Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮੁੱਖ ਮੰਤਰੀ ਸਾਹਿਬ ਸਿਵਲ ਹਸਪਤਾਲ ਹੁਸ਼ਿਆਰਪੁਰ ‘ਚ ਕਥਿਤ ਭ੍ਰਿਸ਼ਟ ਅਨਸਰਾਂ ਵੱਲ  ਵੀ ਘੁਮਾਉ ਆਪਣੀ ਬਾਜ਼ ਅੱਖ !

ਮੁੱਖ ਮੰਤਰੀ ਸਾਹਿਬ ਸਿਵਲ ਹਸਪਤਾਲ ਹੁਸ਼ਿਆਰਪੁਰ ‘ਚ ਕਥਿਤ ਭ੍ਰਿਸ਼ਟ ਅਨਸਰਾਂ ਵੱਲ  ਵੀ ਘੁਮਾਉ ਆਪਣੀ ਬਾਜ਼ ਅੱਖ !

ਮੁੱਖ ਮੰਤਰੀ ਸਾਹਿਬ ਸਿਵਲ ਹਸਪਤਾਲ ਹੁਸ਼ਿਆਰਪੁਰ ‘ਚ ਕਥਿਤ ਭ੍ਰਿਸ਼ਟ ਅਨਸਰਾਂ ਵੱਲ  ਵੀ ਘੁਮਾਉ ਆਪਣੀ ਬਾਜ਼ ਅੱਖ !

ਬਹੁਕਰੋੜੀ ਸੀਟੀ ਸਕੈਨ ਮਸ਼ੀਨ ਮਾਮਲੇ ‘ਚ ਨਹੀਂ ਹੋਈ ਕੋਈ ਕਾਰਵਾਈ : ਖੋਸਲਾ 

ਹੁਸ਼ਿਆਰਪੁਰ 26 ਮਈ ( ਤਰਸੇਮ ਦੀਵਾਨਾ )-ਡੈਮੋਕ੍ਰੇਟਿਕ ਭਾਰਤੀਯ ਲੋਕ ਦੱਲ ਦੇ ਰਾਸ਼ਟਰੀ ਪ੍ਰਧਾਨ ਗੁਰਮੁੱਖ ਸਿੰਘ ਖੋਸਲਾ ਨੇ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋ ਸਿਹਤ ਮੰਤਰੀ ਡਾ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਬਰਖਾਸਤ ਕਰਕੇ ਗ੍ਰਿਫਤਾਰ ਕਰਨ ਦੇ ਸ਼ਲਾਘਾਯੋਗ ਕਦਮ ਦਾ ਡੈਮੋਕਰੇਟਿਕ ਭਾਰਤੀਯ ਲੋਕ ਦਲ ਸਵਾਗਤ ਕਰਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗੁਰਮੁਖ ਸਿੰਘ ਖੋਸਲਾ ਨੇ ਕਿਹਾ ਕਿ ਅਸੀਂ ਮੀਡੀਏ ਰਾਹੀਂ ਮੁੱਖ ਮੰਤਰੀ ਸਾਹਿਬ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਾਂ ਕਿ ਪਿਛਲੇ ਦਿਨੀਂ  ਸਿਵਲ ਹਸਪਤਾਲ ਵਿੱਚ ਲਗਾਈ ਜਾਣ ਵਾਲੀ ਬਹੁਕਰੋੜੀ ਸੀਟੀ ਸਕੈਨ ਮਸ਼ੀਨ ਦੇ ਸਥਾਪਿਤ ਕਰਨ ਵਿੱਚ ਸਿਹਤ ਵਿਭਾਗ ਦੇ ਅੰਦਰਲੇ ਕਥਿਤ ਭ੍ਰਿਸ਼ਟ ਅਨਸਰਾਂ ਵੱਲੋਂ ਬੇਲੋੜੀ ਦੇਰੀ ਕਰਨ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਣ ਦੀ ਮੰਗ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸੰਦੀਪ ਹੰਸ ਆਈ.ਏ.ਐੱਸ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਸੀ ਜਿਸ ‘ਤੇ ਅਜੇ ਤੱਕ ਉਨ੍ਹਾਂ ਅਧਿਕਾਰੀਆਂ ਤੇ ਕੋਈ ਕਾਰਵਾਈ ਨਹੀ ਹੋ ਸਕੀ ਉਹਨਾ ਕਿਹਾ ਕਿ ਜਿਨ੍ਹਾਂ ਦੇ ਕਾਰਨ ਇਹ ਮਸ਼ੀਨ ਲੱਗਣ ਵਿੱਚ ਦੇਰੀ ਹੋਈ ਹੈ ਮੁੱਖ ਮੰਤਰੀ ਜੀ ਉਨ੍ਹਾਂ ਵੱਲ ਵੀ ਆਪਣੀ ਬਾਜ਼ ਅੱਖ ਘੁਮਾਉ ਤਾ ਕਿ ਕਸੂਰਵਾਰ ਅਧਿਕਾਰੀਆ ਨੂੰ ਵੀ ਸਜ਼ਾ ਮਿਲ ਸਕੇ । ਉਹਨਾ ਕਿਹਾ ਕਿ ਸਿਹਤ ਮੰਤਰੀ ਵਿਜੈ ਸਿੰਗਲਾ ਮਾਮਲੇ ਨੂੰ ਜੇਕਰ ਹੋਰ ਖੰਗਾਲਿਆ ਜਾਵੇ ਤਾਂ ਭ੍ਰਿਸ਼ਟਾਚਾਰ ਦੀਆਂ ਤਾਰਾਂ ਹੁਸ਼ਿਆਰਪੁਰ ਨਾਲ ਵੀ ਜੁੜ ਸਕਦੀਆਂ ਹਨ ਕਿਉਕਿ ਜੇਕਰ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਸੀਟੀ ਸਕੈਨ ਮਾਮਲੇ ਅਤੇ ਇੱਕ ਕੈਬਨਿਟ ਮੰਤਰੀ ਦੇ ਨਿੱਜੀ ਦਖਲ ਨਾਲ ਬਿਨਾਂ ਸੀਨੀਆਰਤਾ ਤੋਂ ਸਿਵਲ ਸਰਜਨ ਦੀ ਤਾਇਨਾਤੀ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਤਾਂ ਸੱਤਾਧਾਰੀ ਲੋਕਾਂ ਦੇ ਨਾਲ-ਨਾਲ ਕਈ ਰਸੂਖਦਾਰ ਸਫੈਦਪੋਸ਼ਾਂ ਅਤੇ ਭ੍ਰਿਸ਼ਟ ਅਧਿਕਾਰੀਆਂ ਵੱਲੋਂ ਚਲਾਏ ਜਾਂਦੇ ਮਾਫੀਏ ਰਾਜ ਦਾ ਪਰਦਾਫਾਸ਼ ਹੋ ਸਕਦਾ ਹੈ।