Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਇਲਾਕੇ ਅੰਦਰ ਵੱਧਦੀਆ ਵਾਰਦਾਤਾਂ ਨੂੰ ਠੱਲ ਪਾਉਣ ਲਈ ਪੁਲਿਸ ਵਲੋਂ ਵਿਸ਼ੇਸ ਜਾਂਚ ਮੁਹਿੰਮ ਕੀਤੀ ਸੁਰੂ

ਇਲਾਕੇ ਅੰਦਰ ਵੱਧਦੀਆ ਵਾਰਦਾਤਾਂ ਨੂੰ ਠੱਲ ਪਾਉਣ ਲਈ ਪੁਲਿਸ ਵਲੋਂ ਵਿਸ਼ੇਸ ਜਾਂਚ ਮੁਹਿੰਮ ਕੀਤੀ ਸੁਰੂ

ਇਲਾਕੇ ਅੰਦਰ ਵੱਧਦੀਆ ਵਾਰਦਾਤਾਂ ਨੂੰ ਠੱਲ ਪਾਉਣ ਲਈ ਪੁਲਿਸ ਵਲੋਂ ਵਿਸ਼ੇਸ ਜਾਂਚ ਮੁਹਿੰਮ ਕੀਤੀ ਸੁਰੂ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) : ਬਲਾਚੌਰ ਇਲਾਕੇ ਅੰਦਰ ਚੋਰ ਅਤੇ ਝਪਟਮਾਰ ਕਿਸਮ ਦਾ ਸਰਗਰਨਾ ਪੂਰੀ ਤਰ੍ਹਾਂ ਨਾਲ ਸਰਗਰਮ ਹੈ ਜਿਸ ਵਲੋਂ ਲਗਾਤਾਰ ਵੱਖ ਵੱਖ ਚੋਰੀ ਦੀਆ ਵਾਰਦਾਤਾ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ । ਬੀਤੇ ਕੁੱਝ ਦਿਨਾ ਅੰਦਰ ਹੀ ਖਾਸ ਕਰਕੇ ਮੋਟਰ ਸਾਇਕਲ ਚੋਰੀ ਹੋਣ ਦੀਆਂ ਘਟਨਾਵਾਂ ਵਿੱਚ ਕਾਫੀ ਵਾਧਾ ਹੋਇਆ ਹੈ । ਇੱਥੋ ਤੱਕ ਕਿ ਤਹਿਸੀਲ ਕੰਪਲੈਕਸ ਬਲਾਚੌਰ ਲਾਗਿਓ ਅਤੇ ਅੰਦਰ ਪਾਰਕਿੰਗ ਵਿੱਚੋ ਵੀ ਮੋਟਰ ਸਾਇਕਲ ਚੋਰੀ ਹੋ ਚੁੱਕੇ ਹਨ। ਇਹਨਾਂ ਘਟਨਾਵਾਂ ਨੂੰ ਰੋਕਣ ਅਤੇ ਸਰਗਰਮ ਗਰੋਚ ਨੂੰ ਦਬੋਚਨ ਲਈ ਪੁਲਿਸ ਅੱਜ ਸਵੇਰ ਤੋਂ ਹੀ ਪੂਰੀ ਤਰ੍ਹਾਂ ਨਾਲ ਸਰਗਰਮ ਨਜ਼ਰ ਆਈ ।ਪੁਲਿਸ ਵਲੋਂ ਜਿੱਥੇ ਤਹਿਸੀਲ ਕੰਪਲੈਕਸ ਬਲਾਚੌਰ ਅੰਦਰ ਅਤੇ ਬਾਹਰ ਆਉਣ ਜਾਣ ਵਾਲੇ ਸੱ਼ਕੀ ਨੌਜਵਾਨਾ ਦੀ ਤਲਾਸੀ ਮੁਹਿੰਮ ਅਰੰਭ ਕੀਤੀ ਗਈ ਉਥੇ ਹੀ ਵਿਸ਼ੇਸ ਤੌਰ ਤੇ ਡੀਐਸਪੀ ਬਲਾਚੌਰ ਤਰਲੋਚਨ ਸਿੰਘ ਵਲੋਂ ਵੀ ਪੁਲਿਸ ਟੀਮਾ ਦੀ ਸਹਾਇਤਾ ਨਾਲ ਵੱਖ ਵੱਖ ਸੜਕਾਂ ਉਪਰ ਆਉਣ ਜਾਣ ਵਾਲੇ ਵਾਹਨ ਚਾਲਕਾ ਦੀ ਚੈਕਿੰਗ ਕੀਤੀ ਗਈ ਅਤੇ ਸੱਕੀ ਨੌਜਵਾਨਾ ਨੂੰ ਦੀ ਡੁੰਘਾਈ ਨਾਲ ਪੜਤਾਲ ਕੀਤੀ ਗਈ । ਪੁਲਿਸ ਦਾ ਕਹਿਣਾ ਹੈ ਕਿ ਉਹਨਾ ਵਲੋਂ ਜਲਦ ਹੀ ਮੋਟਰ ਸਾਇਕਲ ਚੋਰ ਗਰੋਹ ਨੂੰ ਕਾਬੂ ਕਰ ਲਿਆ ਜਾਵੇਗਾ।

ਫੋਟੋ: ਡੀਐਸਪੀ ਬਲਾਚੌਰ ਤਰਲੋਚਨ ਸਿੰਘ ਪੁਲਿਸ ਟੀਮ ਸਮੇਤ ਸੱਕੀ ਨੌਜਵਾਨਾ ਤੋਂ ਪੜਤਾਲ ਕਰਦੇ ਹੋਏ।