Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਬਟਾਲਾ ਦੀ ਧੀ ਮਹਿਕ ਨੇ ਆਪਣੀ ਗੋਲਕ ਦੇ ਸਾਰੇ ਪੈਸੇ ਇੱਕ ਮਾਂ ਅਤੇ ਉਸਦੇ ਬੱਚੇ ਦੇ ਇਲਾਜ ਲਈ ਦੇ ਦਿੱਤੇ

ਬਟਾਲਾ ਦੀ ਧੀ ਮਹਿਕ ਨੇ ਆਪਣੀ ਗੋਲਕ ਦੇ ਸਾਰੇ ਪੈਸੇ ਇੱਕ ਮਾਂ ਅਤੇ ਉਸਦੇ ਬੱਚੇ ਦੇ ਇਲਾਜ ਲਈ ਦੇ ਦਿੱਤੇ

ਬਟਾਲਾ ਦੀ ਧੀ ਮਹਿਕ ਨੇ ਆਪਣੀ ਗੋਲਕ ਦੇ ਸਾਰੇ ਪੈਸੇ ਇੱਕ ਮਾਂ ਅਤੇ ਉਸਦੇ ਬੱਚੇ ਦੇ ਇਲਾਜ ਲਈ ਦੇ ਦਿੱਤੇ

ਬਟਾਲਾ, 25 ਮਈ ( ਅਵਿਨਾਸ਼ ਸ਼ਰਮਾ ) – ਬਟਾਲਾ ਸ਼ਹਿਰ ਦੇ ਕੋਟ ਕੁਲਜਸਰਾਏ ਦੇ ਵਸਨੀਕ ਗਗਨਦੀਪ ਦੀ 13 ਸਾਲਾ ਧੀ ਮਹਿਕ ਨੇ ਸ਼ਹਿਰ ਦੇ ਇੱਕ ਲੋੜਵੰਦ ਦੀ ਮਦਦ ਕਰਕੇ ਇਨਾਸਨੀਅਤ ਦਾ ਝੰਡਾ ਬੁਲੰਦ ਕੀਤਾ ਹੈ। ਮਹਿਕ ਨੇ ਆਪਣੀ ਗੋਲਕ ਵਿੱਚ ਇਕੱਠੇ ਕੀਤੇ ਸਾਰੇ ਰੁਪਏ ਇੱਕ ਨੰਨੇ ਬੱਚੇ ਦੀ ਜਾਨ ਬਚਾਉਣ ਲਈ ਦੇ ਦਿੱਤੇ ਹਨ। ਮਹਿਕ ਦੀ ਇਸ ਭਾਵਨਾ ਤੋਂ ਪ੍ਰਭਾਵਤ ਹੋ ਕੇ ਹੋਰ ਲੋਕ ਵੀ ਉਸ ਲੋੜਵੰਦ ਪਰਿਵਾਰ ਦੀ ਮਦਦ ਲਈ ਅੱਗੇ ਆਏ ਹਨ।

ਵਾਕਿਆ ਬਟਾਲਾ ਸ਼ਹਿਰ ਦੇ ਹਾਥੀ ਗੇਟ ਇਲਾਕੇ ਦਾ ਹੈ। ਇਸ ਇਲਾਕੇ ਦੇ ਇੱਕ ਲੋੜਵੰਦ ਪਰਿਵਾਰ ਦੀ ਇੱਕ ਔਰਤ ਜੋ ਕਿ 7 ਮਹੀਨੇ ਦੀ ਗਰਭਵਤੀ ਸੀ, ਅਚਾਨਕ ਉਸਦੀ ਤਬੀਅਤ ਖਰਾਬ ਹੋ ਗਈ ਅਤੇ ਉਹ ਕੌਮਾ ਵਿੱਚ ਚਲੀ ਗਈ। ਔਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸ੍ਰੀ ਗੁਰੂ ਰਾਮਦਾਸ ਹਸਪਤਾਲ, ਅੰਮ੍ਰਿਤਸਰ ਦੇ ਡਾਕਟਰਾਂ ਨੂੰ ਮਜ਼ਬੂਰਨ ਉਸ ਔਰਤ ਦਾ ਓਪਰੇਸ਼ਨ ਕਰਨਾ ਪਿਆ ਅਤੇ ਜਿਸ ਕਾਰਨ ਬੱਚੇ ਦਾ ਤਹਿ ਸਮੇਂ ਤੋਂ ਪਹਿਲਾਂ ਹੀ ਜਨਮ ਹੋ ਗਿਆ। ਮਾਂ ਕੌਮਾ ਵਿੱਚ ਹੋਣ ਕਾਰਨ ਜਿਥੇ ਉਸਦਾ ਇਲਾਜ ਚੱਲ ਰਿਹਾ ਹੈ ਓਥੇ ਉਸਦੇ ਨੰਨੇ ਬੱਚੇ ਨੂੰ ਮਸ਼ੀਨ ਵਿੱਚ ਰੱਖਿਆ ਗਿਆ ਹੈ।

ਜਦੋਂ ਇਸ ਲੋੜਵੰਦ ਪਰਿਵਾਰ ਬਾਰੇ ਬਟਾਲਾ ਸ਼ਹਿਰ ਦੀ ‘ਦ ਹੈਲਪਿੰਗ ਹੈਂਡ ਗਿਵਸ ਟੂ ਨੀਡੀ ਪੀਪਲਸ’ ਸੁਸਾਇਟੀ ਦੇ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਪਰਿਵਾਰ ਦੀ ਆਪਣੇ ਵੱਲੋਂ ਜਿੰਨੀ ਮਦਦ ਸੰਭਵ ਹੋ ਸਕੀ ਕੀਤੀ। ਇਸਦੇ ਨਾਲ ਹੀ ਸੁਸਾਇਟੀ ਦੇ ਮੁੱਖ ਸੇਵਾਦਾਰ ਵਿਕਾਸ ਮਹਿਤਾ ਨੇ ਸੋਸਲ ਮੀਡੀਆ ਰਾਹੀਂ ਲੋਕਾਂ ਨੂੰ ਇਸ ਮਾਂ ਅਤੇ ਉਸਦੇ ਬੱਚੇ ਦੇ ਇਲਾਜ ਲਈ ਮਦਦ ਦੀ ਗੁਹਾਰ ਲਗਾਈ। ਇਸ ਬਾਰੇ ਜਦੋਂ ਬਟਾਲਾ ਦੀ 13 ਸਾਲਾ ਧੀ ਮਹਿਕ ਨੂੰ ਪਤਾ ਲੱਗਾ ਤਾਂ ਉਸਨੇ ਤੁਰੰਤ ਆਪਣੀ ਗੋਲਕ ਰਾਹੀਂ ਜਮ੍ਹਾਂ ਕੀਤੀ ਆਪਣੀ ਸਾਰੀ ਪੂੰਜੀ ਉਸ ਲੋੜਵੰਦ ਮਾਂ ਅਤੇ ਉਸਦੇ ਨੰਨੇ ਬੱਚੇ ਦੇ ਇਲਾਜ ਲਈ ਦੇਣ ਦਾ ਫੈਸਲਾ ਕੀਤਾ।

ਮਹਿਕ ਨੇ ‘ਦ ਹੈਲਪਿੰਗ ਹੈਂਡ ਗਿਵਸ ਟੂ ਨੀਡੀ ਪੀਪਲਸ’ ਸੁਸਾਇਟੀ ਦੇ ਮੈਂਬਰ ਵਿਕਾਸ ਮਹਿਤਾ, ਅਨੁਰਾਗ ਮਹਿਤਾ, ਵਰੁਣ ਕਾਲੜਾ, ਰਘੂ, ਅੰਕੁਸ਼ ਮਹਿਤਾ, ਰਿਧਮ, ਅਮਨਦੀਪ , ਰਾਜਨ, ਅਮਿਤ, ਰਾਹੁਲ ਅਤੇ ਰਜਤ ਨੂੰ ਆਪਣੀ ਗੋਲਕ ਦੇ ਕੇ ਇਸ ਵਿਚਲੇ ਸਾਰੇ ਪੈਸੇ ਉਸ ਮਾਂ ਤੇ ਉਸਦੇ ਬੱਚੇ ਦੇ ਇਲਾਜ ਲਈ ਦੇਣ ਨੂੰ ਕਿਹਾ।
ਮਹਿਕ ਨੇ ਦੱਸਿਆ ਕਿ ਉਹ ਆਪਣੀ ਗੋਲਕ ਵਿੱਚ ਪੈਸੇ ਇੱਕ ‘ਡੌਲ’ ਲੈਣ ਲਈ ਇਕੱਠੇ ਕਰ ਰਹੀ ਸੀ, ਪਰ ਜਦੋਂ ਉਸਨੂੰ ਸੋਸਲ ਮੀਡੀਆ ’ਤੇ ਇੱਕ ਮਾਂ ਅਤੇ ਉਸਦੇ ਬੱਚੇ ਦੇ ਇਲਾਜ ਲਈ ਪੈਸਿਆਂ ਦੀ ਲੋੜ ਬਾਰੇ ਪਤਾ ਲੱਗਾ ਤਾਂ ਉਸਨੇ ਇਹ ਸਾਰੇ ਪੈਸੇ ਉਨ੍ਹਾਂ ਦੇ ਇਲਾਜ ਲਈ ਦੇਣ ਦਾ ਫੈਸਲਾ ਕੀਤਾ। ਉਸਨੇ ਕਿਹਾ ਕਿ ਉਹ ਗੁੱਡੀ ਤਾਂ ਫਿਰ ਵੀ ਖਰੀਦ ਲਵੇਗੀ ਪਰ ਉਸ ਮਾਂ ਤੇ ਉਸਦੇ ਬੱਚੇ ਦੀ ਜਾਨ ਬਚਾਉਣੀ ਜਿਆਦਾ ਜਰੂਰੀ ਹੈ। ਮਹਿਕ ਨੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਲੋੜਵੰਦ ਪਰਿਵਾਰ ਦੀ ਮਦਦ ਲਈ ਅੱਗੇ ਆਉਣ।

ਓਧਰ ਲੋੜਵੰਦ ਪਰਿਵਾਰ ਅਤੇ ‘ਦ ਹੈਲਪਿੰਗ ਹੈਂਡ ਗਿਵਸ ਟੂ ਨੀਡੀ ਪੀਪਲਸ’ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਇਸ ਮਦਦ ਲਈ ਮਹਿਕ ਦਾ ਧੰਨਵਾਦ ਕੀਤਾ ਹੈ।

error: copy content is like crime its probhihated