Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਟਾਂਡਾ : ਨਸੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲਿਆਂ 4 ਔਰਤਾਂ ਸਮੇਤ 7 ਲੋਕਾਂ ਨੂੰ ਪੁਲਿਸ ਨੇ ਕੀਤਾ ਕਾਬੂ 

ਟਾਂਡਾ : ਨਸੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲਿਆਂ 4 ਔਰਤਾਂ ਸਮੇਤ 7 ਲੋਕਾਂ ਨੂੰ ਪੁਲਿਸ ਨੇ ਕੀਤਾ ਕਾਬੂ 

ਨਸੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲਿਆਂ 4 ਔਰਤਾਂ ਸਮੇਤ 7 ਲੋਕਾਂ ਨੂੰ ਪੁਲਿਸ ਨੇ ਕੀਤਾ ਕਾਬੂ 

 ਟਾਂਡਾ / ਗੜ੍ਹਦੀਵਾਲਾ (ਚੌਧਰੀ) : ਸਥਾਨਕ ਪੁਲਿਸ ਨੇ ਵੱਖ-ਵੱਖ ਜਗ੍ਹਾ ਤੇ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥ ਦੀ ਤਸਕਰੀ ਕਰਨ ਵਾਲਿਆਂ 4 ਔਰਤਾਂ ਸਮੇਤ 7 ਲੋਕਾਂ ਨੂੰ 350 ਗ੍ਰਾਮ ਨਸ਼ੀਲੇ ਪਦਾਰਥਾਂ ਅਤੇ 42870 ਰੁਪਏ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਦੋਸ਼ੀਆਂ ਦੀ ਪਛਾਣ ਤਰਸੇਮ ਲਾਲ ਪੁੱਤਰ ਦਰਸ਼ਨ ਲਾਲ, ਪਰਮਜੀਤ ਕੌਰ ਪਤਨੀ ਤਰਸੇਮ ਲਾਲ, ਪੂਜਾ ਪਤਨੀ ਸੂਰਜ ਕੁਮਾਰ ਵਾਸੀਆਨ ਚੌਟਾਲਾ, ਅਵਤਾਰ ਸਿੰਘ ਉਰਫ ਸੋਨੂੰ ਪੁੱਤਰ ਜੱਸਾ ਸਿੰਘ , ਰਾਜ ਰਾਣੀ ਪਤਨੀ ਸੁਖਵਿੰਦਰ ਸਿੰਘ ਵਾਸੀਆਨ ਵਾਰਡ ਨੰ:04 ਦਾਰਾਪੁਰ ਟਾਂਡਾ ਥਾਣਾ ਟਾਂਡਾ ਜਿਲਾ ਹੁਸਿਆਰਪੁਰ, ਸੂਰਜ ਉਰਫ ਸ਼ੈੰਕੀ ਪੁੱਤਰ ਪਰਮਜੀਤ ਸਿੰਘ, ਸੁਖਜੀਤ ਕੌਰ ਉਰਫ ਸ਼ੀਰੋ ਪਤਨੀ ਸੂਰਜ ਉਰਫ ਸ਼ੈਂਕੀ ਵਾਸੀਆਨ ਅਹੀਆਪੁਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਜਿਲਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਜੀ ਨੇ ਜਿਲੇ ਅੰਦਰ ਨਸ਼ਿਆਂ ਅਤੇ ਮਾੜੇ ਅਨਸਰਾਂ ਉਤੇ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਉਹਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਮੁਖਤਿਆਰ ਰਾਏ ਐਸ ਪੀ ਇੰਨਵੈਸਟੀਗੇਸਨ ਹੁਸ਼ਿਆਰਪੁਰ , ਰਾਜ ਕੁਮਾਰ ਪੀ.ਪੀ.ਐਸ.ਉਪ ਪੁਲਿਸ ਕਪਤਾਨ ਸਬ ਡਵੀਜਨ ਟਾਂਡਾ ਅਤੇ ਭਵਨਦੀਪ ਸਿੰਘ ਪੀ.ਪੀ.ਐਸ ਡੀ.ਐਸ.ਪੀ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਦੌਰਾਨ ਠੋਸ ਇਤਲਾਹ ਤੇ ਪਿੰਡ ਚੌਟਾਲਾ ਤੋਂ ਦੋ ਔਰਤਾਂ ਸਮੇਤ ਤਿੰਨ ਲੋਕਾਂ ਨੂੰ 118 ਗ੍ਰਾਮ ਨਸ਼ੀਲੇ ਪਦਾਰਥ ਤੇ 32,000 ਰੁਪਏ ਡਰੱਗ ਮਨੀ , ਗੌਰਮਿੰਟ ਕਾਲਜ ਦੀ ਪਿੱਛੇ ਵਸਦੇ ਮੁਹੱਲੇ ਸੰਤਨਗਰ ਦਾਰਾਪੁਰ ਤੋਂ ਇੱਕ ਔਰਤ ਸਮੇਤ ਦੋ ਲੋਕਾਂ ਨੂੰ 105 ਗ੍ਰਾਮ ਨਸ਼ੀਲਾ ਪਦਾਰਥ , 6000 ਰੁਪਏ ਡਰੱਗ ਮਨੀ , ਇੱਕ ਇਨੋਵਾ ਗੱਡੀ ਤੇ ਅਹਿਆਪੁਰ ਮੁਹੱਲੇ ਤੋਂ ਇੱਕ ਔਰਤ ਸਮੇਤ ਦੋ ਲੋਕਾਂ ਨੂੰ 127 ਗ੍ਰਾਮ ਨਸ਼ੀਲਾ ਪਦਾਰਥ ਤੇ 4870 ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕਰਕੇ ਤਿੰਨ ਵੱਖ ਵੱਖ ਮਾਮਲੇ ਦਰਜ ਕੀਤੇ ਹਨ ।

ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਨੇ ਦੱਸਿਆ ਕਿ ਇਹ ਲੋਕ ਨਸ਼ਾ ਵੇਚਣ ਦੇ ਆਦੀ ਹਨ ਅਤੇ ਇਨ੍ਹਾਂ  ਨੂੰ ਕੱਲ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਕਿ ਇਸ ਧੰਦੇ ਦੇ ਅੱਗੇ ਅਤੇ ਪਿੱਛੇ ਕਿੰਨਾਂ ਕਿੰਨਾਂ ਵਿਅਕਤੀਆਂ ਦਾ ਸਬੰਧ ਹੈ, ਇਨ੍ਹਾਂ ਦੋਸ਼ੀਆਨ ਨੂੰ ਨਸਿਆਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।