Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ. ਪੰਜਾਬ ਇੰਡੀਆ ਦੀ ਜਥੇਬੰਦਕ ਚੋਣ ਜਲਦੀ : ਵਿਨੋਦ ਕੌਸ਼ਲ

ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ. ਪੰਜਾਬ ਇੰਡੀਆ ਦੀ ਜਥੇਬੰਦਕ ਚੋਣ ਜਲਦੀ : ਵਿਨੋਦ ਕੌਸ਼ਲ

ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ. ਪੰਜਾਬ ਇੰਡੀਆ ਦੀ ਜਥੇਬੰਦਕ ਚੋਣ ਜਲਦੀ : ਵਿਨੋਦ ਕੌਸ਼ਲ

ਹੁਸ਼ਿਆਰਪੁਰ 19 ਮਈ ( ਤਰਸੇਮ ਦੀਵਾਨਾ ) ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ. ਪੰਜਾਬ ਇੰਡੀਆ ਦੀ ਜਥੇਬੰਦਕ ਚੋਣ ਸੰਵਿਧਾਨ ਅਨੁਸਾਰ ਬਹੁਤ ਜਲਦੀ ਕੀਤੀ ਜਾਵੇਗੀ ਜਿਸ ਚ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਜਾਵੇਗਾ। ਇਹ ਵਿਚਾਰ ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਦੇ ਸਕੱਤਰ ਜਨਰਲ ਵਿਨੋਦ ਕੌਂਸਲ ਨੇ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਦੌਰਾਨ ਪ੍ਰਗਟ ਕਰਦਿਆਂ ਦੱਸਿਆ ਕਿ ਸੰਵਿਧਾਨ ਮੁਤਾਬਕ ਨਵੇਂ ਜਥੇਬੰਦਕ ਢਾਂਚੇ ਦੀ ਚੋਣ ਹਰ ਤਿੰਨ ਸਾਲ ਬਾਅਦ ਕੀਤੀ ਜਾਣੀ ਲਾਜ਼ਮੀ ਹੈ ਪ੍ਰੰਤੂ ਕੋਰੋਨਾ ਕਾਲ ਦੇ ਚੱਲਦਿਆਂ ਇਹ ਚੋਣ ਮੁਲਤਵੀ ਕੀਤੀ ਜਾਂਦੀ ਰਹੀ ਹੈ।ਇਸ ਲਈ ਫੀਲਡ ਵਿੱਚ ਕੰਮ ਕਰਦੇ ਅਤੇ ਡੈਸਕ ਤੇ ਡਿਊਟੀ ਦੇ ਰਹੇ ਪੱਤਰਕਾਰ ਸਾਥੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਜਥੇਬੰਦਕ ਢਾਂਚੇ ਨੂੰ ਮੁੜ ਤੋਂ ਸੁਰਜੀਤ ਕੀਤਾ ਜਾਵੇਗਾ ਜਿਸ ਦੌਰਾਨ ਪੰਜਾਬ ਅਤੇ ਵੱਖ ਵੱਖ ਜ਼ਿਲ੍ਹਿਆਂ ਦੇ  ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ ਜਿਸ ਦੀ ਤਾਰੀਖ ਜਲਦੀ ਹੀ ਐਲਾਨ ਦਿੱਤੀ ਜਾਵੇਗੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਜਥੇਬੰਦਕ ਸਕੱਤਰ ਤਰਸੇਮ ਦੀਵਾਨਾ ਨੇ ਦੱਸਿਆ ਕਿ ਫੀਲਡ ਵਿੱਚ ਕੰਮ ਕਰਦੇ ਬਿਨਾਂ ਵਿਤਕਰੇ ਤੋਂ ਸਮੂਹ ਪੱਤਰਕਾਰਾਂ ਦੇ ਪੀਲੇ ਕਾਰਡ ਬਣਾਉਣ ਤੋਂ ਲੈ ਕੇ ਟੋਲ ਪਲਾਜ਼ਾ ਤੋਂ ਲਾਂਘਾ ਮੁਫ਼ਤ ਕਰਵਾਉਣ,ਪੱਤਰਕਾਰਾਂ ਦਾ ਮੈਡੀਕਲ ਬੀਮਾ ਅਤੇ ਦੁਰਘਟਨਾ ਬੀਮਾ ਕਰਵਾਉਣ ਦੇ ਨਾਲ ਨਾਲ ਫ਼ੀਲਡ ਵਿੱਚ ਕੰਮ ਕਰਦਿਆਂ ਦਰਪੇਸ਼ ਮਸ਼ਕਿਲਾਂ ਦੇ ਹੱਲ ਲਈ ਸਰਕਾਰੀ ਤੌਰ ‘ਤੇ ਠੋਸ ਯਤਨ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਪੱਤਰਕਾਰਾਂ ਲਈ ਸਰਕਾਰੀ ਰੈਸਟ ਹਾਊਸ ਵਿੱਚ ਠਹਿਰਣ,ਰੇਲਵੇ ਅਤੇ ਬੱਸ ਸਫਰ ਲਈ ਰਿਆਇਤੀ ਦਰਾਂ ਦੇ ਪਾਸ ਲਾਗੂ ਕਰਵਾਉਣੇ ਵੀ ਐਸੋਸੀਏਸ਼ਨ ਦੇ ਮੁੱਖ ਏਜੰਡੇ ਵਿੱਚ ਸ਼ਾਮਿਲ ਹਨ।ਇਸ ਮੀਟਿੰਗ ,ਬਲਵੀਰ ਸਿੰਘ ਸੈਣੀ, ਸਚਿਨ ਜੈਨ, ਓ ਪੀ ਰਾਣਾ, ਵਿਕਾਸ ਸੂਦ,ਗੁਰਬਿੰਦਰ ਸਿੰਘ ਪਲਾਹਾ,ਲਤਿਸ਼ ਜੈਨ ਅਤੇ ਹੋਰ ਐਗਜ਼ੈਕਟਿਵ ਮੈੰਬਰ ਵੀ ਮੌਜੂਦ ਸਨ।

ਕੈਪਸ਼ਨ;ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ. ਪੰਜਾਬ ਇੰਡੀਆ ਦੀ ਜਥੇਬੰਦਕ ਚੋਣ ਬਾਰੇ ਜਾਣਕਾਰੀ ਦਿੰਦੇ ਹੋਏ ਵਿਨੋਦ ਕੌਸ਼ਲ,ਤਰਸੇਮ ਦੀਵਾਨਾ ਅਤੇ ਹੋਰ ਪੱਤਰਕਾਰ।
ਫੋਟੋ ਮੁਨੀਰ