Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਜੁਵੈਨਾਈਲ ਹੋਮ, ਚਿਲਡਰਨ ਹੋਮ ਅਤੇ ਓਲਡਏਜ਼ ਹੋਮ ਦਾ ਅਚਨਚੇਤ ਦੌਰਾ

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਜੁਵੈਨਾਈਲ ਹੋਮ, ਚਿਲਡਰਨ ਹੋਮ ਅਤੇ ਓਲਡਏਜ਼ ਹੋਮ ਦਾ ਅਚਨਚੇਤ ਦੌਰਾ

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਜੁਵੈਨਾਈਲ ਹੋਮ, ਚਿਲਡਰਨ ਹੋਮ ਅਤੇ ਓਲਡਏਜ਼ ਹੋਮ ਦਾ ਅਚਨਚੇਤ ਦੌਰਾ

ਗੜ੍ਹਦੀਵਾਲਾ 26 ਮਈ) ਬਿਊਰੋ) : ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ  ਜੁਵੈਨਾਈਲ ਹੋਮ, ਚਿਲਡਰਨ ਹੋਮ ਅਤੇ ਓਲਡਏਜ਼ ਹੋਮ ਦਾ ਅਚਨਚੇਤ ਦੌਰਾ ਕੀਤਾ ਗਿਆ। ਜਿਸ ਦੌਰਾਨ ਨਿਮਨਹਸਤਾਖਰ ਵਲੋਂ ਚਿਲਡਰਨ ਹੋਮ ਵਿੱਚ ਬੱਚਿਆਂ ਦੀਆਂ ਸਮੱਸਿਆਵਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਗਿਆ, ਬੱਚਿਆਂ ਦੀ ਸਿਹਤ ਸਬੰਧੀ ਖਾਣ-ਪੀਣ ਦਾ ਨਿਰਖਣ ਕੀਤਾ ਗਿਆ, ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਨੂੰ ਕਿਹਾ ਗਿਆ ਅਤੇ ਉਨ੍ਹਾਂ ਦੇ ਹੱਕਾਂ ਤੇ ਅਧਿਕਾਰਾਂ ਦੀ ਗੱਲ ਕੀਤੀ ਗਈ ਇਸ ਦੇ ਨਾਲ ਹੀ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਚੱਲ ਰਹੀਆਂ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਇਆ ਗਿਆ। ਚਿਲਡਰਨ ਹੋਮ ਦੇ ਸੁਪਰਡੈਂਟ ਨੂੰ ਵਿਸ਼ੇਸ਼ ਹਦਾਇਤ ਕੀਤੀ ਗਈ ਕਿ ਉਹ ਬੱਚਿਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਮੁਹੱਇਆ ਕਰਵਾਉਣ ਲਈ ਵਿਸ਼ੇਸ਼ ਧਿਆਨ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਣ ਤੇ ਨਿਮਨਹਸਤਾਖਰ ਨੂੰ ਸੂਚਿਤ ਕੀਤਾ ਜਾਵੇ।

ਇਸ ਤੋਂ ਇਲਾਵਾ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਓਲਡਏਜ਼ ਹੋਮ ਵਿੱਚ ਬਜ਼ੁਰਗਾਂ ਦੀਆਂ ਸਮੱਸਿਆਵਾਂ ਨੂੰ ਸੁਣੀਆ ਗਿਆ, ਖਾਣ-ਪੀਣ ਦਾ ਨਿਰਖਣ ਕੀਤਾ ਗਿਆ, ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਨੂੰ ਕਿਹਾ ਗਿਆ ਅਤੇ ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸਹਾਇਤਾ ਕਿੱਥੋਂ ਅਤੇ ਕਿਵੇਂ ਲਈ ਜਾ ਸਕਦੀ ਹੈ। ਇਸ ਵਿੱਚ ਇਹ ਵੀ ਦੱਸਿਆ ਗਿਆ ਕਿ ਹਰ ਉਹ ਵਿਅਕਤੀ ਮੁਫਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ ਜਿਸ ਦੀ ਸਲਾਨਾ ਆਮਦਨ 3 ਲੱਖ Wਪਏ ਤੋਂ ਘੱਟ ਹੋਵੇ, ਹਵਾਲਾਤੀ, ਔਰਤ, ਬੱਚਾ, ਉਦਯੋਗੀ ਕਾਮੇ, ਅਪੰਗ, ਆਦਿ—ਧਰਮੀ ਅਤੇ ਪੱਛੜੀਆਂ ਜਾਤੀਆਂ ਦੇ ਅਧੀਨ ਆਉਂਦਾ ਹੋਵੇ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਕਾਨੂੰਨੀ ਸਲਾਹ ਮਸ਼ਵਰਾ ਹਰ ਵਿਅਕਤੀ ਲੈ ਸਕਦਾ ਹੈ। ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸਵੇਵਾਂ) ਮੇਡੀਏਸ਼ਨ ਅਤੇ ਕੰਨਸਲੀਏਸ਼ਨ ਸੈਂਟਰ ਬਾਰੇ ਦੱਸਿਆ ਗਿਆ।

error: copy content is like crime its probhihated