Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗਲਤ ਸਾਈਡ ‘ਤੇ ਆ ਰਹੀ ਪੈਪਸੂ ਡਿਪੂ ਦੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਤ

ਗਲਤ ਸਾਈਡ ‘ਤੇ ਆ ਰਹੀ ਪੈਪਸੂ ਡਿਪੂ ਦੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਤ

ਗਲਤ ਸਾਈਡ ‘ਤੇ ਆ ਰਹੀ ਪੈਪਸੂ ਡਿਪੂ ਦੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਤ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ )  : ਦੇਰ ਸ਼ਾਮ ਬਲਾਚੌਰ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਰੱਕੜ ਬੇਟ ਮੋੜ ਨੇੜੇ ਹੋਏ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੈਦਗਾਮਾ ਤਹਿਸੀਲ ਬਲਾਚੌਰ ਦਾ ਰਹਿਣ ਵਾਲਾ ਗੁਰਮੁੱਖ ਸਿੰਘ ਉਮਰ 65 ਸਾਲ ਆਪਣੇ ਮੋਟਰਸਾਈਕਲ ਪੀਬੀ 32 ਈ 6594 ਅਤੇ ਅੱਗੇ ਪੈਪਸੂ ਰੋਡਵੇਜ਼ ਦੀ ਬੱਸ ਪੀਬੀ 65 ਬੀਬੀ 7984 ਬਾਹੱਦ ਰਕਬਾ ਪਿੰਡ  ਰੱਕੜ ਬੇਟ ਨਜ਼ਦੀਕ ਪੁੱਜੀ ਤਾਂ ਅਚਾਨਕ ਹੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।  ਜਿਸ ਕਾਰਨ ਮੋਟਰਸਾਈਕਲ ਸਵਾਰ ਗੁਰਮੁਖ ਸਿੰਘ ਡਿੱਗ ਪਿਆ।  ਜਿਸ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਲਾਚੌਰ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।  ਮੌਕੇ ‘ਤੇ ਪਹੁੰਚੇ ਥਾਣਾ ਸਦਰ ਬਲਾਚੌਰ ਦੇ ਐੱਸ.ਆਈ ਸਤਨਾਮ ਸਿੰਘ ਨੇ ਮੌਕੇ ‘ਤੇ ਜਾ ਕੇ ਜਾਇਜ਼ਾ ਲਿਆ ਅਤੇ ਦੱਸਿਆ ਕਿ ਲਾਸ਼ ਨੂੰ ਬਲਾਚੌਰ ਦੇ ਮੁਰਦਾਘਰ ‘ਚ ਰਖਵਾ ਦਿੱਤਾ ਗਿਆ ਹੈ।  ਬੱਸ ਨੂੰ ਹਰਮੀਤ ਸਿੰਘ ਵਾਸੀ ਜੰਡਵਾਲੀ ਫਾਜ਼ਿਲਕਾ ਚਲਾ ਰਿਹਾ ਸੀ ਅਤੇ ਕੰਡਕਟਰ ਰਮਨਦੀਪ ਸਿੰਘ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।