Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 75 ਸਾਲਾਂ ਆਜ਼ਾਦੀ ਦਿਵਸ ਨੂੰ ਸਮਰਪਿੱਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

75 ਸਾਲਾਂ ਆਜ਼ਾਦੀ ਦਿਵਸ ਨੂੰ ਸਮਰਪਿੱਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

75 ਸਾਲਾਂ ਆਜ਼ਾਦੀ ਦਿਵਸ ਨੂੰ ਸਮਰਪਿੱਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਨਵਾਂ ਸ਼ਹਿਰ,27 ਮਈ(ਜਤਿੰਦਰ ਪਾਲ ਸਿੰਘ ਕਲੇਰ ): ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾ ,ਹਰਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ(ਐਸਿ),ਸ਼ਹੀਦ ਭਗਤ ਸਿੰਘ ਦੀਆਂ ਹਦਾਇਤਾਂ ਅਤੇ ਗੁਰਦਿਆਲ ਮਾਨ ਜ਼ਿਲ੍ਹਾ ਨੋਡਲ ਅਫ਼ਸਰ ਪ੍ਰਾਇਮਰੀ ਵਿੰਗ ਵਿੱਦਿਅਕ ਮੁਕਾਬਲਿਆਂ ਦੀਆਂ ਯੋਗ ਅਗਵਾਈ ਹੇਠ ਬਲਾਕ ਨਵਾਂ ਸ਼ਹਿਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਭੰਗਲ ਕਲਾਂ ਵਿਖੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਰੋਸ਼ਨ ਲਾਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ,ਨਵਾਂ ਸ਼ਹਿਰ ਨੇ ਅਧਿਆਪਕਾਂ ਅਤੇ ਬੱਚਿਆਂ ਨੂੰ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਲੋਂ ਬੱਚਿਆਂ ਨੂੰ ਅਜ਼ਾਦੀ ਸੰਬੰਧੀ ਜਾਣਕਾਰੀ ਦੇਣਾ ਅਤੇ ਵਿਰਸੇ ਨਾਲ ਜੋੜਣਾ ਇੱਕ ਬਹੁਤ ਹੀ ਸ਼ਲਾਘਾਯੋਗ ਉੱਪਰਾਲਾ ਹੈ। ਇਹ ਬੱਚਿਆਂ ਅੰਦਰ ਦੇਸ ਪ੍ਰੇਮ ਦੀ ਭਾਵਨਾ ਨੂੰ ਵਿਕਸਤ ਕਰਨ ਦਾ ਵਧੀਆਂ ਢੰਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਆਪਣੇ ਅੰਦਰ ਛੁਪੀ ਕਲਾਂ ਨੂੰ ਦੂਜਿਆ ਸਾਹਮਣੇ ਪ੍ਰਗਟ ਕਰਨ ਦਾ ਮੌਕਾ ਮਿਲਦਾ ਹੈ।ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਬੱਚੇ ਦੇ ਸਰਵ ਪੱਖੀ ਵਿਕਾਸ ਲਈ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਜ਼ਰੂਰ ਦਿਵਾਉਣਾ ਚਾਹੀਦਾ ਹੈ। ਇਸ ਮੌਕੇ ਸ਼੍ਰੀ ਗੁਰਦਿਆਲ ਮਾਨ ਜ਼ਿਲ੍ਹਾਂ ਨੋਡਲ ਅਫ਼ਸਰ ਪ੍ਰਾਇਮਰੀ ਵਿੰਗ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵਲੋਂ ਕਰੋਨਾ ਕਾਲ ਦੌਰਾਨ ਆਨ ਲਾਈਨ ਵਿੱਦਿਅਕ ਮੁਕਾਬਲੇ ਸ਼ੁਰੂ ਕੀਤੇ ਸਨ। ਹੁਣ ਮਾਹੌਲ ਠੀਕ ਹੋਣ ਕਰਰੇ ਇਹ ਮੁਕਾਬਲੇ ਆਫ ਲਾਈਨ ਕਰਵਾ ਜਾ ਰਹੇ ਹਨ। ਉਨ੍ਹਾਂ ਅਧਿਆਪਕਾਂ ਅਤੇ ਬੱਚਿਆ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਆਜਿਹੇ ਮੁਕਾਬਲਿਆਂ ਵਿੱਚ ਬੱਚਿਆਂ ਨੂੰ ਵੱਧ ਤੋਂ ਵੱਧ
ਭਾਗ ਦਿਵਾਕੇ ਸਮੇਂ ਦੇ ਹਾਣੀ ਬਨਾਉਣਾ ਚਾ ਚਾਹੀਦੇ ਹਨ। ਮੁਕਾਬਲਿਆਂ ਵਿੱਚ ਕਮਲਜੀਤ ਕੌਰ, ਕੁਲਵਿੰਦਰ ਮਹੇ ਅਤੇ ਸ਼ਾਲੂ ਕਾਲੀਆਂ ਨੇ ਬਤੌਰ ਜੱਜ ਭੂਮਿਕਾ ਨਿਭਾਈ। ਅੱਜ ਦੇ ਹੋਏ ਮੁਕਾਬਲਿਆਂ ਵਿੱਚ ਕਲੋਜ ਮੈਕਿੰਗ ਵਿੱਚ ਅਮਨਜੋਤ ਸਪਸ ਭਗੋਰਾਂ ਨੇ ਪਹਿਲਾਂ ਅਤੇ ਦੀਪ ਜਸਪਾਲ ਸਪਸ ਨੌਰਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕੋਰੀਓਗ੍ਰਾਫੀ ਮੁਕਾਬਲੇ ਵਿੱਚ ਸਪਸ ਸੂਰਾਪੁਰ ਨੇ ਪਹਿਲਾ ਅਤੇ ਸਪਸ ਅਮਰਗੜ੍ਹ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਬੱਚਿਆਂ ਨੂੰ ਮੈਰਿਟ ਸਰਟੀਫਿਕੇਟ ਅਤੇ ਮੈਡਲ ਵੀ ਦਿੱਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਸੈਂਟਰ ਹੈੱਡ ਟੀਚਰਜ਼ ਹੰਸ ਰਾਜ,ਰਮਨ ਕੁਮਾਰ,ਬਲਕਾਰ ਚੰਦ, ਸੁਰਿੰਦਰ ਕੌਰ,ਬਲਵੀਰ ਕੌਰ,ਜਸਵਿੰਦਰ ਕੌਰ,ਨਿਰਮਲ ਕੁਮਾਰ, ਬਲਵੀਰ ਨੌਰਾ,ਭੁਪਿੰਦਰ ਲਾਲ,ਜਤਿੰਦਰ ਕੁਮਾਰ, ਅਸ਼ਵਨੀ ਕੁਮਾਰ,ਜੁਗਿੰਦਰ ਰਾਮ,ਬਲਜੀਤ ਸਿੰਘ,ਮਨਪ੍ਰੀਤ ਕੌਰ,ਨੀਤੂ ਜੋਸੀ,ਹਰਜੀਤ ਕੌਰ ਅਤੇ ਕੁਲਵਿੰਦਰ ਕੌਰ ਵੀ ਹਾਜਿਰ ਸਨ।
ਕੈਪਸ਼ਨ: ਬਲਾਕ ਪੱਧਰੀ ਜੇਤੂ ਬੱਚਿਆਂ ਨੂੰ ਬਲਾਕ ਸਿੱਖਿਆ ਅਫ਼ਸਰ ਅਤੇ ਹੋਰ ਇਨਾਮ ਦਿੰਦੇ ਹੋਏ।