Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸੈਨਿਕਾਂ ਦੇ ਪਰਿਵਾਰਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਨਿਪਟਾਰਾ : ਸੰਦੀਪ ਹੰਸ

ਸੈਨਿਕਾਂ ਦੇ ਪਰਿਵਾਰਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਨਿਪਟਾਰਾ : ਸੰਦੀਪ ਹੰਸ

ਸੈਨਿਕਾਂ ਦੇ ਪਰਿਵਾਰਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਨਿਪਟਾਰਾ : ਸੰਦੀਪ ਹੰਸ

–ਡਿਪਟੀ ਕਮਿਸ਼ਨਰ ਨੇ ਮਹੀਨਾਵਾਰੀ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਲਿਆ ਜਾਇਜ਼ਾ

–ਜ਼ਿਲ੍ਹੇ ’ਚ ਕੋਵਿਡ ਸਬੰਧੀ 994 ਰਜਿਸਟਰਡ ਮੌਤਾਂ ਵਾਲੇ ਕੇਸਾਂ ’ਚ ਪ੍ਰਭਾਵਿਤ ਪਰਿਵਾਰਾਂ ਨੂੰ 4 ਕਰੋੜ 97 ਲੱਖ ਰੁਪਏ ਦਾ ਦਿੱਤੀ ਜਾ ਚੁੱਕੀ ਹੈ ਐਕਸਗਰੇਸ਼ੀਆ ਸਹਾਇਤਾ

ਹੁਸ਼ਿਆਰਪੁਰ, 25 ਮਈ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪੈਡਿੰਗ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਸੈਨਿਕਾਂ ਨਾਲ ਸਬੰਧਤ ਪਰਿਵਾਰਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹੀਨਾਵਾਰੀ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰਟ ਕੇਸਾਂ ਤੋਂ ਇਲਾਵਾ ਹੋਰ ਪੈਡਿੰਗ ਕੇਸਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ, ਤਾਂ ਜੋ ਲੋਕਾਂ ਦੀਆਂ ਉਮੀਦਾਂ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰਾਂ ਵਿਚ ਕੋਵਿਡ-19 ਕਾਰਨ ਕਿਸੇ ਪਰਿਵਾਰਕ ਮੈਂਬਰ ਦੀ ਮੌਤ ਹੋਈ ਹੈ, ਉਨ੍ਹਾਂ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ ਦੀ ਐਕਸਗਰੇਸ਼ੀਆ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ 20 ਮਾਰਚ 2022 ਤੱਕ ਕੋਵਿਡ-19 ਨਾਲ ਹੋਣ ਵਾਲੀ ਮੌਤ ਸਬੰਧੀ ਐਕਸਗਰੇਸ਼ੀਆ ਲਈ ਬਿਨੈ ਪੱਤਰ ਅਗਲੇ 60 ਦਿਨਾਂ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ ਕਾਰਨ 994 ਰਜਿਸਟਰਡ ਮੌਤਾਂ ਵਾਲੇ ਕੇਸਾਂ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ 4 ਕਰੋੜ 97 ਲੱਖ ਰੁਪਏ ਐਕਸਗਰੇਸ਼ੀਆ ਦਾ ਲਾਭ ਦਿੱਤਾ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਨੇ ਬੇਟੀ ਬਚਾਓ-ਬੇਟੀ ਪੜ੍ਹਾਓ, ਪੋਸ਼ਣ ਅਭਿਆਨ, ਵਨ ਸਟਾਪ ਸੈਂਟਰ, ਚਾਈਲਡ ਪ੍ਰੋਟੈਕਸ਼ਨ ਯੂਨਿਟ ਆਦਿ ਯੋਜਨਾਵਾਂ ਦਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੋਂ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਸਮਗਰਾ ਸਿੱਖਿਆ ਅਭਿਆਨ, ਸਮਾਰਟ ਸਕੂਲ, ਮਿਡ ਡੇ ਮੀਲ ਸਬੰਧੀ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਜਾਣਕਾਰੀ ਹਾਸਲ ਕੀਤੀ। ਅਵਾਰਾ ਪਸ਼ੂਆਂ ਸਬੰਧੀ ਸਖਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਪਸ਼ੂ ਪਾਲਣ ਵਿਭਾਗ ਨੂੰ ਇਸ ਸਬੰਧੀ ਗੰਭੀਰਤਾ ਦਿਖਾਉਣ ਦੇ ਨਿਰਦੇਸ਼ ਦਿੱਤੇ, ਨਾਲ ਹੀ ਉਨ੍ਹਾਂ ਪਸ਼ੂ ਪਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਸ਼ੂਆਂ ਨੂੰ ਸੜਕਾਂ ’ਤੇ ਨਾ ਛੱਡਣ, ਜਿਸ ਕਾਰਨ ਹਾਦਸੇ ਹੁੰਦੇ ਹਨ। ਉਨ੍ਹਾਂ ਕੈਟਲ ਪਾਉਂਡ ਫਲਾਹੀ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਇਸ ਸਮੇਂ ਕੈਟਲ ਪਾਉਂਡ ਵਿਚ 330 ਗਊਧਨ ਦੀ ਸੰਭਾਲ ਕੀਤੀ ਜਾ ਰਹੀ ਹੈ।

ਸ੍ਰੀ ਸੰਦੀਪ ਹੰਸ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਸਮੇਂ-ਸਮੇਂ ’ਤੇ ਖਾਦਾਂ ਤੇ ਦਵਾਈ ਡੀਲਰਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਉਨ੍ਹਾਂ ਦਾ ਰਿਕਾਰਡ ਚੈਕ ਕੀਤਾ ਜਾਵੇ ਅਤੇ ਯਕੀਨੀ ਬਣਾਇਆ ਜਾਵੇ ਕਿ ਉਹ ਬਿਨ੍ਹਾਂ ਬਿੱਲ ਦੇ ਸਾਮਾਨ ਨਾ ਵੇਚਣ। ਉਨ੍ਹਾਂ ਕਿਹਾ ਕਿ ਕੋਈ ਵੀ ਖਾਦ, ਬੀਜ ਜਾਂ ਕੀੜੇਮਾਰ ਦਵਾਈ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਨਾ ਕੀਤੀ ਜਾਵੇ ਅਤੇ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਉਣ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਇਸ ਦੌਰਾਨ ਫਸਲੀ ਵਿਭਿੰਨਤਾ ’ਤੇ ਜ਼ੋਰ ਦੇਣ ਲਈ ਵੀ ਕਿਹਾ। ਮੀਟਿੰਗ ਦੌਰਾਨ ਉਨ੍ਹਾਂ ਹੋਰ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਐਸ.ਡੀ.ਐਮ. ਮੁਕੇਰੀਆ ਕੰਵਲਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਮੁਖੀ ਵੀ ਮੌਜੂਦ ਸਨ।