Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਕੜੀ ਮੁਸ਼ੱਕਤ ਤੋਂ ਬਾਅਦ ਵੀ ਨਹੀਂ ਬਚਾਈ ਜਾ ਸਕੀ ਰਿਤਿਕ ਰੌਸ਼ਨ ਦੀ ਜਾਨ

ਕੜੀ ਮੁਸ਼ੱਕਤ ਤੋਂ ਬਾਅਦ ਵੀ ਨਹੀਂ ਬਚਾਈ ਜਾ ਸਕੀ ਰਿਤਿਕ ਰੌਸ਼ਨ ਦੀ ਜਾਨ

ਕੜੀ ਮੁਸ਼ੱਕਤ ਤੋਂ ਬਾਅਦ ਵੀ ਨਹੀਂ ਬਚਾਈ ਜਾ ਸਕੀ ਰਿਤਿਕ ਰੌਸ਼ਨ ਦੀ ਜਾਨ
ਪੰਜਾਬ ਸਰਕਾਰ ਵਲੋਂ ਦਿੱਤਾ ਜਾਵੇਗਾ 2 ਲੱਖ ਰੁਪਏ ਦਾ ਮੁਆਵਜ਼ਾ
ਕੈਬਨਿਟ ਮੰਤਰੀ, ਹਲਕਾ ਵਿਧਾਇਕ ਟਾਂਡਾ, ਦਸੂਹਾ, ਸ਼ਾਮਚੁਰਾਸੀ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕੀਤਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਗੜ੍ਹਦੀਵਾਲਾ / ਹੁਸ਼ਿਆਰਪੁਰ,(ਚੌਧਰੀ / ਯੋਗੇਸ਼ ਗੁਪਤਾ /ਕਮਲਜੀਤ ਭਟੋਆ) :  ਜ਼ਿਲ੍ਹਾ ਪ੍ਰਸ਼ਾਸਨ, ਫੌਜ ਅਤੇ ਐਨ.ਡੀ.ਆਰ.ਐਫ. ਵਲੋਂ ਕੀਤੀ ਕੜੀ ਮੁਸ਼ੱਕਤ ਤੋਂ ਬਾਅਦ ਜਿਥੇ ਬੋਰਵੈਲ ਵਿਚ ਡਿੱਗੇ ਬੱਚੇ ਨੂੰ ਬਾਹਰ ਕੱਢ ਲਿਆ ਗਿਆ, ਉਥੇ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਪਿੰਡ ਖਿਆਲਾ ਬੁਲੰਦਾ ਵਿਖੇ ਬੋਰਵੈਲ ਵਿਚ ਡਿੱਗੇ ਕਰੀਬ 6 ਸਾਲ ਦੇ ਬੱਚੇ ਰਿਤਿਕ ਰੌਸ਼ਨ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਡਾਕਟਰਾਂ ਵਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਟਾਂਡਾ ਸ੍ਰੀ ਜਸਵੀਰ ਸਿੰਘ ਰਾਜਾ ਵਲੋਂ ਬੱਚੇ ਨੂੰ ਬਾਹਰ ਕੱਢਣ ਲਈ ਯਤਨ ਕੀਤੇ ਗਏ, ਪਰ ਬੱਚੇ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਵੀ ਸਮੇਂ-ਸਮੇਂ ’ਤੇ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮ੍ਰਿਤਕ ਬੱਚੇ ਦੇ ਪਰਿਵਾਰ ਨੂੰ 2 ਲੱਖ ਰੁਪਏ ਦੇਣ ਦੀ ਘੋਸ਼ਣਾ ਕੀਤੀ ਗਈ। ਹਲਕਾ ਵਿਧਾਇਕ ਟਾਂਡਾ ਸ੍ਰੀ ਜਸਵੀਰ ਸਿੰਘ ਰਾਜਾ ਦੀ ਹਾਜ਼ਰੀ ਵਿਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਐਨ.ਡੀ.ਆਰ.ਐਫ. ਅਤੇ ਫੌਜ ਦੇ ਸਾਂਝੇ ਯਤਨਾਂ ਨਾਲ ਬੱਚੇ ਨੂੰ ਬੋਰਵੈਲ ਵਿਚੋਂ ਕੱਢ ਲਿਆ ਗਿਆ ਅਤੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਡਾਕਟਰਾਂ ਵਲੋਂ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।  ਉਨ੍ਹਾਂ ਕਿਹਾ ਕਿ ਡਾਕਟਰਾਂ ਅਨੁਸਾਰ ਬੱਚੇ ਦੀ ਮੌਤ ਸਾਹ ਘੁਟਣ ਨਾਲ ਹੋਈ ਹੈ। ਜ਼ਿਕਰਯੋਗ ਹੈ ਕਿ ਹਲਕਾ ਵਿਧਾਇਕ ਟਾਂਡਾ ਤੋਂ ਇਲਾਵਾ ਹਲਕਾ ਵਿਧਾਇਕ ਦਸੂਹਾ ਕਰਮਜੀਤ ਸਿੰਘ ਘੁੰਮਣ ਅਤੇ ਹਲਕਾ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਸਮੇਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਪਿੰਡ ਖਿਆਲਾ ਬੁਲੰਦਾ ਵਿਖੇ ਬੱਚੇ ਨੂੰ ਬੋਰਵੈਲ ਵਿਚੋਂ ਬਾਹਰ ਕੱਢਣ ਤੱਕ ਮੌਕੇ ’ਤੇ ਮੌਜੂਦ ਰਹੇ।
ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ, ਹਲਕਾ ਵਿਧਾਇਕ ਟਾਂਡਾ ਸ੍ਰੀ ਜਸਵੀਰ ਸਿੰਘ ਰਾਜਾ, ਵਿਧਾਇਕ ਦਸੂਹਾ ਸ੍ਰੀ ਕਰਮਜੀਤ ਸਿੰਘ ਘੁੰਮਣ, ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਵਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ।  ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਹੈ।

error: copy content is like crime its probhihated