Prime Punjab Times

Latest news
ਲੰਬਿਤ ਮੰਗਾਂ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦਾ ਬਟਾਲਾ 'ਚ ਵਿਸ਼ਾਲ ਤ੍ਰਿਸ਼ੂਲ ਮਾਰਚ, ਪੰਜਾਬ ਸਰਕਾਰ ਨੂੰ ਸੌਂਪਿਆ ਮ... *ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ... *ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई
ADVERTISEMENT
You are currently viewing ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਿਹਤ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ

ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਿਹਤ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ

ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਿਹਤ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ

ਪਠਾਨਕੋਟ 30 ਮਈ (ਅਵਿਨਾਸ਼ ਸ਼ਰਮਾ ) ਸਟੇਟ ਗੋਰਮਿੰਟ ਅਤੇ ਸਿਵਲ ਸਰਜਨ ਡਾ ਰੁਬਿੰਦਰ ਕੌਰ‌ ਦੇ ਦਿਸ਼ਾ ਨਿਰਦੇਸ਼ਾ ਤੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਿਹਤ ਕੇਂਦਰਾਂ ਅਤੇ ਸਕੂਲਾਂ ਦੇ 18 ਪਾਣੀ ਦੇ ਸੈਂਪਲ ਹੈਲਥ ਇੰਸਪੈਕਟਰ ਅਤੇ ਮਲਟੀਪਰਪਜ ਹੈਲਥ ਵਰਕਰਾਂ ਵੱਲੋਂ ਨਿਯਮ ਅਨੁਸਾਰ ਭਰੇ ਗਏ । ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹਾ ਹਸਪਤਾਲ ਪਠਾਨਕੋਟ,ਸੀ ਐਚ ਸੀ ਘਰੋਟਾ,ਨਰੋਟ ਜੈਮਲ ਸਿੰਘ,ਬੁਗਲ ਬਧਾਣੀ ਅਤੇ ਸੁਜਾਨਪੁਰ ਸ਼ਾਮਲ ਸਨ ਦੇ ਵੱਖ ਵੱਖ ਥਾਵਾਂ ਤੋਂ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੈਲਥ ਇੰਸਪੈਕਟਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਇਹ ਸੈਂਪਲ ਵਾਟਰ ਪਬਲਿਕ ਸਟੇਟ ਲੈਬਾਰਟਰੀ ਖਰੜ ਵਿਖੇ ਨਿਰੀਖਣ ਵਾਸਤੇ ਭੇਜੇ ਜਾਣਗੇ ਤਾਂ ਜੋ ਪੀਣ ਵਾਲੇ ਪਾਣੀ ਤੋਂ ਹੋਣ ਵਾਲੇ ਇਨਫੈਕਸ਼ਨ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਦੂਸ਼ਿਤ ਪਾਣੀ ਪੀਣ ਨਾਲ ਬੈਕਟੀਰੀਅਲ ਇਨਫੈਕਸ਼ਨ ਹੋ ਸਕਦਾ ਹੈ। ਜਿਸ ਕਾਰਨ ਹੈਜ਼ਾ, ਟਾਈਫਾਈਡ, ਪੇਚਿਸ਼ ਵਰਗੀਆਂ ਬਿਮਾਰੀਆਂ ਆਸਾਨੀ ਨਾਲ ਕਿਸੇ ਨੂੰ ਵੀ ਆਪਣਾ ਸ਼ਿਕਾਰ ਬਣਾ ਸਕਦੀਆਂ ਹਨ। ਇਸ ਤੋਂ ਇਲਾਵਾ ਦੂਸ਼ਿਤ ਪਾਣੀ ਪੀਣ ਨਾਲ ਵਾਇਰਲ ਇਨਫੈਕਸ਼ਨ ਵੀ ਹੋ ਸਕਦਾ ਹੈ। ਜਿਸ ਦੇ ਕਾਰਨ ਹੈਪੇਟਾਈਟਸ ਏ, ਫਲੂ ਅਤੇ ਪੀਲੀਆ ਵਰਗੀਆਂ ਖ਼ਤਰਨਾਕ ਬੀਮਾਰੀਆਂ ਹੋ ਸਕਦੀਆਂ ਹਨ। ਇਸ ਲਈ ਸਾਨੂੰ ਹਮੇਸ਼ਾਂ ਸਾਫ਼ ਪਾਣੀ ਹੀ ਪੀਣਾ ਚਾਹੀਦਾ ਹੈ। ਪਾਣੀ ਨੂੰ ਕਲੋਰੀਨੇਟ ਕਰਕੇ ਜਾਂ ਉਬਾਲ ਕੇ ਵੀ ਪੀਣ ਯੋਗ ਬਣਾਇਆ ਜਾ ਸਕਦਾ ਹੈ। ਇਸ ਮੌਕੇ ਹੈਲਥ ਇੰਸਪੈਕਟਰ ਅਨੋਖ ਲਾਲ, : ਹੈਲਥ ਇੰਸਪੈਕਟਰ ਰਜਿੰਦਰ ਭਗਤ, ਗੁਰਮੁੱਖ ਸਿੰਘ, ਭੁਪਿੰਦਰ ਸਿੰਘ, ਲਖਬੀਰ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਰਜਿੰਦਰ ਕੁਮਾਰ ਹੈਲਥ ਇੰਸਪੈਕਟਰ ਅਤੇ ਵਰਿੰਦਰ ਕੁਮਾਰ , ਜਗਨ ਨਾਥ, ਅਮਰਜੀਤ ਸੈਣੀ, ਪ੍ਰਦੀਪ ਭਗਤ, ਮਲਕੀਅਤ ਸਿੰਘ, ਭੁਪਿੰਦਰ ਸਿੰਘ, ਸੁਨੀਲ ਕੁਮਾਰ, ਅਜੇ ਕੁਮਾਰ, ਸੁਖਦੇਵ ਸਮਿਆਲ ਸਾਰੇ ਮਲਟੀਪਰਪਜ ਹੈਲਥ ਵਰਕਰ ਹਾਜ਼ਰ ਸਨ ।

error: copy content is like crime its probhihated