Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੜ੍ਹਦੀਵਾਲਾ : ਮਹਿੰਗਾਈ ਵਿਰੁੱਧ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ 

ਗੜ੍ਹਦੀਵਾਲਾ : ਮਹਿੰਗਾਈ ਵਿਰੁੱਧ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ 

ਮਹਿੰਗਾਈ ਵਿਰੁੱਧ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ 
ਗੜਦੀਵਾਲਾ 30 ਮਈ (ਚੌਧਰੀ)  : ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਖ਼ਿਲਾਫ਼ ਖੱਬੇ ਪੱਖੀ ਪਾਰਟੀਆਂ ਵੱਲੋਂ 25 ਮਈ ਤੋਂ 31 ਮਈ ਤਕ ਦੇਸ਼ ਵਿਆਪੀ ਮਹਿੰਗਾਈ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ,ਇਸੇ ਕੜੀ ਤਹਿਤ ਅੱਜ ਗੜ੍ਹਦੀਵਾਲਾ ਵਿਖੇ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੀ ਤਹਿਸੀਲ ਦਸੂਹਾ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।ਇਸ ਮੌਕੇ ਬੋਲਦਿਆਂ ਕਾਮਰੇਡ ਰਣਜੀਤ ਸਿੰਘ ਚੌਹਾਨ,ਹਰਬੰਸ ਸਿੰਘ ਧੂਤ,ਚਰਨਜੀਤ ਸਿੰਘ ਚਠਿਆਲ ਤੇ ਡਾ ਮਝੈਲ ਸਿੰਘ ਨੇ ਬੋਲਦਿਆਂ ਕਿਹਾ ਕਿ ਜਦੋਂ ਦੀ ਮੋਦੀ ਸਰਕਾਰ ਆਈ ਹੈ ਮਹਿੰਗਾਈ ਵਿਚ ਰਿਕਾਰਡ ਤੋੜ ਵਾਧਾ ਹੋਇਆ ਹੈ। ਇਤਿਹਾਸ ਵਿੱਚ ਕਦੇ ਵੀ ਇੰਨਾ ਵਾਧਾ ਦਰਜ ਨਹੀਂ ਕੀਤਾ ਗਿਆ । ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਚ 15 ਕਰੋੜ ਲੋਕਾਂ ਦੀਆਂ ਨੌਕਰੀਆਂ ਖੁੱਸ ਗਈਆਂ। ਮਹਿੰਗਾਈ ਨੇ ਲੋਕਾਂ ਦਾ ਕਚੂੰਮਰ ਕੱਢ ਦਿੱਤਾ। ਮੋਦੀ ਸਰਕਾਰ ਨੇ ਦੋ ਕਰੋੜ ਨੌਕਰੀਆਂ ਦੇਣੀਆਂ ਸਨ ਮਗਰ ਪਹਿਲਾਂ ਵਾਲੀਆਂ ਵੀ ਖੁੱਸ ਗਈਆਂ । ਰਸੋਈ ਗੈਸ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਰਿਕਾਰਡਤੋੜ ਵਾਧਾ ਦਰਜ ਕੀਤਾ ਗਿਆ ਹੈ। ਇਸ ਨਾਲ ਜਨਤਕ ਵੰਡ ਪ੍ਰਣਾਲੀ ਪ੍ਰਭਾਵਤ ਹੋਈ ਹੈ । ਉਨ੍ਹਾਂ ਕਿਹਾ ਕਿ ਮੋਦੀ ਦੇ ਰਾਜ ਵਿੱਚ 84 % ਘਰਾਂ ਦੀ ਆਮਦਨ ਚ ਕਮੀ ਆਈ,ਪਰ ਅਰਬਪਤੀਆਂ ਦੀ ਗਿਣਤੀ 102,ਤੋਂ 142 ਹੋ ਗਈ।ਬੀਜੇਪੀ ਦੇ ਭਾਈਵਾਲ ਕਾਰਪੋਰੇਟ ਘਰਾਣਿਆਂ ਵਿੱਚ ਭਾਰੀ ਮੁਨਾਫ਼ੇ ਵਿੱਚ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੀਜੇਪੀ ਸਰਕਾਰ ਨੇ ਉਣੱਤੀ ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਬਣਾ ਦਿੱਤੇ ਤੇ ਮਜ਼ਦੂਰ ਵਰਗ ਦੇ ਹੱਥ ਪੈਰ ਬੰਨ੍ਹ ਕੇ ਪੂੰਜੀਪਤੀ ਬਘਿਆੜਾਂ ਅੱਗੇ ਸੁੱਟ ਦਿੱਤਾ ਗਿਆ।ਕਿਸਾਨੀ ਤੇ ਤਿੱਖੇ ਹਮਲੇ ਕੀਤੇ ਗਏ।  ਰੋਜ਼ਗਾਰ ਵਿੱਦਿਆ ਅਤੇ ਸਿਹਤ ਸਹੂਲਤਾਂ ਨੂੰ ਖ਼ਤਮ ਕਰ ਦਿੱਤਾ ਗਿਆ।ਪਬਲਿਕ ਸੈਕਟਰ ਦੇ ਅਦਾਰੇ ਮੁਫ਼ਤ ਵਿੱਚ ਕਾਰਪੋਰੇਟਾਂ ਦੇ ਹਵਾਲੇ ਕਰ ਦਿੱਤੇ ਗਏ।ਉਨ੍ਹਾਂ ਕਿਹਾ ਕਿ ਆਓ ਘਰ ਘਰ ਇਨ੍ਹਾਂ ਮੁੱਦਿਆਂ ਤੇ ਵਿਚਾਰ ਕਰੀਏ ਤੇ ਪਰਚੰਡ ਸੰਘਰਸ਼ ਉਲੀਕੀਏ ਤਾਂ ਕਿ ਲੋਕਾਂ ਨੂੰ ਕੋਈ ਰਾਹਤ ਮਿਲ ਸਕੇ।ਅੱਜ ਦੇ ਇਸ ਅਰਥੀ ਫੂਕ ਮੁਜ਼ਾਹਰੇ ਵਿੱਚ ਚਰਨ ਸਿੰਘ ਗੜ੍ਹਦੀਵਾਲਾ,ਬਾਲਕ੍ਰਿਸ਼ਨ’ ਗੁਰਮੇਲ ਸਿੰਘ ਭੱਟੀਆਂ,ਅਮਰੀਕ ਸਿੰਘ,ਜੋਗਿੰਦਰਪਾਲ, ਕੁਲਦੀਪ ਕੌਰ,ਸਤਵਿੰਦਰ ਕੌਰ,ਰਜਨੀ,ਮਹਿੰਦਰ ਕੌਰ ਮਲਕੀਤ ਸਿੰਘ ਆਦਿ ਹਾਜ਼ਰ ਸਨ।