Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਬੋਰਵੈਲ ’ਚ ਡਿੱਗ ਕੇ ਜਾਨ ਗੁਆਉਣ ਵਾਲੇ ਬੱਚੇ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਦਿੱਤੀ ਸ਼ਰਧਾਂਜ਼ਲੀ

ਬੋਰਵੈਲ ’ਚ ਡਿੱਗ ਕੇ ਜਾਨ ਗੁਆਉਣ ਵਾਲੇ ਬੱਚੇ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਦਿੱਤੀ ਸ਼ਰਧਾਂਜ਼ਲੀ

ਬੋਰਵੈਲ ’ਚ ਡਿੱਗ ਕੇ ਜਾਨ ਗੁਆਉਣ ਵਾਲੇ ਬੱਚੇ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਦਿੱਤੀ ਸ਼ਰਧਾਂਜ਼ਲੀ

ਕੁਦਰਤੀ ਆਫ਼ਤ ਤੇ ਅਚਾਨਕ ਆਈ ਬਿਪਤਾ ਨਾਲ ਨਜਿੱਠਣ ਲਈ ਹਮੇਸ਼ਾਂ ਤਿਆਰ ਰਹਿਣ ਜ਼ਿਲ੍ਹਾ ਅਧਿਕਾਰੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 25 ਮਈ(ਬਿਊਰੋ) : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੀਤੇ ਦਿਨੀਂ ਬੋਰਵੈਲ ਵਿਚ ਡਿੱਗ ਕੇ ਜਾਨ ਗੁਆਉਣ ਵਾਲੇ ਕਰੀਬ 6 ਸਾਲਾ ਬੱਚੇ (ਰਿਤਿਕ ਰੌਸ਼ਨ) ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜ਼ਲੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਐਸ.ਡੀ.ਐਮਜ਼ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਉਪਰੰਤ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤ ਅਤੇ ਅਚਾਨਕ ਆਈ ਬਿਪਤਾ ਨਾਲ ਨਜਿੱਠਣ ਲਈ ਹਮੇਸ਼ਾਂ ਤਿਆਰੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਖਿਆਲਾ ਬਲੰਦਾ ਵਿਚ ਬੋਰਵੈਲ ਵਿਚ ਡਿੱਗੇ 6 ਸਾਲਾ ਬੱਚੇ ਨੂੰ ਕੜੀ ਮੁਸ਼ੱਕਤ ਨਾਲ ਬਾਹਰ ਕੱਢਿਆ ਗਿਆ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਬੱਚੇ  ਦੀ ਅਚਾਨਕ ਮੌਤ ਦਾ ਜੋ ਪਰਿਵਾਰ ਨੂੰ ਘਾਟਾ ਹੋਇਆ ਹੈ, ਉਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ, ਪਰ ਜ਼ਿਲ੍ਹਾ ਪ੍ਰਸ਼ਾਸਨ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ ਵਿਚ ਬੋਰਵੈਲਾਂ ਨੂੰ ਚੈਕ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਚਾਨਕ ਆਈ ਬਿਪਤਾ ਨਾਲ ਨਜਿੱਠਣ ਲਈ ਹਮੇਸ਼ਾਂ ਤਿਆਰੀ ਰੱਖੀ ਜਾਵੇ ਅਤੇ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਸਬੰਧਤ ਏਜੰਸੀਆਂ ਆਦਿ ਦੇ ਪਤੇ ਸਮੇਤ ਫੋਨ ਨੰਬਰ ਨੋਟ ਕਰਕੇ ਰੱਖ ਲਏ ਜਾਣ, ਤਾਂ ਜੋ ਜ਼ਰੂਰਤ ਪੈਣ ’ਤੇ ਬਿਨ੍ਹਾਂ ਕਿਸੇ ਦੇਰੀ ਇਨ੍ਹਾਂ ਦੀ ਮਦਦ ਲਈ ਜਾ ਸਕੇ।
ਇਸ ਮੌਕੇ ਐਸ.ਡੀ.ਐਮ. ਮੁਕੇਰੀਆਂ ਸ੍ਰੀ ਕੰਵਲਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨ ਪਾਲ ਸਿੰਘ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।