Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੋਟਪਾ ਐਕਟ ਦੀ ਉਲੰਘਣਾ ਕਰਨ ‘ਤੇ 14 ਵਿਅਕਤੀਆਂ ਦੇ ਕੱਟੇ ਚਲਾਨ

ਕੋਟਪਾ ਐਕਟ ਦੀ ਉਲੰਘਣਾ ਕਰਨ ‘ਤੇ 14 ਵਿਅਕਤੀਆਂ ਦੇ ਕੱਟੇ ਚਲਾਨ

ਕੋਟਪਾ ਐਕਟ ਦੀ ਉਲੰਘਣਾ ਕਰਨ ‘ਤੇ 14 ਵਿਅਕਤੀਆਂ ਦੇ ਕੱਟੇ ਚਲਾਨ

ਨਵਾਂਸ਼ਹਿਰ, (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਅੱਜ ਕੋਟਪਾ ਐਕਟ ਦੀ ਉਲੰਘਣਾ ਕਰਨ ‘ਤੇ 14 ਵਿਅਕਤੀਆਂ ਦੇ ਚਲਾਨ ਕੱਟੇ।

ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਅੱਜ ਕੋਟਪਾ ਐਕਟ ਦੀ ਉਲੰਘਣਾ ਕਰਨ ‘ਤੇ 6 ਤੰਬਾਕੂ ਵਿਕਰੇਤਾਵਾਂ ਅਤੇ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲੇ 8 ਵਿਅਕਤੀਆਂ ਦੇ ਚਲਾਨ ਕੱਟੇ ਗਏ, ਜਿਨ੍ਹਾਂ ਕੋਲੋਂ ਕੁੱਲ 750 ਰੁਪਏ ਜੁਰਮਾਨਾ ਵਸੂਲਿਆ ਗਿਆ। ਇਸ ਮੌਕੇ ਉਨ੍ਹਾਂ ਨੂੰ ਤੰਬਾਕੂ ਨਾਲ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ।

ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਰੋਜ਼ਾਨਾ ਔਸਤਨ 48 ਵਿਅਕਤੀਆਂ ਦੀ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਕਾਰਨ ਮੌਤ ਹੋ ਜਾਂਦੀ ਹੈ। ਇਹੀ ਨਹੀਂ, ਤੰਬਾਕੂ ਦੇ ਸੇਵਨ ਨਾਲ ਮੂੰਹ ਦੇ ਕੈਂਸਰ ਅਤੇ ਮੂੰਹ ਦੀ ਬਦਬੂ ਸਮੇਤ ਦੰਦਾਂ ਦੀਆਂ ਬਿਮਾਰੀਆਂ ਵਰਗੇ ਭਿਆਨਕ ਰੋਗ ਹੁੰਦੇ ਹਨ, ਕਿਉਂਕਿ ਇਸ ਵਿੱਚ ਨਿਕੋਟਿਨ ਸਮੇਤ 4000 ਤੋਂ ਵੱਧ ਜ਼ਹਿਰੀਲੇ ਤੱਤ ਪਾਏ ਜਾਂਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਹਰ ਰੋਜ਼ 5500 ਨਵੇਂ ਬੱਚੇ ਤੰਬਾਕੂ ਦੀ ਆਦਤ ਸਹੇੜ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਪੜ੍ਹਦੇ 13 ਤੋ 15 ਸਾਲ ਦੇ ਕੁੱਲ ਬੱਚਿਆਂ ਵਿੱਚੋਂ 14 ਫੀਸਦੀ ਬੱਚੇ ਤੰਬਾਕੂ ਦਾ ਸੇਵਨ ਕਰਦੇ ਹਨ। ਤੰਬਾਕੂ ਸੌਖਾ ਅਤੇ ਹਰ ਥਾਂ ਮਿਲਣ ਕਰਕੇ ਨਸ਼ਿਆਂ ਦਾ ਪ੍ਰਵੇਸ਼ ਦੁਆਰ ਹੈ, ਇਸ ਕਰਕੇ ਬੱਚਿਆਂ ਨੂੰ ਇਸ ਤੋਂ ਦੂਰ ਰੱਖਣਾ ਜ਼ਰੂਰੀ ਹੈ।

ਸਿਹਤ ਵਿਭਾਗ ਦੀ ਟੀਮ ਵਿੱਚ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਹੈਲਥ ਇੰਸਪੈਕਟਰ ਰਵੀਇੰਦਰ ਸਿੰਘ, ਹੈਲਥ ਵਰਕਰ ਗੁਰਪ੍ਰੀਤ ਸਿੰਘ ਅਤੇ ਮੰਗਲ ਸਿੰਘ ਸ਼ਾਮਲ ਸਨ।