Prime Punjab Times

Latest news
ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1... ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ
ADVERTISEMENT
You are currently viewing *ਮਾਨ ਸਰਕਾਰ ਦੇ ਰਾਜ ਵਿੱਚ ਕਿਸੇ ਨਾਲ ਵੀ ਬਦਲਾਖੋਰੀ ਦੀ ਰਾਜਨੀਤੀ ਨਹੀਂ ਕੀਤੀ ਜਾਵੇਗੀ : ਸਤਨਾਮ ਸਿੰਘ ਜਲਵਾਹਾ*

*ਮਾਨ ਸਰਕਾਰ ਦੇ ਰਾਜ ਵਿੱਚ ਕਿਸੇ ਨਾਲ ਵੀ ਬਦਲਾਖੋਰੀ ਦੀ ਰਾਜਨੀਤੀ ਨਹੀਂ ਕੀਤੀ ਜਾਵੇਗੀ : ਸਤਨਾਮ ਸਿੰਘ ਜਲਵਾਹਾ*

*ਮਾਨ ਸਰਕਾਰ ਦੇ ਰਾਜ ਵਿੱਚ ਕਿਸੇ ਨਾਲ ਵੀ ਬਦਲਾਖੋਰੀ ਦੀ ਰਾਜਨੀਤੀ ਨਹੀਂ ਕੀਤੀ ਜਾਵੇਗੀ : ਸਤਨਾਮ ਸਿੰਘ ਜਲਵਾਹਾ*

ਨਵਾਂਸ਼ਹਿਰ 26 ਮਈ ( ਜਤਿੰਦਰ ਪਾਲ ਸਿੰਘ ਕਲੇਰ ) ਅੱਜ ਹਲਕਾ ਨਵਾਂਸ਼ਹਿਰ ਦੇ ਨਗਰ ਕੌਂਸਲ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਅਤੇ ਪਾਰਟੀ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵੱਲੋਂ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਸਾਥੀਆਂ ਸਮੇਤ ਨਗਰ ਕੌਂਸਲ ਦਫ਼ਤਰ ਵਿਖੇ ਸ਼ਿਰਕਤ ਕੀਤੀ ਗਈ,ਇਸ ਮੌਕੇ ਨਗਰ ਕੌਂਸਲ ਦਫ਼ਤਰ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਰਾਜੀਵ ਸਰੀਨ ਅਤੇ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਸਚਿਨ ਦੀਵਾਨ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਸਿਰਪਾਓ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਨਵਾਂਸ਼ਹਿਰ ਦੇ ਸਾਰੇ ਐਮਸੀ ਸਹਿਬਾਨਾਂ ਵੱਲੋਂ ਵੀ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਆਪਣੇ ਆਪਣੇ ਵਾਰਡਾਂ ਦੇ ਅਧੂਰੇ ਰਹਿੰਦੇ ਵਿਕਾਸ ਕਾਰਜਾਂ ਤੋਂ ਜਾਣੂੰ ਕਰਵਾਇਆ ਗਿਆ ਅਤੇ ਉਨ੍ਹਾਂ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਕਾਰਜਾਂ ਲਈ ਸਹਿਯੋਗ ਕਰਨ ਲਈ ਬੇਨਤੀ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਦਫ਼ਤਰ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਰਾਜੀਵ ਸਰੀਨ ਵਲੋ ਦਫ਼ਤਰ ਦੇ ਸਾਰੇ ਸਟਾਫ ਮੈਂਬਰਾਂ ਨਾਲ ਮੁਲਾਕਾਤ ਕਰਵਾਈ ਗਈ ਅਤੇ ਜਲਵਾਹਾ ਵੱਲੋਂ ਸਾਰੇ ਸਟਾਫ ਮੈਂਬਰਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਬਿਨਾਂ ਕਿਸੇ ਦਬਾਅ ਤੋਂ ਡਿਊਟੀ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਲਵਾਹਾ ਨੇ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿੱਚ ਕਿਸੇ ਨਾਲ ਵੀ ਵਿਅਕਤੀ ਨਾਲ ਧੱਕੇਸ਼ਾਹੀ ਜਾਂ ਬਦਲਾਖੋਰੀ ਦੀ ਰਾਜਨੀਤੀ ਨਹੀਂ ਕੀਤੀ ਜਾਵੇਗੀ। ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਆਪਣੀ ਹੀ ਪਾਰਟੀ ਦੇ ਇੱਕ ਭ੍ਰਿਸ਼ਟ ਕੈਬਨਿਟ ਮੰਤਰੀ ਨੂੰ ਜਿਸ ਤਰ੍ਹਾਂ ਦਲੇਰਾਨਾ ਤੇ ਇਤਿਹਾਸਕ ਫੈਸਲਾ ਲੈਕੇ ਜੇਲ੍ਹ ਭੇਜਿਆ ਹੈ,ਉਸ ਇਤਿਹਾਸਕ ਫੈਸਲੇ ਨਾਲ ਸਮੁੱਚੇ ਪੰਜਾਬੀਆਂ ਦੀ ਰੂਹ ਖੁਸ਼ ਕਰ ਦਿੱਤੀ ਹੈ। ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਰਿਸ਼ਵਤਖੋਰੀ ਨੂੰ ਖ਼ਤਮ ਕਰਨ ਲਈ ਇਹ ਬਹੁਤ ਹੀ ਇਤਿਹਾਸਕ ਤੇ ਕ੍ਰਾਂਤੀਕਾਰੀ ਕੰਮ ਕਰਕੇ ਦਿਖਾਇਆ ਹੈ। ਜਲਵਾਹਾ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਰਾਜੀਵ ਸਰੀਨ ਅਤੇ ਨਗਰ ਕੌਂਸਲ ਦੇ ਪ੍ਰਧਾਨ ਸਚਿਨ ਦੀਵਾਨ ਅਤੇ ਸਾਰੇ ਐਮਸੀ ਸਹਿਬਾਨਾਂ ਦਾ ਧੰਨਵਾਦ ਕੀਤਾ ਅਤੇ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਯੂਥ ਵਿੰਗ ਪੰਜਾਬ ਦੇ ਜੁਆਇੰਟ ਸਕੱਤਰ ਮਨਦੀਪ ਸਿੰਘ ਅਟਵਾਲ ਅਤੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਰਕਾਸਣ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

error: copy content is like crime its probhihated