., ਅਖ਼ਬਾਰਾਂ ਤੇ ਹੋਰ ਸਾਧਨਾਂ ਦੁਆਰਾ ਤਾਪਮਾਨ ਅਤੇ ਗਰਮ ਹਵਾਵਾਂ ਬਾਰੇ ਜਾਣਕਾਰੀ ਰੱਖਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਉਪ ਮੰਡਲ ਮੈਜਿਸਟਰੇਟ, ਸਿਵਲ ਸਰਜਨ, ਨਗਰ ਨਿਗਮ, ਨਗਰ ਕੌਂਸਲ ਤੇ ਹੋਰ ਸਬੰਧਤ ਵਿਭਾਗਾਂ ਨੂੰ ਗਰਮ ਹਵਾਵਾਂ ਤੋਂ ਬਚਣ ਸਬੰਧੀ ਜਾਗਰੂਕਤਾ ਫੈਲਾਉਣ ਅਤੇ ਹੋਰ ਜ਼ਰੂਰੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗਰਮੀਆਂ ਦੇ ਦਿਨਾਂ ਵਿਚ ਜੇਕਰ ਪਿਆਸ ਨਾ ਵੀ ਲੱਗੀ ਹੋਵੇ ਤਾਂ ਵੀ ਵੱਧ ਤੋਂ ਵੱਧ ਪਾਣੀ ਪੀਤਾ ਜਾਵੇ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਵਾਦਾਰ ਹਲਕੇ ਖਾਦੀ ਦੇ ਕੱਪੜੇ ਪਹਿਨਣ ਨੂੰ ਪਹਿਲ ਦੇਣ। ਉਨ੍ਹਾਂ ਕਿਹਾ ਕਿ ਧੁੱਪ ਤੋਂ ਬਚਣ ਲਈ ਚਸ਼ਮਾ, ਛੱਤ, ਹੈਟ, ਬੂਟ ਆਦਿ ਪਾ ਕੇ ਹੀ ਬਾਹਰ ਨਿਕਲਿਆ ਜਾਵੇ ਅਤੇ ਆਪਣੇ ਨਾਲ ਪਾਣੀ ਜ਼ਰੂਰੀ ਰੱਖਿਆ ਜਾਵੇ। ਜੇਕਰ ਕੋਈ ਬਾਹਰ ਕੰਮ ਕਰਨ ਜਾਂਦਾ ਹੈ ਤਾਂ ਆਪਣੇ ਸਰੀਰ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਓ.ਆਰ.ਐਸ. ਘੋਲ, ਲੱਸੀ, ਤੋਰਾਨੀ (ਚਾਵਲ ਦਾ ਪਾਣੀ), ਨਿੰਬੂ ਪਾਣੀ ਆਦਿ ਨੂੰ ਸਰੀਰਕ ਜ਼ਰੂਰਤ ਮੁਤਾਬਕ ਸੇਵਨ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਲੂ ਲੱਗਣ ਦੇ ਲੱਛਣ ਜਿਵੇਂ ਕਿ ਕਮਜ਼ੋਰੀ, ਸੁਸਤੀ, ਸਿਰ ਦਰਦ, ਨਜਲਾ, ਪਸੀਨਾ ਅਤੇ ਦੌਰਾ ਆਦਿ ਪੈਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਰਫ਼ ਮਨੁੱਖ ਹੀ ਨਹੀਂ ਬਲਕਿ ਪਸ਼ੂਆਂ ਨੂੰ ਵੀ ਲੂ ਤੋਂ ਬਚਾਉਣਾ ਜ਼ਰੂਰੀ ਹੈ, ਜਿਸ ਲਈ ਪਸ਼ੂ ਪਾਲਕ ਪਸ਼ੂਆਂ ਨੂੰ ਛਾਂ ਵਿਚ ਰੱਖਣ ਅਤੇ ਸਮੇਂ-ਸਮੇਂ ’ਤੇ ਪਾਣੀ ਪਿਲਾਉਣ। ਇਸ ਤੋਂ ਇਲਾਵਾ ਘਰਾਂ ਨੂੰ ਠੰਡਾ ਰੱਖਿਆ ਜਾਵੇ, ਪਰਦਿਆਂ ਦਾ ਪ੍ਰਯੋਗ ਕੀਤਾ ਜਾਵੇ ਅਤੇ ਰਾਤ ਨੂੰ ਖਿੜਕੀਆਂ ਖੋਲ੍ਹ ਕੇ ਰੱਖੀਆਂ ਜਾਣ। ਉਨ੍ਹਾਂ ਕਿਹਾ ਕਿ ਪੱਖਿਆਂ ਦਾ ਪ੍ਰਯੋਗ ਅਤੇ ਠੰਡੇ ਪਾਣੀ ਨਾਲ ਦਿਨ ਵਿਚ ਇਕ ਤੋਂ ਵੱਧ ਵਾਰ ਨਹਾ ਕੇ ਵੀ ਲੂ ਦੇ ਪ੍ਰਭਾਵ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕੰਮ-ਕਾਜ ਵਾਲੀਆਂ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਠੰਡੇ ਪਾਣੀ ਦਾ ਪ੍ਰਬੰਧ ਕਰਨ, ਸਿੱਧੀ ਧੁੱਪ ਤੋਂ ਪ੍ਰਹੇਜ ਕਰਨ, ਆਊਟਡੋਰ ਗਤੀਵਿਧੀਆਂ ਲਈ ਅਰਾਮ ਸਮੇਂ ਨੂੰ ਵਧਾਉਣ ਅਤੇ ਵੱਧਦੇ ਤਾਪਮਾਨ ਵਿਚ ਗਰਭਵਤੀ ਮਹਿਲਾਵਾਂ ’ਤੇ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ।
ਸ੍ਰੀ ਸੰਦੀਪ ਹੰਸ ਨੇ ਲੂ ਤੋਂ ਬਚਣ ਲਈ ਕੁਝ ਨਾ ਕਰਨਯੋਗ ਗੱਲਾਂ ’ਤੇ ਅਮਲ ਕਰਨ ’ਤੇ ਵੀ ਜ਼ੋਰ ਦਿੱਤਾ। ਇਨ੍ਹਾਂ ਵਿਚ ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਖੜ੍ਹੇ ਕੀਤੇ ਗਏ ਵਾਹਨਾਂ ਵਿਚ ਨਾ ਛੱਡਣਾ, ਤੇਜ਼ ਗਰਮੀ ਵਿਚ ਖਾਸ ਕਰਕੇ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬਾਹਰ ਕੱਢਣ ਤੋਂ ਪ੍ਰਹੇਜ਼ ਕਰਨਾ, ਪੱਕੇ ਰੰਗ ਤੇ ਤੰਗ ਕੱਪੜੇ ਨਾ ਪਹਿਨਣ, ਤਾਪਮਾਨ ਵੱਧ ਹੋਣ ’ਤੇ ਸਰੀਰਕ ਮਿਹਨਤ ਦੇ ਕੰਮ ਤੋਂ ਗੁਰੇਜ਼ ਕਰਨਾ, ਤਾਪਮਾਨ ਵੱਧ ਹੋਣ ’ਤੇ ਖਾਣਾ ਪਕਾਉਣ ਤੋਂ ਗੁਰੇਜ਼ ਕਰਨਾ ਅਤੇ ਖਾਣਾ ਬਣਾਉਣ ਵਾਲੀ ਜਗ੍ਹਾ ਹਵਾਦਾਰ ਹੋਣਾ, ਅਲਕੋਹਲ, ਚਾਹ, ਕਾਫੀ ਅਤੇ ਕਾਰਬੋਨੇਟਿਡ ਸਾਫ਼ਟ ਡਰਿੰਕ ਤੋਂ ਪ੍ਰਹੇਜ਼ ਕਰਨਾ ਅਤੇ ਵੱਧ ਪ੍ਰੋਟੀਨ ਯੁਕਤ ਖਾਣਾ ਖਾਣ ਤੋਂ ਬਚਾਅ ਰੱਖਣਾ ਆਦਿ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਵਧਾਨੀਆਂ ਨੂੰ ਅਪਣਾ ਕੇ ਲੂ ਤੋਂ ਬਚਿਆ ਜਾ ਸਕਦਾ ਹੈ।

error: copy content is like crime its probhihated