Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਦੇਸ਼ ਦੀ ਆਜ਼ਾਦੀ ਦਾ 75ਵਾਂ ਅੰਮ੍ਰਿਤ ਮਹਾਉਤਸਵ:

ਦੇਸ਼ ਦੀ ਆਜ਼ਾਦੀ ਦਾ 75ਵਾਂ ਅੰਮ੍ਰਿਤ ਮਹਾਉਤਸਵ:

ਦੇਸ਼ ਦੀ ਆਜ਼ਾਦੀ ਦਾ 75ਵਾਂ ਅੰਮ੍ਰਿਤ ਮਹਾਉਤਸਵ:

–31 ਮਈ ਨੂੰ ਪ੍ਰਧਾਨ ਮੰਤਰੀ ਵੱਖ-ਵੱਖ ਲੋਕ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਵਰਚੂਅਲ ਮਾਧਿਅਮ ਰਾਹੀਂ ਕਰਨਗੇ ਗੱਲਬਾਤ : ਸੰਦੀਪ ਹੰਸ

–ਡਿਪਟੀ ਕਮਿਸ਼ਨਰ ਨੇ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ’ਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੇ ਸੁਚਾਰੂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

–ਵੱਖ-ਵੱਖ ਯੋਜਨਾਵਾਂ ਨਾਲ ਜੁੜੇ ਜ਼ਿਲ੍ਹੇ ਦੇ ਲਾਭਪਾਤਰੀ ਲੈਣਗੇ ਪ੍ਰੋਗਰਾਮ ’ਚ ਹਿੱਸਾ

ਹੁਸ਼ਿਆਰਪੁਰ, 26 ਮਈ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 31 ਮਈ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਵਰਚੂਅਲ ਮਾਧਿਅਮ ਰਾਹੀਂ ਗੱਲਬਾਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦੇ ਆਡੀਟੋਰਿਅਮ ਵਿਚ ਰੱਖਿਆ ਗਿਆ ਹੈ, ਜਿਸ ਵਿਚ ਵੱਖ-ਵੱਖ ਯੋਜਨਾਵਾਂ ਨਾਲ ਜੁੜੇ ਜ਼ਿਲ੍ਹੇ ਦੇ ਲਾਭਪਾਤਰੀ ਹਿੱਸਾ ਲੈਣਗੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਯੋਜਿਤ ਵਰਚੂਅਲ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਇਨ੍ਹਾਂ ਯੋਜਨਾਵਾਂ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਇਨ੍ਹਾਂ ਨੂੰ ਹੋਰ ਬੇਹਤਰ ਬਣਾਉਣ ਲਈ ਲਾਭਪਾਤਰੀਆਂ ਤੋਂ ਸੁਝਾਅ ਵੀ ਲੈਣਗੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੇ ਪ੍ਰੋਗਰਾਮ ਦੇ ਸੁਚਾਰੂ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਨਾਲ ਸਬੰਧਤ ਵਿਭਾਗਾਂ ਦੇ ਲਾਭਪਾਤਰੀਆਂ ਨੂੰ ਤੈਅ ਸਮੇਂ ’ਤੇ ਪ੍ਰੋਗਰਾਮ ਦੇ ਸਥਾਨ ਤੱਕ ਲਿਆਉਣ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਪ੍ਰਗਤੀਸ਼ੀਲ ਭਾਰਤ ਦੀ ਆਜ਼ਾਦੀ ਦੇ 75 ਸਾਲ ਅਤੇ ਇਸ ਦੇ ਲੋਕਾਂ, ਸੰਸਕ੍ਰਿਤੀ ਅਤੇ ਹੋਰ ਉਪਲਬੱਧੀਆਂ ਦੇ ਗੌਰਵਸ਼ਾਲੀ ਇਤਿਹਾਸ ਨੂੰ ਮਨਾਉਣ ਦੀ ਪਹਿਲ ਹੈ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਸਰਕਾਰ ਦੁਆਰਾ ਆਯੋਜਿਤ ਪ੍ਰੋਗਰਾਮਾਂ ਦਾ ਇਕ ਹਿੱਸਾ ਹੈ ਅਤੇ ਲੋਕਾਂ ਦੀ ਹਿੱਸੇਦਾਰੀ ਦੀ ਭਾਵਨਾ ਨਾਲ ਮਹਾਉਤਸਵ ਨੂੰ ਲੋਕ ਉਤਸਵ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਜੇ ਕੁਮਾਰ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਰੇਨੂ ਬਾਲਾ ਵਰਮਾ, ਐਲ.ਡੀ.ਐਮ. ਤਰਸੇਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।