Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਮਸੀਤੀ ਪ੍ਰੀਵਾਰ ਵੱਲੋਂ ਖੂਨਦਾਨ ਅਤੇ ਨੇਤਰਦਾਨ ਸੇਵਾ ਵਿੱਚ ਪਾਇਆ ਜਾ ਰਿਹਾ ਵੱਡਮੁੱਲਾ ਯੋਗਦਾਨ : ਪ੍ਰੋਫੈਸਰ ਬਹਾਦਰ ਸਿੰਘ ਸੁਨੇਤ

ਮਸੀਤੀ ਪ੍ਰੀਵਾਰ ਵੱਲੋਂ ਖੂਨਦਾਨ ਅਤੇ ਨੇਤਰਦਾਨ ਸੇਵਾ ਵਿੱਚ ਪਾਇਆ ਜਾ ਰਿਹਾ ਵੱਡਮੁੱਲਾ ਯੋਗਦਾਨ : ਪ੍ਰੋਫੈਸਰ ਬਹਾਦਰ ਸਿੰਘ ਸੁਨੇਤ

ਮਸੀਤੀ ਪ੍ਰੀਵਾਰ ਵੱਲੋਂ ਖੂਨਦਾਨ ਅਤੇ ਨੇਤਰਦਾਨ ਸੇਵਾ ਵਿੱਚ ਪਾਇਆ ਜਾ ਰਿਹਾ ਵੱਡਮੁੱਲਾ ਯੋਗਦਾਨ – ਪ੍ਰੋਫੈਸਰ ਬਹਾਦਰ ਸਿੰਘ ਸੁਨੇਤ

ਗੜ੍ਹਦੀਵਾਲਾ / ਹੁਸ਼ਿਆਰਪੁਰ (ਚੌਧਰੀ) : ਖੂਨਦਾਨ ਅਤੇ ਨੇਤਰਦਾਨ ਸੇਵਾ ਨਾਲ ਜੁੜੇ ਸਰਦਾਰ ਬਰਿੰਦਰ ਸਿੰਘ ਮਸੀਤੀ ਅਤੇ ਉਨ੍ਹਾਂ ਦੀ ਸਪੁੱਤਰੀ ਅਮਨਦੀਪ ਕੌਰ ਵੱਲੋਂ ਇਕੱਠੇ ਹੀ ਭਾਈ ਘਨੱਈਆ ਜੀ ਚੈਰੀਟੇਬਲ ਬਲੱਡ ਬੈਂਕ ਵਿਖੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਕਰਨ ਲਈ ਇਕ ਉਦਾਹਰਨ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਮਹਾਨ ਸੇਵਾ ਲਈ ਉਘੇ ਸਮਾਜ ਸੇਵੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਉਨ੍ਹਾਂ ਦੇ ਪ੍ਰੇਰਨਾ ਸਰੋਤ ਹਨ ਅਤੇ ਉਹ ਪੂਰੀ ਜ਼ਿੰਦਗੀ ਇਨ੍ਹਾਂ ਮਹਾਨ ਸੇਵਾਵਾਂ ਪ੍ਰਤੀ ਪੰਜਾਬ ਭਰ ਵਿੱਚ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕਰਦੇ ਰਹਿਣਗੇ। ਇਸ ਮੌਕੇ ਤੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ , ਪ੍ਰਿੰਸੀਪਲ ਰਚਨਾ ਕੌਰ , ਜਸਵੀਰ ਸਿੰਘ , ਜਤਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ ਵੱਲੋਂ ਖੂਨਦਾਨੀ ਪਿਤਾ ਅਤੇ ਸਪੁੱਤਰੀ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਮਹਾਨ ਸੇਵਾ ਕਾਰਜ ਲਈ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਤੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੇ ਕਿਹਾ ਕਿ ਦੀਨ ਦੁਖੀਆ ਸੇਵਾ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਖੂਨਦਾਨ ਅਤੇ ਨੇਤਰਦਾਨ ਸੇਵਾ ਨੂੰ ਪਰੀਵਾਰਕ ਪਰੰਪਰਾਵਾਂ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਤਾਂ ਕਿ ਹਰ ਲੋੜਵੰਦ ਲਈ ਖੂਨਦਾਨ ਕਰਕੇ ਉਸ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ ਅਤੇ ਨੇਤਰਦਾਨ ਸੇਵਾ ਰਾਂਹੀ ਹਰ ਲੋੜਵੰਦ ਨੇਤਰਹੀਣ ਦੀ ਹਨੇਰੀ ਜ਼ਿੰਦਗੀ ਨੂੰ ਰੋਸ਼ਨ ਕੀਤਾ ਜਾ ਸਕੇ ।

error: copy content is like crime its probhihated