Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਲਾਕੇ ਦੇ ਕਿਸਾਨਾ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਮਸਤੀਵਾਲ ਵਿਖੇ ਚੌਥੇ ਦਿਨ ਵੀ ਧਰਨਾ ਜਾਰੀ

ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਲਾਕੇ ਦੇ ਕਿਸਾਨਾ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਮਸਤੀਵਾਲ ਵਿਖੇ ਚੌਥੇ ਦਿਨ ਵੀ ਧਰਨਾ ਜਾਰੀ

ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਲਾਕੇ ਦੇ ਕਿਸਾਨਾ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਮਸਤੀਵਾਲ ਵਿਖੇ ਚੌਥੇ ਦਿਨ ਵੀ ਧਰਨਾ ਜਾਰੀ

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਧਰਨੇ ਚ ਪਹੁੰਚ ਕੇ ਧਰਨਾਕਾਰੀਆਂ ਨਾਲ ਕੀਤੀ ਗੱਲਬਾਤ 

ਗੜ੍ਹਦੀਵਾਲਾ 28 ਮਈ (ਚੌਧਰੀ / ਯੋਗੇਸ਼ ਗੁਪਤਾ / ਕਮਲਜੀਤ ਭਟੋਆ) : ਕੰਡੀ ਏਰੀਆ ਵਿੱਚ ਤਲਵਾੜੇ ਤੋਂ ਬਲਾਚੌਰ ਵਾਲੀ ਨਹਿਰ ਨੂੰ ਲਿਫਾਫੇ ਤੇ ਲੈਂਟਰ ਪਾ ਕੇ ਪੱਕਾ ਕਰਨ ਦੇ ਵਿਰੋਧ ਮਸਤੀਵਾਲ ਵਿਖੇ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ, ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ, ਦੋਆਬਾ ਸ਼ੰਘਰਸ਼ ਕਮੇਟੀ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਪੱਕਾ ਲਗਾਇਆ ਧਰਨਾ ਚੌਥੇ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਇਸ ਮੌਕੇ ਸਮੂਹ ਕਿਸਾਨਾਂ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਦਾ ਕਹਿਣ ਹੈ ਕਿ ਇਸ ਤਰਾਂ ਨਹਿਰ ਨੂੰ ਪੱਕਾ ਕਰਨ ਨਾਲ  ਜਮੀਨ ਵਿੱਚ ਪਾਣੀ ਦਾ  ਲੈਵਲ ਹੋਰ ਘੱਟ ਜਾਵੇਗਾ। ਪ੍ਰਸਾਸ਼ਨ ਵਲੋਂ ਇਸ ਕੰਮ ਨੂੰ ਇੱਕ ਦੋ ਦਿਨ ਬੰਦ ਕਰਨ ਤੋਂ ਬਾਅਦ ਦੁਆਰਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਦੇ ਰੋਸ ਵਜੋਂ ਕਿਸਾਨਾਂ ਅਤੇ ਇਲਾਕੇ ਦੀਆਂ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਮਸਤੀਵਾਲ ਵਿਖੇ ਲਗਾਇਆ ਗਿਆ ਪੱਕਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਵੀ ਇਸ ਧਰਨੇ ਵਿੱਚ ਪਹੁੰਚ ਕੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਸਬੰਧੀ ਜਲਦ ਪੰਜਾਬ ਸਰਕਾਰ ਨਾਲ ਗੱਲਬਾਤ ਕਰਕੇ ਇਸ ਸਮੱਸਿਆ ਦਾ ਹੱਲ ਹੱਲ ਕੱਢਿਆ ਜਾਵੇਗਾ।
ਇਸ ਸਬੰਧੀ ਕਿਸਾਨ ਜਥੇਬੰਦੀਆਂ ਦੀ ਇਸ ਸਬੰਧੀ ਇੱਕ ਮੀਟਿੰਗ ਬੀਤੇ ਕਲ ਜਿਲਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਨਾਲ ਵੀ ਹੋਈ। ਜਿਸ ਵਿੱਚ ਡਿਪਟੀ ਕਮਿਸ਼ਨਰ ਵਲੋਂ ਆਪ ਆ ਕੇ ਮੌਕਾ ਦੇਖਣ ਦਾ ਭਰੋਸਾ ਦਿੱਤਾ ਗਿਆ ਸੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਨਵੀਂ ਅਟਵਾਲ ਆਦਿ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਅਤੇ ਪ੍ਰਸ਼ਾਸਨ ਇਸ ਨਹਿਰੀ ਕੰਮ ਵਿਚ ਲੈਂਟਰ ਦੇ ਥੱਲੇ ਲਿਫਾਫੇ ਪਾਉਣਾ ਬੰਦ ਨਹੀਂ ਕਰ ਉਦੋਂ ਤੱਕ ਧਰਨਾ ਇਸੇ ਤਰਾਂ ਜਾਰੀ ਰਹੇਗਾ। ਇਸ ਮੌਕੇ ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਦੇ ਮੁੱਖੀ ਸ ਮਨਜੋਤ ਸਿੰਘ ਤਲਵੰਡੀ,ਮਨਜੋਤ ਸਿੰਘ ਤਲਵੰਡੀ, ਸੱਤਪਾਲ ਸਿੰਘ, ਨਵੀਂ ਅਟਵਾਲ, ਗੁਰਦੀਪ ਸਿੰਘ ਬਰਿਆਣਾ ਪ੍ਰਧਾਨ ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ, ਸਹਿਬਾਜ ਸਿੰਘ, ਨਰਿੰਦਰ ਸਿੰਘ, ਸੁਰਿੰਦਰ ਸਿੰਘ, ਹਰਦੀਪ ਸਿੰਘ, ਅਮ੍ਰਿਤਪਾਲ ਸਿੰਘ, ਇਕਬਾਲ ਸਿੰਘ ਮੱਤੇਵਾਲ, ਗੁਰਮਿੰਦਰ ਸਿੰਘ, ਦਲਵੀਰ ਸਿੰਘ, ਕੁਲਵੀਰ ਸਿੰਘ ਧੂਤਕਲਾਂ, ਮਨਿੰਦਰ ਸਿੰਘ ਰਾਮਟਟਵਾਲੀ, ਵਿਕਰਮਜੀਤ ਸਿੰਘ, ਕਰਨ ਸਿੰਘ, ਨਰਿੰਦਰ ਸਿੰਘ ਸੇਖਾਂ, ਰਾਮ ਲਾਲ, ਪ੍ਰੀਤਮ ਸਿੰਘ, ਵਿਕਰ ਸਿੰਘ, ਅਜੀਤ ਸਿੰਘ ਪੰਡੋਰੀ, ਹਰਮੇਸ਼ ਲਾਲ, ਓਮ ਪ੍ਰਕਾਸ਼, ਹਰਜਿੰਦਰ ਸਿੰਘ (ਬਾਪੂ ਚੰਡੀਗੜ੍ਹੀਆ) ਰਾਜੂ ਸਹਿਜੋਵਾਲ, ਸੰਦੀਪ ਡਡਵਾਲ, ਕੁਲਜੀਤ ਸਿੰਘ ਅਟਵਾਲ, ਗੁਰਮਿੰਦਰ ਸਿੰਘ,, ਬੋਬੀ ਡਡਵਾਲ, ਰਾਹੁਲ, ਗੌਰਵ ਡਡਵਾਲ, ਵਿਕਾਸ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਨੌਜਵਾਨ ਹਾਜਰ ਸਨ।