Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing *ਹਲਕੇ ‘ਚ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਗਈ ਸ਼ੁਰੂਆਤ : ਸਤਨਾਮ ਸਿੰਘ ਜਲਵਾਹਾ*

*ਹਲਕੇ ‘ਚ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਗਈ ਸ਼ੁਰੂਆਤ : ਸਤਨਾਮ ਸਿੰਘ ਜਲਵਾਹਾ*

*ਹਲਕੇ ‘ਚ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਗਈ ਸ਼ੁਰੂਆਤ : ਸਤਨਾਮ ਸਿੰਘ ਜਲਵਾਹਾ*

ਨਵਾਂਸ਼ਹਿਰ 26 ਮਈ (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਅਤੇ ਬੁਲਾਰਾ ਪੰਜਾਬ ਸਤਨਾਮ ਸਿੰਘ ਜਲਵਾਹਾ ਵੱਲੋਂ ਅੱਜ ਸ ਭਗਵੰਤ ਸਿੰਘ ਮਾਨ ਜੀ ਦੇ ਨਕਸ਼ੇ ਕਦਮਾਂ ਉਤੇ ਚਲਦਿਆਂ ਹੋਇਆਂ ਨਵਾਂਸ਼ਹਿਰ ਹਲਕੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾਈ ਗਈ। ਝੋਨੇ ਦੀ ਸਿੱਧੀ ਬਿਜਾਈ ਕਿਸਾਨ ਪਿਆਰਾ ਸਿੰਘ ਅਤੇ ਪਰਮਜੀਤ ਸਿੰਘ ਮਾਨ ਦੇ ਖੇਤਾਂ ਵਿਚ ਪਿੰਡ ਦਰੀਆਪੁਰ ਤੋਂ ਖੇਤੀਬਾੜੀ ਵਿਭਾਗ ਦੀ ਟੀਮ ਦੇ ਸਹਿਯੋਗ ਸਦਕਾ ਕੀਤੀ ਗਈ। ਇਸ ਮੌਕੇ ਜਲਵਾਹਾ ਵੱਲੋਂ ਨਵਾਂਸ਼ਹਿਰ ਜ਼ਿਲ੍ਹੇ ਦੇ ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਾਰੇ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਵੱਲ ਜ਼ਿਆਦਾ ਧਿਆਨ ਦੇਣ ਅਤੇ ਇਸ ਵਾਰ ਜਰੂਰ ਸਿੱਧੀ ਬਿਜਾਈ ਰਾਹੀ ਹੀ ਝੋਨੇ ਦੀ ਬਿਜਾਈ ਕਰਨ। ਇਸ ਮੌਕੇ ਜਲਵਾਹਾ ਵੱਲੋਂ ਖੇਤੀਬਾੜੀ ਅਫ਼ਸਰ ਤੋਂ ਝੋਨੇ ਦੀ ਸਿੱਧੀ ਬਿਜਾਈ ਤੋਂ ਕਿਸਾਨ ਭਰਾਵਾਂ ਨੂੰ ਹੋਣ ਵਾਲੇ ਨਫ਼ੇ ਨੁਕਸਾਨ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਲਈ। ਇਸ ਮੌਕੇ ਔੜ ਬਲਾਕ ਦੇ ਖੇਤੀਬਾੜੀ ਅਫ਼ਸਰਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਕਿਸਾਨ ਭਰਾਵਾਂ ਵੱਲੋਂ ਪਿਛਲੇ ਸਾਲ ਬਿਨਾਂ ਖੇਤੀਬਾੜੀ ਮਾਹਿਰਾਂ ਤੋਂ ਆਪ ਮੁਹਾਰੇ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਰਸਤਾ ਅਪਣਾਇਆ ਗਿਆ ਸੀ ਪਰ ਉਹ ਕਈ ਕਿਸਾਨ ਭਰਾਵਾਂ ਦਾ ਝੋਨਾ ਕਾਮਯਾਬ ਇਸ ਕਰਕੇ ਨਹੀਂ ਹੋਇਆ ਕਿਉਂਕਿ ਉਸਨੂੰ ਤਰਤੀਬ ਤਹਿਤ ਨਹੀਂ ਬੀਜਿਆ ਗਿਆ ਸੀ ਅਤੇ ਨਾ ਹੀ ਲੋੜੀਂਦੀ ਮੁੱਢਲੀ ਜਾਣਕਾਰੀ ਨੂੰ ਸਮਝਿਆ ਗਿਆ ਸੀ,ਜਿਸ ਨਾਲ ਕਿਸਾਨ ਭਰਾ ਵੀ ਪ੍ਰੇਸ਼ਾਨ ਹੋਏ ਸਨ ਅਤੇ ਦੁਬਾਰਾ ਉਨ੍ਹਾਂ ਦਾ ਇਸ ਤਰਤੀਬ ਤੋਂ ਵਿਸ਼ਵਾਸ ਵੀ ਉਠ ਗਿਆ ਸੀ। ਪਰ ਇਥੇ ਖੇਤੀਬਾੜੀ ਵਿਭਾਗ ਦੇ ਸਾਰੇ ਮਾਹਿਰਾਂ ਵੱਲੋਂ ਦਾਅਵਾ ਕੀਤਾ ਗਿਆ ਕਿ ਜਿਹੜਾ ਵੀ ਕਿਸਾਨ ਵੀਰ ਖੇਤੀਬਾੜੀ ਵਿਭਾਗ ਦੀ ਟੀਮ ਦੀ ਸਲਾਹ ਅਤੇ ਤਰਤੀਬ ਤਹਿਤ ਝੋਨੇ ਦੀ ਸਿੱਧੀ ਬਿਜਾਈ ਕਰੇਗਾ ਉਸਦੇ ਝੋਨੇ ਦੀ ਪੈਦਾਵਾਰ ਚੰਗੀ ਨਿਕਲਣ ਦੀ ਵਿਭਾਗ ਗਰੰਟੀ ਦਿੰਦਾ ਹੈ ਅਤੇ ਪੁਰਾਣੀ ਝੋਨੇ ਦੀ ਕੱਦੂ ਕਰਕੇ ਬੀਜਣ ਨਾਲੋਂ ਸਿਧੀ ਬਿਜਾਈ ਦਾ ਖ਼ਰਚਾ ਵੀ ਕਾਫੀ ਘੱਟ ਆਵੇਗਾ। ਇਸ ਮੌਕੇ ਸਤਨਾਮ ਸਿੰਘ ਜਲਵਾਹਾ ਵੱਲੋਂ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਕਿਸਾਨ ਭਰਾਵਾਂ ਨੂੰ ਵੱਧ ਤੋਂ ਵੱਧ ਸਿੱਧੀ ਬਿਜਾਈ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਅਪੀਲ ਕੀਤੀ। ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਾਨੂੰ ਸਿੱਧੀ ਬਿਜਾਈ ਰਾਹੀਂ ਝੋਨੇ ਦੀ ਬਿਜਾਈ ਕਰਕੇ ਸਰਕਾਰ ਦਾ ਜ਼ਰੂਰ ਸਾਥ ਦੇਣਾ ਚਾਹੀਦਾ ਹੈ ਅਤੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਵੱਲੋਂ 1500 ਪ੍ਰਤੀ ਏਕੜ ਸਹਾਇਤਾ ਰਾਸ਼ੀ ਵੀ ਦਿੱਤੀ ਜਾਵੇਗੀ। ਇਸ ਮੌਕੇ ਸਤਨਾਮ ਸਿੰਘ ਜਲਵਾਹਾ ਤੋਂ ਇਲਾਵਾ ਔੜ ਬਲਾਕ ਦੀ ਖੇਤੀਬਾੜੀ ਵਿਭਾਗ ਦੀ ਟੀਮ ਤੋਂ ਇਲਾਵਾ ਰਾਹੋਂ ਦੇ ਸ਼ਹਿਰੀ ਪ੍ਰਧਾਨ ਜੋਗੇਸ਼ ਕੁਮਾਰ ਜੋਗਾ, ਸਰਕਲ ਪ੍ਰਧਾਨ ਦਵਿੰਦਰ ਸਿੰਘ ਭਾਰਟਾ,ਵਿਜੇ ਕੁਮਾਰ ਸੋਨੀ,ਯੋਧਵੀਰ ਕੰਗ ਅਤੇ ਕਿਸਾਨ ਭਰਾਵਾਂ ਤੋਂ ਇਲਾਵਾ ਕਾਫ਼ੀ ਪਿੰਡ ਵਾਸੀ ਹਾਜ਼ਰ ਸਨ।