Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਸਯੁੰਕਤ ਕਿਸਾਨ ਮੌਰਚਾ ਦੀ ਹੋਈ ਅਹਿਮ ਮੀਟਿੰਗ

ਸਯੁੰਕਤ ਕਿਸਾਨ ਮੌਰਚਾ ਦੀ ਹੋਈ ਅਹਿਮ ਮੀਟਿੰਗ

ਸਯੁੰਕਤ ਕਿਸਾਨ ਮੌਰਚਾ ਦੀ ਹੋਈ ਅਹਿਮ ਮੀਟਿੰਗ

ਬਲਾਚੌਰ ( ਜਤਿੰਦਰ ਪਾਲ ਸਿੰਘ ਕਲੇਰ ) ਅੱਜ ਪਿੰਡ ਟੌਂਸਾ ਵਿਖ਼ੇ ਸੰਯੁਕਤ ਕਿਸਾਨ ਮਜ਼ਦੂਰ ਮੋਰਚਾ ਟੌਂਸਾ ਯੂਨਿਟ ਦੀ ਮੀਟਿੰਗ ਸਰਪੰਚ ਬਲਵੀਰ ਸਿੰਘ ਬਲਾਕ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਬਲਾਕ ਬਲਾਚੌਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪਿੰਡ ਦੀ ਪੰਚਇਤ ਉਚੇਚੇ ਤੌਰ ਤੇ ਸ਼ਾਮਿਲ ਹੋਈ। ਕਨਵੀਨਰ ਤਹਿਸੀਲ ਬਲਾਚੌਰ ਰਾਣਾ ਕਰਨ ਸਿੰਘ ਨੇ ਦੱਸਿਆ ਕੇਂਦਰ ਸਰਕਾਰ ਨੇ 9 ਦਸੰਬਰ 2021 ਨੂੰ ਮੋਰਚੇ ਨਾਲ ਲਿਖਿਤ ਸਮਝੋਤਾ ਕਰਕੇ MSP ਦੀ ਕਾਨੂੰਨੀ ਗਰੰਟੀ ਦੇਣ ਲਈ ਕਮੇਟੀ ਦਾ ਗਠਨ ਕਰਨਾ ਤੇ 6 ਹੋਰ ਮੰਗਾਂ ਤੇ ਸਹਿਮਤੀ ਦਿੱਤੀ ਸੀ, ਪਰ ਸਰਕਾਰ ਨੇ ਮੰਨੀਆ ਮੰਗਾਂ ਤੇ ਅਮਲ ਨਹੀਂ ਕੀਤਾ ਸਿੱਟੇ ਵਜੋਂ ਮੋਰਚੇ ਨੇ ਕਿਸਾਨ ਮਜ਼ਦੂਰਾਂ ਨੂੰ ਅਗਲੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਸੀ ਜਿਸ ਕਰਕੇ ਹੁਣ 8 ਜੂਨ ਨੂੰ ਦੇਸ਼ ਵਿਆਪੀ ਸੰਘਰਸ਼ ਦਾ ਐਲਾਨ ਮੋਰਚੇ ਦੀ ਦੇਸ਼ ਪੱਧਰੀ ਮੀਟਿੰਗ ਵਿੱਚ ਕੀਤਾ ਜਾਵੇਗਾ।
ਸਾਥੀ ਰਾਣਾ ਨੇ ਦੱਸਿਆ ਕਿ ਭਵਿੱਖ ਵਿੱਚ ਮੋਰਚਾ ਪਿੰਡ ਪੱਧਰ ਤੋਂ ਲੈ ਕੇ ਦੇਸ਼ ਪੱਧਰ ਤੱਕ ਲੋਕਾਂ ਦੀਆਂ ਮੰਗਾਂ/ਮੁਸ਼ਕਿਲਾਂ ਲਈ ਸੰਘਰਸ਼ ਲੜੇਗਾ।ਇਹ ਵੀ ਫੈਸਲਾ ਕੀਤਾ ਗਿਆ ਸਨਅਤੀ ਖੇਤਰ ਟੌਂਸਾ ਅਤੇ ਨਾਲ ਲਗਦੇ ਖੇਤਰ ਵਿੱਚ ਲਗਾਤਾਰ ਵਧ ਰਹੇ ਹਵਾ ਪਾਣੀ ਦੇ ਪ੍ਰਦੂਸ਼ਣ ਅਤੇ ਫੈਕਟਰੀ ਪ੍ਰਬੰਧਕਾਂ ਦੇ ਲੋਕਲ ਲੋਕਾਂ ਤੇ ਮੋਹਤਬਰਾਂ ਪ੍ਰਤੀ ਗੈਰ ਜਿੰਮੇਵਾਰਾਨਾ ਰਵਈਏ ਦਾ ਸਖਤ ਨੋਟਿਸ ਲੈਂਦਿਆਂ ਸਾਰੇ ਇਲਾਕੇ ਨੂੰ ਇੱਕਮੁੱਠ ਕਰਕੇ ਜਬਰਦਸਤ ਸੰਘਰਸ਼ ਕੀਤਾ ਜਾਵੇਗਾ ਜਿਸਦੀ ਸ਼ੁਰੂਆਤ Centrient ਫਾਰਮਾ ਤੋਂ ਕੀਤੀ ਜਾਵੇਗੀ। ਮੀਟਿੰਗ ਨੇ ਸਰਵਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡ ਦੇ ਮਿਡਲ ਸਕੂਲ ਨੂੰ ਬਾਰਵੀਂ (+2) ਤੱਕ ਅਪਗ੍ਰੇਡ ਕੀਤਾ ਜਾਵੇ ਤਾਂ ਜੋ ਬੱਚਿਆਂ ਨੂੰ ਦੂਰ ਦੁਰਾਡੇ ਪੜਨ ਲਈ ਨਾ ਜਾਣਾ ਪਵੇ।ਇਹ ਵੀ ਮੰਗ ਕੀਤੀ ਗਈ ਕਿ ਬੰਦ ਪਈ ਸਰਕਾਰੀ ਸਿਹਤ ਕੇਂਦਰ ਨੂੰ ਜਲਦੀ ਚਾਲੂ ਕਰਕੇ ਪਕਾ ਡਾਕਟਰ ਤੇ ਸਟਾਫ ਨਿਜੁਕਤ ਕੀਤਾ ਜਾਵੇ । ਮੀਟਿੰਗ ਵਿੱਚ ਸ਼ਸ਼ੀ ਰਾਣਾ ਸਾਬਕਾ ਸਰਪੰਚ, ਪਿਆਰੋ ਪੰਚ, ਸੋਨੂੰ ਕਟਾਰੀਆ ਪੰਚ, ਰਜਨੀ ਪੰਚ,ਪਰਵਿੰਦਰ ਪੰਚ, ਮੋਹਣ ਸਿੰਘ ਸਾਬਕਾ ਪੰਚ,ਸਵਰਨ ਸਿੰਘ, ਮੋਹਣ ਲਾਲ ਪ੍ਰਤਾਪ ਸਿੰਘ, ਕਮਲਜੀਤ ਕੌਰ ਪ੍ਰਧਾਨ ,ਮਨੋਹਰ ਲਾਲ ਆਦਿ ਨੇ ਭਾਗ ਲਿਆ ਤੇ ਆਪਣੇ ਵਿਚਾਰ ਪੇਸ਼ ਕੀਤੇ।

error: copy content is like crime its probhihated