ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ 2 ਹੋਰ ਰਾਜ ਸਭਾ ਉਮੀਦਵਾਰ ਐਲਾਨ ਦਿੱਤੇ ਗਏ,ਜਿਸ ਦੀ ਜਾਣਕਾਰੀ ਸੀਐਮ ਮਾਨ ਨੇ ਆਪਣੇ ਟਵਿੱਟਰ ਹੈਂਡਲ ਤੇ ਦਿੱਤੀ।
ਮਾਨ ਨੇ ਲਿਖਿਆ ਕਿ, ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਬਲਬੀਰ ਸਿੰਘ ਸੀਚੇਵਾਲ ਤੇ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਹੈ।









