Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕਾਂਗਰਸ ਪਾਰਟੀ ਲੀਡਰਸ਼ਿਪ ਨੇ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ 

ਕਾਂਗਰਸ ਪਾਰਟੀ ਲੀਡਰਸ਼ਿਪ ਨੇ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ 

ਕਾਂਗਰਸ ਪਾਰਟੀ ਲੀਡਰਸ਼ਿਪ ਨੇ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ 

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਬਲਾਚੌਰ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਬਦਰੀ ਲਾਲ ਜੀ ਡੀ.ਆਰ.ਓ. ਵੱਲੋਂ ਹਲਕੇ ਦੀ ਲੀਡਰਸ਼ਿਪ ਅਤੇ ਵਰਕਰਾਂ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਜਿਸ ਮੀਟਿੰਗ ਦਾ ਮੰਤਵ ਪਾਰਟੀ ਨੂੰ ਹੋਏ ਨੁਕਸਾਨ ਦੇ ਕਾਰਨਾਂ ਬਾਰੇ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਨਵੀਂ ਰੂਪ ਰੇਖਾ ਤਿਆਰ ਕਰਨ ਬਾਰੇ ਵਰਕਰਾਂ ਦੇ ਸੁਝਾਅ ਲਏ ਗਏ । ਇਸ ਦੌਰਾਨ ਉਨ੍ਹਾਂ ਕਿਹਾ ਪਾਰਟੀ ਨੂੰ ਮੁੜ ਸੁਰਜੀਤ ਕਰਨ ਲਈ ਕਾਂਗਰਸ ਨੂੰ ਪਿਆਰ ਕਰਨ ਵਾਲੇ ਹਰ ਵਿਅਕਤੀ ਨੂੰ ਪੂਰੀ ਲਗਨ ਨਾਲ ਅੱਗੇ ਆਉਣਾ ਪਵੇਗਾ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨਾ ਪਵੇਗਾ । ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਕਦਮ ਅਤੇ ਹਰ ਸੁਝਾਅ ਦਾ ਸਵਾਗਤ ਹੈ ਪਰ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਵਾਲੇ ਕਿਸੇ ਵੀ ਕਦਮ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ । ਇਸ ਮੀਟਿੰਗ ਵਿੱਚ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੱਲੋਂ ਸਮੂਹ ਲੀਡਰਸ਼ਿਪ ਅਤੇ ਵਰਕਰਾਂ ਦਾ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅਤੇ ਰਾਜਨੀਤੀ ਦੀ ਹਰ ਜੰਗ ਵਿੱਚ ਸਾਥ ਦੇਣ ਲਈ ਧੰਨਵਾਦ ਕੀਤਾ ਗਿਆ । ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪਾਰਟੀ ਵਰਕਰ ਪਾਰਟੀ ਦੀ ਰੀਡ ਦੀ ਹੱਡੀ ਹਨ ਅਤੇ ਮੈਂ ਉਨ੍ਹਾਂ ਦੇ ਜਜਬੇ ਨੂੰ ਸਲਾਮ ਕਰਦਾ ਹਾਂ ਅਤੇ ਹਮੇਸ਼ਾ ਹੀ ਆਪਣੇ ਵਰਕਰਾਂ ਲਈ ਹਰ ਥਾਂ ਖੜ੍ਹਾ ਹਾਂ । ਇਸ ਮੌਕੇ ਮਦਨ ਲਾਲ ਹਕਲਾ ਡਾਇਰੈਕਟਰ ਜਲ ਸਰੋਤ ਵਿਭਾਗ , ਹਰਜੀਤ ਸਿੰਘ ਜਾਡਲੀ ਚੇਅਰਮੈਨ ਜ਼ਿਲ੍ਹਾ ਕੋਆਟਿਵ ਬੈਂਕ ਨਵਾਂਸ਼ਹਿਰ , ਧਰਮਪਾਲ ਚੇਅਰਮੈਨ ਬਲਾਕ ਬਲਾਚੌਰ , ਹੀਰਾ ਖੇਪੜ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ , ਮੋਹਨ ਲਾਲ ਬਲਾਕ ਪ੍ਰਧਾਨ ਬਲਾਚੋਰ , ਸਤੀਸ਼ ਨਈਅਰ ਵਾਈਸ ਚੇਅਰਮੈਨ ਸੜੋਆ , ਤਰਸੇਮ ਲਾਲ ਚੰਨਿਆਣੀ ਸਾਬਕਾ ਚੇਅਰਮੈਨ , ਨਗਰ ਕੌਂਸਲ ਪ੍ਰਧਾਨ ਟਿੰਕੂ ਘਈ , ਰਾਜਿੰਦਰ ਸਿੰਘ ਸ਼ਿੰਦੀ ਸ਼ਹਿਰੀ ਪ੍ਰਧਾਨ , ਰਾਜੂ ਬੰਗੜੀ ਬਲਾਕ ਸੰਮਤੀ ਮੈਂਬਰ , ਹੇਮੰਤ ਕੁਮਾਰ ਬਲਾਕ ਸੰਮਤੀ ਮੈਂਬਰ , ਬਾਲ ਕਿਸ਼ਨ ਬਾਗੋਵਾਲ ਸਰਪੰਚ , ਮਲਕੀਤ ਸਿੰਘ ਧੌਲ ਸਰਪੰਚ , ਸ਼ੰਮੀ ਰੱਤੇਵਾਲ , ਬਲਜਿੰਦਰ ਸਰਪੰਚ ਮਾਣੇਵਾਲ , ਬਰਿੰਦਰ ਸਰਪੰਚ ਜੱਟਪੁਰ , ਰਾਮ ਕਿਸ਼ਨ ਸਰਪੰਚ ਭੇਡੀਆਂ , ਜਲਸੂ ਰਾਮ ਸਰਪੰਚ ਟੁੰਡੇਵਾਲ , ਪਰਮਾ ਨੰਦ ਸਰਪੰਚ ਭੱਦੀ , ਧਰਮਵੀਰ ਟਕਾਰਲਾ , ਵਿਜੈ ਮੋਹਨ ਚੇਅਰਮੈਨ ਟਕਾਰਲਾ , ਸੋਹਨ ਸਿੰਘ ਖੰਡੂਪੁਰ , ਪਰਮਿੰਦਰ ਨੰਗਲ , ਕੁਲਵਿੰਦਰ ਮੰਡ , ਸਤਿੰਦਰ ਲਾਲ ਚੌਤਾਲੀ , ਨਰੇਸ਼ ਐਮ.ਸੀ. ਰਿੱਕੀ ਬਜਾਜ ਐਮ.ਸੀ. ਲਾਲ ਬਹਾਦੁਰ ਗਾਂਧੀ ਐਮ.ਸੀ. ਹਾਜ਼ਰ ਸਨ ।