Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing 45 ਨਸ਼ੀਲੇ ਟੀਕਿਆਂ ਸਮੇਤ ਨੌਜਵਾਨ ਕਾਬੂ 

45 ਨਸ਼ੀਲੇ ਟੀਕਿਆਂ ਸਮੇਤ ਨੌਜਵਾਨ ਕਾਬੂ 

45 ਨਸ਼ੀਲੇ ਟੀਕਿਆਂ ਸਮੇਤ ਨੌਜਵਾਨ ਕਾਬੂ 

ਕਾਠਗੜ੍ਹ, 23 ਮਈ (ਜਤਿੰਦਰ ਪਾਲ ਸਿੰਘ ਕਲੇਰ ) ਥਾਣਾ ਕਾਠਗੜ੍ਹ ਪੁਲਿਸ ਵੱਲੋਂ ਰੋਪੜ -ਬਲਾਚੌਰ ਰਾਜ ਮਾਰਗ ‘ਤੇ ਲਗਾਏ ਗਏ ਹਾਈਟੈਕ ਨਾਕੇ ‘ਤੇ ਵਾਹਨਾਂ ਦੀ ਚੈਕਿੰਗ ਦੌਰਾਨ ਇਕ ਨੌਜਵਾਨ ਨੂੰ 45 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਗਿਆ  ਹੈ ।   

 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਠਗੜ੍ਹ ਦੇ ਐਸਐਚਓ ਇੰਸਪੈਕਟਰ ਹਰਕੀਰਤ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ‘ਤੇ ਉਕਤ ਹਾਈਟੈੱਕ ਨਾਕੇ ‘ਤੇ  ਘੱਲੂਘਾਰਾ ਹਫ਼ਤੇ ਨੂੰ ਮੁੱਖ ਰੱਖਦੇ ਹੋਏ ਏਐਸਆਈ ਬਲਵਿੰਦਰ ਸਿੰਘ, ਏਐਸਆਈ ਨਰਿੰਦਰ ਸਿੰਘ ਤੇ ਹੋਰ ਸਾਥੀ ਮੁਲਾਜ਼ਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਜਿਸ ਦੌਰਾਨ ਰੋਪੜ ਸਾਈਡ ਤੋਂ ਆਈ ਇਕ ਬੱਸ ਦੀ ਜਦੋਂ ਤਲਾਸ਼ੀ ਲਈ ਜਾ ਰਹੀ ਸੀ ਤਾਂ ਬੱਸ ਦੀ ਆਖਰੀ ਸੀਟ ‘ਤੇ ਬੈਠੇ ਇਕ ਨੌਜਵਾਨ ਦੀ ਕਿੱਟ ਨੂੰ  ਚੈੱਕ ਕਰਨ ‘ਤੇ ਉਸ ਵਿਚ ਨਸ਼ੀਲੇ ਟੀਕੇ ਪਾਏ ਗਏ ਜਿਸ ਦੀ ਜਾਣਕਾਰੀ ਉਕਤ ਮੁਲਜ਼ਮਾਂ ਨੇ ਉਨ੍ਹਾਂ ਨੂੰ ਦਿੱਤੀ ਅਤੇ ਫਿਰ ਉਨ੍ਹਾਂ ਨੇ ਇਸ ਦੀ ਸਾਰੀ ਜਾਣਕਾਰੀ ਡੀ.ਐੱਸ.ਪੀ. ਸ. ਤਰਲੋਚਨ ਸਿੰਘ ਨੂੰ ਦਿੱਤੀ । ਉਨ੍ਹਾਂ ਦੱਸਿਆ ਕਿ ਉਹ ਅਤੇ ਡੀ ਐੱਸ ਪੀ ਸ. ਤਰਲੋਚਨ ਸਿੰਘ ਪੁਲਿਸ ਪਾਰਟੀ ਸਮੇਤ ਹਾਈਟੈਕ ਨਾਕੇ ‘ਤੇ ਪਹੁੰਚੇ ਅਤੇ ਕਾਬੂ ਕੀਤੇ ਗਏ ਨੌਜਵਾਨ ਦੀ ਜਦੋਂ ਕਿੱਟ ਚੈੱਕ ਕੀਤੀ ਤਾਂ ਉਸ ਵਿਚੋਂ 45 ਨਸ਼ੀਲੇ ਟੀਕੇ ਬਰਾਮਦ ਹੋਏ । ਦੋਸ਼ੀ ਦੀ ਪਹਿਚਾਣ ਹਬੀਬਦੀਨ ਪੁੱਤਰ ਮੱਖਣਦੀਨ ਵਾਸੀ ਪਿੰਡ ਖੜੌਦੀ ਥਾਣਾ ਮਾਹਿਲਪੁਰ ਵਜੋਂ ਹੋਈ ਹੈ । ਉਨ੍ਹਾਂ ਦੱਸਿਆ ਕਿ ਦੋਸ਼ੀ ‘ਤੇ ਐੱਨ ਡੀ ਪੀ ਐੱਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ  ਹੈ ।        

error: copy content is like crime its probhihated