Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਤਲਵਾੜਾ : ਚੋਰੀ ਕੀਤੀਆਂ ਦੋ ਐਕਟਿਵਾ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਤਲਵਾੜਾ : ਚੋਰੀ ਕੀਤੀਆਂ ਦੋ ਐਕਟਿਵਾ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਤਲਵਾੜਾ : ਚੋਰੀ ਕੀਤੀਆਂ ਦੋ ਐਕਟਿਵਾ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ
ਤਲਵਾੜਾ / ਦਸੂਹਾ (ਚੌਧਰੀ) : ਮਾਣਯੋਗ ਐਸ ਐਸ ਪੀ ਹੁਸ਼ਿਆਰਪੁਰ ਵਲੋਂ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਡੀ ਐਸ ਪੀ ਦਸੂਹਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੁੱਖ ਅਫਸਰ ਤਲਵਾੜਾ ਹਰਗੁਰਦੇਵ ਸਿੰਘ ਦੇ ਹੁਕਮਾਂ ਅਨੁਸਾਰ ਮਿਤੀ 27/5/2022 ਨੂੰ ਗੁਪਤ ਸੂਚਨਾ ਮਿਲਣ ਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਸੇਖਾ ਮੋਤਾ ਜੋ ਮੋਟਰ ਸਾਈਕਲ ਅਤੇ ਐਕਟਿਵਾ ਚੋਰੀ ਕਰਨ ਦਾ ਆਦੀ ਹੈ। ਜਿਸ ਨੂੰ ਨਾਕਾ ਬੰਦੀ ਕਰਕੇ ਕਾਬੂ ਕਰ ਸਕਦੇ ਹੋ। ਜਿਸ ਤੇ ਪਰਮਜੀਤ ਸਿੰਘ ਪੰਮਾ ਨੂੰ ਦੋਰਾਨੇ ਨਾਕਾ ਬੰਦੀ ਰੋਕਕੇ ਉਸ ਦੇ ਪਾਸੋਂ ਕਾਲੇ ਰੰਗ ਦੀ ਐਕਟਿਵਾ ਵਾਰੇ ਪੁਛ ਪੜਤਾਲ ਕੀਤੀ ਜੋ ਤਸੱਲੀ ਬਖਸ਼ ਜਵਾਬ ਨਹੀਂ ਦੇ ਸਕਿਆ। ਜਿਸ ਤੇ ਸਖਤੀ ਨਾਲ ਪੁੱਛਗਿੱਛ ਕੀਤੀ ਕਰਨ ਦੌਰਾਨ ਇਸ ਨੇ ਦੱਸਿਆ ਕਿ ਇਹ ਕਾਲੇ ਰੰਗ ਦੀ ਐਕਟਿਵਾ ਉਸਨੇ ਝੀਰ ਦੀ ਖੁਹੀ ਤੋਂ ਚੋਰੀ ਕੀਤੀ ਹੈ। ਉਸ ਦੀ ਅਸਲ ਨੰਬਰ ਪਲੇਟ ਬਦਲ ਕੇ ਜਾਅਲੀ ਨੰਬਰ ਪਲੇਟ ਲਗਾਈ ਹੈ। ਜਿਸਤੇ ਪਰਮਜੀਤ ਸਿੰਘ ਪੰਮਾ ਨੂੰ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਗਿਆ। ਪੁਲਿਸ ਵਲੋਂ ਦੋਸ਼ੀ ਪਰਮਜੀਤ ਸਿੰਘ ਪੰਮਾ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਸ ਰਿਮਾਂਡ ਪਰ ਹੈ। ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਮਿਤੀ 18 ਅਪ੍ਰੈਲ 2022 ਨੂੰ ਤਹਿਸੀਲ ਕੰਪਲੈਕਸ ਤਲਵਾੜਾ ਦੇ ਮੇਨ ਗੇਟ ਦੇ ਬਾਹਰੋਂ ਇੱਕ ਚਿੱਟੇ ਰੰਗ ਦੀ ਖੜੀ ਐਕਟਿਵਾ ਚੋਰੀ ਕਰਕੇ ਲੈ ਗਿਆ ਸੀ ਜੋ ਇਹ ਚਿੱਟੇ ਰੰਗ ਦੀ ਐਕਟਿਵਾ ਪਰਮਜੀਤ ਸਿੰਘ ਪੰਮਾ ਦੀ ਨਿਸ਼ਾਨਦੇਹੀ ਤੇ ਬਰਾਮਦ ਕੀਤੀ ਗਈ ਹੈ। ਜੋ ਹੁਣ ਤੱਕ 2 ਐਕਟਿਵਾ ਚੋਰੀ ਕੀਤੀਆਂ ਬਰਾਮਦ ਹੋ ਚੁੱਕੀਆਂ ਹਨ