ਪੀ ਐੱਚ ਸੀ ਸੜੌਆ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ
ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾਕਟਰ ਦਵਿੰਦਰ ਕੁਮਾਰ ਢਾਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਿੰਦਰ ਜੀਤ ਸਿੰਘ ਪੀ ਐੱਚ ਸੀ ਸੜੌਆ ਦੀ ਯੋਗ ਅਗਵਾਈ ਅਧੀਨ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਅਤੇ ਹੈਲਥ ਇੰਸਪੈਕਟਰ ਅਦਰਸ਼ ਕੁਮਾਰ ਨੇ ਆਪਣੀ ਟੀਮ ਨਾਲ ਵੱਖ ਵੱਖ ਸਕੂਲਾਂ ਵਿਚ ਪਾਣੀ ਦੇ ਸੈਂਪਲ ਭਰੇ ਗਏ ਅਤੇ ਮਲੇਰੀਏ ਅਤੇ ਡੇਂਗੂ ਦੇ ਬਚਾਅ ਸਬੰਧੀ ਸਿਹਤ ਸਿੱਖਿਆ ਦਿੱਤੀ ਗਈ ਇਸ ਮੌਕੇ ਤੇ ਸੁਨੀਲ ਕੁਮਾਰ,ਕਾ਼ਤੀਪਾਲ ਸਿੰਘ,ਰਾਮ ਕੁਮਾਰ, ਕੁਲਦੀਪ ਸਿੰਘ ਹਾਜ਼ਰ ਸਨ।








