Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸੇਫ ਸਕੂਲ ਵਾਹਨ ਪਾਲਿਸੀ ਤਹਿਤ 5 ਸਕੂਲ ਵਾਹਨਾਂ ਦੇ ਕੱਟੇ ਗਏ ਚਲਾਨ

ਸੇਫ ਸਕੂਲ ਵਾਹਨ ਪਾਲਿਸੀ ਤਹਿਤ 5 ਸਕੂਲ ਵਾਹਨਾਂ ਦੇ ਕੱਟੇ ਗਏ ਚਲਾਨ

ਸੇਫ ਸਕੂਲ ਵਾਹਨ ਪਾਲਿਸੀ ਤਹਿਤ 5 ਸਕੂਲ ਵਾਹਨਾਂ ਦੇ ਕੱਟੇ ਗਏ ਚਲਾਨ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਸਿੰਘ ਰੰਧਾਵਾ (ਆਈ.ਏ.ਐਸ) ਦੇ ਦਿਸ਼ਾ- ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸ਼੍ਰੀਮਤੀ ਕੰਚਨ ਅਰੋੜਾ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਸਹੀਦ ਭਗਤ ਸਿੰਘ ਨਗਰ ਦੇ ਬਲਾਕ ਬੰਗਾ ਅਤੇ ਬਲਾਚੌਰ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।

ਬਲਾਕ ਬੰਗਾ ਵਿੱਚ ਚੈਕਿੰਗ ਟੀਮ, ਬਾਲ ਸੁਰੱਖਿਆ ਅਫ਼ਸਰ, ਮਿਸ ਸਮਾਇਲੀ ਥਿੰਦ, ਸ਼ਾਨੂੰ ਰਾਣਾ (ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ), ਕੁੰਦਨ ਲਾਲ (ਏ.ਐਸ.ਆਈ, ਟ੍ਰੈਫ਼ਿਕ ਪੁਲਿਸ), ਸ਼੍ਰੀ ਕਮਲ ਸਿੰਘ (ਏ.ਐਸ.ਆਈ,) ਪੁਲਿਸ ਵਿਭਾਗ ਅਤੇ ਸ਼੍ਰੀ ਤਜਿੰਦਰ ਸਿੰਘ (ਪਿ੍ਰੰਸੀਪਲ, ਸਸਸਸ, ਸੰਧਵਾਂ) ਵੱਲੋਂ ਚੈਕਿੰਗ ਕੀਤੀ ਗਈ ਅਤੇ ਬਲਾਕ ਬਲਾਚੌਰ ਵਿਖੇ ਸ਼੍ਰੀਮਤੀ ਰਾਜਿੰਦਰ ਕੌਰ (ਬਾਲ ਸੁਰੱਖਿਆ ਅਫ਼ਸਰ(ਐਨ.ਆਈ.ਸੀ), ਨਿਰਮਲ ਸਿੰਘ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸੁੱਖਜੀਤ ਸਿੰਘ( ਪਿ੍ਰੰਸੀਪਲ, ਸਸਸਸ, ਮਹਿੰਦੀਪੁਰ), ਸ਼ਾਮ ਲਾਲ ਅਤੇ ਸਨਦੀਪ ਕੁਮਾਰ (ਪੁਲਿਸ ਵਿਭਾਗ) ਅਤੇ ਜੋਗਿੰਦਰ ਸਿੰਘ ਪਾਲ ਅਤੇ ਦਵਿੰਦਰ ਕੁਮਾਰ (ਏ.ਐਸ.ਆਈ., ਇੰਨਚਾਰਜ਼ ਟ੍ਰੈਫ਼ਿਕ ਪੁਲਿਸ) ਵੱਲੋਂ ਚੈਕਿੰਗ ਕੀਤੀ ਗਈ।
ਇਸ ਮੁਹਿਮ ਦੋਰਾਣ ਲਗਭਗ 16 ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਕੁੱਲ 5 ਬੱਸਾਂ ਦੇ ਚਲਾਨ ਵੀ ਕੱਟੇ ਗਏ ਅਤੇ ਜਿਸ ਵਿੱਚ ਐਸ. ਆਰ. ਸੀ. ਜੈਨਿਜਮ ਸਕੂਲ, ਬੰਗਾ, ਰਿਆਤ ਇੰਟਰਨੈਸ਼ਨਲ ਸਕੂਲ, ਐਮ.ਆਰ.ਸੀਟੀ ਸਕੂਲ ਅਤੇ ਬਲਾਚੌਰ ਪਬਲਿਕ ਸਕੂਲ, ਬਲਾਚੌਰ ਦੀਆ ਬੱਸਾਂ ਵੀ ਸ਼ਾਮਲ ਸਨ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋ ਦੱਸਿਆ ਗਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕਈ ਸਕੂਲ ਵਾਹਨਾਂ ਦੇ ਦਸਤਾਵੇਜ਼ ਪੂਰੇ ਨਹੀ ਸਨ, ਜਿਨ੍ਹਾਂ ਵਿੱਚ ਪ੍ਰਦੂਸ਼ਨ ਸਰਟੀਫ਼ਿਕੇਟ, ਡਰਾਈਵਰ ਦੀ ਵਰਦੀ, ਬੀਮਾ, ਵਹੀਕਲ ਪਰਮਿਟ ਦੀ ਵੀ ਚੈਕਿੰਗ ਕੀਤੀ ਗਈ।
ਇਸ ਤੋ ਇਲਾਵਾ ਮੌਕੇ ’ਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਸਬੰਧੀ ਡਰਾਈਵਰਾਂ/ਵਾਹਨ ਮਾਲਕਾਂ ਨੂੰ ਜਾਣੂ ਕਰਵਾਈਆ ਗਿਆ ਅਤੇ ਹਦਾਇਤ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸਕੂਲੀ ਬੱਸਾਂ ਦੇ ਸਾਰੇ ਦਸਤਾਵੇਜ ਜਲਦ ਤੋ ਜਲਦ ਪੁਰੇ ਕੀਤੇ ਜਾਣ। ਬਾਲ ਸੁਰੱਖਿਆ ਅਫ਼ਸਰ ਵੱਲੋ ਦੱਸਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਸਕੂਲੀ ਬੱਸਾ ਦੀ ਚੈਕਿੰਗ ਲਗਾਤਾਰ ਕੀਤੀ ਜਾਵੇਗੀ ਤਾਂ ਜੋ ਬੱਸਾਂ ਰਾਹੀਂ ਸਕੂਲ ਤੱਕ ਸਫਰ ਕਰਨ ਵਾਲੇ ਬੱਚਿਆ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ