Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਰਿਤਿਕ ਨੂੰ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ,ਬੋਰਵੈੱਲ ‘ਚ ਡਿੱਗਣ ਨਾਲ ਹੋਈ ਸੀ ਰਿਤਿਕ ਦੀ ਮੌਤ

ਰਿਤਿਕ ਨੂੰ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ,ਬੋਰਵੈੱਲ ‘ਚ ਡਿੱਗਣ ਨਾਲ ਹੋਈ ਸੀ ਰਿਤਿਕ ਦੀ ਮੌਤ

ਰਿਤਿਕ ਨੂੰ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ,ਬੋਰਵੈੱਲ ‘ਚ ਡਿੱਗਣ ਨਾਲ ਹੋਈ ਸੀ ਰਿਤਿਕ ਦੀ ਮੌਤ

ਖਿਆਲਾ ਬੁਲੰਦਾਂ ਦੇ ਸ਼ਮਸ਼ਾਨਘਾਟ ਚ ਰਿਤਿਕ ਨੂੰ ਕੀਤਾ ਸਪੁਰਦੇ ਖ਼ਾਖ਼

ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਰਿਵਾਰਕ ਨਾਲ ਸੰਵੇਦਨਾ ਕੀਤੀ ਪ੍ਰਗਟ

ਗੜ੍ਹਦੀਵਾਲਾ 24 ਮਈ (ਚੌਧਰੀ / ਯੋਗੇਸ਼ ਗੁਪਤਾ / ਕਮਲਜੀਤ ਭਟੋਆ) : ਗੜ੍ਹਦੀਵਾਲਾ ਦੇ ਨੇੜਲੇ ਪਿੰਡ ਖਿਆਲਾ ਬੁਲੰਦਾਂ ਵਿਖੇ ਪ੍ਰਵਾਸੀ ਮਜ਼ਦੂਰਾਂ ਦਾ ਇਕ 6 ਸਾਲਾ ਬੱਚਾ ਰਿਤਿਕ ਦੀ ਜਿੱਸ ਦੀ 22 ਮਈ ਨੂੰ ਮੌਤ ਬੋਰਵੈੱਲ ‘ਚ ਡਿੱਗਣ ਨਾਲ ਹੋ ਗਈ ਸੀ, ਜਿਸਨੂੰ ਅੱਜ  ਪਰਿਵਾਰ ਅਤੇ ਇਲਾਕੇ ਦੀਆਂ ਸਮਾਜਿਕ ਜਥੇਬੰਦੀਆਂ,ਇਲਾਕੇ ਦੇ ਲੋਕਾਂ ਨਮ ਅੱਖਾਂ ਨਾਲ ਅੰਤਿਮ ਰਸਮਾਂ ਨਿਭਾਉਂਦੇ ਹੋਏ ਵਿਦਾਇਗੀ ਦਿੱਤੀ ਗਈ। ਰਿਤਿਕ ਨੂੰ ਖਿਆਲਾ ਬੁਲੰਦਾ ਦੇ ਸ਼ਮਸ਼ਾਨਘਾਟ ਵਿਚ ਸਪੁਰਦੇ ਖ਼ਾਖ਼ ਕੀਤਾ ਗਿਆ।ਇਸ ਮੌਕੇ ਮ੍ਰਿਤਕ ਰਿਤਿਕ ਦੇ ਪਿਤਾ ਰਜਿੰਦਰ ਅਤੇ ਮਾਤਾ ਬਿਮਲਾ ਨਾਲ ਦੁੱਖ ਪ੍ਰਗਟ ਕਰਦਿਆਂ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਦਿਲਾਸਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨਾਲ ਪੂਰੀ ਹਮਦਰਦੀ ਹੈ,ਉਨ੍ਹਾਂ ਕਿਹਾ ਕਿ ਰਿਤਿਕ ਰੌਸ਼ਨ ਦੀ ਘਾਟ ਭਾਵੇਂ ਪੂਰੀ ਨਹੀਂ ਕੀਤੀ ਜਾ ਸਕਦੀ ਪ੍ਰੰਤੂ ਪੰਜਾਬ ਸਰਕਾਰ ਮ੍ਰਿਤਕ ਰਿਤਿਕ ਰੌਸ਼ਨ ਦੇ ਪਰਿਵਾਰ ਨਾਲ ਹਰ ਵੇਲੇ ਮੋਢੇ ਨਾਲ਼ ਮੋਢਾ ਲਗਾਕੇ ਖੜ੍ਹੀ ਹੈ |

ਇਸ ਮੌਕੇ ਤੇ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਵੀ ਪਹੁੰਚ ਕੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਵਲੋਂ ਐਲਾਨੀ ਦੋ ਲੱਖ ਰੁਪਏ ਰਾਸ਼ੀ ਦਾ ਚੈਕ ਪਰਿਵਾਰ ਨੂੰ ਸੌਂਪਿਆ।ਇਸ ਮੌਕੇ ਇਸ ਮੌਕੇ ਰਿਤਿਕ ਦੀ ਮਾਤਾ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ। ਮੌਕੇ ਦੀਆਂ ਤਸਵੀਰਾਂ  ਰਹ ਇੱਕ ਨੂੰ ਕਾਫੀ ਭਾਵੁਕ ਅਤੇ ਝੰਜੋੜ ਕੇ ਰੱਖ ਦੇਣ ਵਾਲੀਆਂ ਸਨ।

ਇਸ  ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ, ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਸਰਪੰਚ ਮਨਜੋਤ ਸਿੰਘ ਤਲਵੰਡੀ,ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ,ਐੱਸਐੱਚਓ ਗੜ੍ਹਦੀਵਾਲਾ ਪ੍ਰਦੀਪ ਸਿੰਘ, ਕੁਲਦੀਪ ਸਿੰਘ ਮਿੰਟੂ,ਪਰਸ਼ੋਤਮ ਸਿੰਘ ਬਾਹਗਾ ,ਸਰਪੰਚ ਜਸਵੀਰ ਸਿੰਘ ਖਿਆਲਾ ਬੁਲੰਦਾ,ਸੂਬੇਦਾਰ ਬਲਦੇਵ ਸਿੰਘ, ਏਐੱਸਆਈ ਅਨਿਲ ਕੁਮਾਰ ਸਮੇਤ ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਦੇ ਸਮੂਹ ਮੈਂਬਰ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜਰ ਸਨ।

 

error: copy content is like crime its probhihated