Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੇ ਬਲਾਕ ਪ੍ਰਧਾਨ ਬਣੇ ‌ਪਰਮਿੰਦਰ ਬੱਡੂਵਾਲ

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੇ ਬਲਾਕ ਪ੍ਰਧਾਨ ਬਣੇ ‌ਪਰਮਿੰਦਰ ਬੱਡੂਵਾਲ

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੇ ਬਲਾਕ ਪ੍ਰਧਾਨ ਬਣੇ ‌ਪਰਮਿੰਦਰ ਬੱਡੂਵਾਲ

ਕੋਟ ਈਸੇ ਖਾਂ – (ਸ਼ਰਮਾ ) ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਬਲਾਕ ਕੋਟ ਈਸੇ ਖਾਂ ਦੀ ਚੋਣ ਅੱਜ ਸਿਵਲ ਹਸਪਤਾਲ ਕੋਟ ਈਸੇ ਖਾਂ ਵਿੱਚ ਹੋਈ । ਜਿਸ ਵਿਚ ਪੰਜਾਬ ਪ੍ਰਧਾਨ ਕੁਲਵੀਰ ਸਿੰਘ ਢਿੱਲੋਂ ਜਨਰਲ ਸਕੱਤਰ ਮਨਵਿੰਦਰ ਕਟਾਰੀਆ , ਜ਼ਿਲ੍ਹਾ ਕੈਸ਼ੀਅਰ ਜਸਵਿੰਦਰ ਕੌਰ ਪੱਤੋ , ਸੀਨੀਅਰ ਆਗੂ ਕਮਲਜੀਤ ਕੌਰ ਐੱਲ ਐੱਚ ਵੀ , ਰਾਜ ਦਵਿੰਦਰ ਸਿੰਘ ਹੈਲਥ ਸੁਪਰਵਾਈਜ਼ਰ , ਜਤਿੰਦਰ ਸੂਦ ਹੈਲਥ ਸੁਪਰਵਾਈਜ਼ਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਇਸ ਸਮੇਂ ਬਲਾਕ ਪ੍ਰਧਾਨ ਦਵਿੰਦਰ ਸਿੰਘ ਤੂਰ ਨੇ ਪਿਛਲੀ ਕਮੇਟੀ ਦੇ ਕੰਮਾਂ ਦਾ ਲੇਖਾ ਜੋਖਾ ਪੜ੍ਹ ਕੇ ਸੁਣਾਇਆ ਅਤੇ ਕਮੇਟੀ ਨੂੰ ਭੰਗ ਕਰਨ ਦਾ ਐਲਾਨ ਕੀਤਾ ਅਤੇ ਵੱਖ ਵੱਖ ਆਗੂਆਂ ਨੇ ਯੂਨੀਅਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਨਵੀਂ ਕਮੇਟੀ ਦੀ ਚੋਣ ਸਮੇਂ ਸਮੂਹ ਮੁਲਾਜ਼ਮਾਂ ਵੱਲੋਂ ਸਰਬ ਸਹਿਮਤੀ ਨਾਲ ਦਵਿੰਦਰ ਸਿੰਘ ਤੂਰ ਨੂੰ ਮੁੱਖ ਸਲਾਹਕਾਰ , ਪਰਮਿੰਦਰ ਕੁਮਾਰ ਬੱਡੂਵਾਲ ਨੂੰ ਬਲਾਕ ਪ੍ਰਧਾਨ ਚੁਣਿਆ ਗਿਆ ਜਿਸ ਤੇ ਸਾਰੇ ਮੁਲਾਜ਼ਮਾਂ ਵੱਲੋਂ ਸਹਿਮਤੀ ਪ੍ਰਗਟ ਕੀਤੀ ਗਈ ਇਸ ਸਮੇਂ ਕੰਵਲਜੀਤ ਕੌਰ ਨੂੰ ਜਨਰਲ ਸਕੱਤਰ, ਕੁਲਵੰਤ ਸਿੰਘ ਨੂੰ ਕੈਸ਼ੀਅਰ ,ਨਵਨੀਤ ਕੌਰ ਸਹਾਇਕ ਕੈਸ਼ੀਅਰ , ਜਤਿੰਦਰ ਸੂਦ ਨੂੰ ਪ੍ਰੈੱਸ ਸਕੱਤਰ , ਪਲਵਿੰਦਰ ਸਿੰਘ ਨੂੰ ਦਫ਼ਤਰ ਸਕੱਤਰ’ ਮੈਡਮ ਸੁਜਾਤਾ ਨੂੰ ਐਡੀਟਰ , ਮੈਡਮ ਰਾਜਵੀਰ ਕੌਰ ਸੀਨੀਅਰ ਮੀਤ ਪ੍ਰਧਾਨ , ਬਲਰਾਜ ਸਿੰਘ ਮੀਤ ਪ੍ਰਧਾਨ ,ਰਾਜਦਵਿੰਦਰ ਸਿੰਘ ਸਹਾਇਕ ਪ੍ਰੈੱਸ ਸਕੱਤਰ ਅਤੇ ਗੁਰਪ੍ਰੀਤ ਕੌਰ , ਗੁਰਨਾਮ ਸਿੰਘ, ਰਣਜੀਤ ਸਿੰਘ ਅਤੇ ਮੈਡਮ ਰਜਨੀ ਨੂੰ ਕਮੇਟੀ ਮੈਂਬਰ ਚੁਣਿਆ ਗਿਆ ਇਸ ਸਮੇਂ ਸਮੁੱਚੀ ਚੁਣੇ ਹੋਏ ਟੀਮ ਨੂੰ ਸੀਨੀਅਰ ਆਗੂਆਂ ਵੱਲੋਂ ਹਾਰ ਪਾ ਕੇ ਸਨਮਾਨਤ ਕੀਤਾ ਗਿਆ ਅਤੇ ਸਮੁੱਚੀ ਨਵੀਂ ਟੀਮ ਨੇ ਜਥੇਬੰਦੀ ਦੇ ਕੰਮਾਂ ਨੂੰ ਨਿਰਸਵਾਰਥ ਅਤੇ ਪਹਿਲ ਦੇ ਆਧਾਰ ਤੇ ਕਰਨ ਦਾ ਪ੍ਰਣ ਲਿਆ ਇਸ ਸਮੇਂ ਫਾਰਮੇਸੀ ਅਫਸਰ ਯੂਨੀਅਨ ਦੇ ਆਗੂ ਗੁਰਵਿੰਦਰ ਸਿੰਘ ਮੱਲ੍ਹੀ ਨਰਸਿੰਘ ਆਫੀਸਰ ਮੈਡਮਾਂ ਸਿਮਰਨਜੀਤ ਕੌਰ ਸਿੰਮੀ , ਰਾਜੇਸ਼ ਕੁਮਾਰ ਗਾਬਾ ,ਜਸਪਾਲ ਸਿੰਘ ‘ਬੂਟਾ ਸਿੰਘ ‘ਗੁਰਚਰਨ ਸਿੰਘ , ਪਰਦੀਪ ਸਿੰਘ ,ਵਿਕਰਮ ਸਿੰਘ , ਬਲਵਿੰਦਰ ਕੌਰ ,ਮੈਡਮ ਰਚਨਾ ,ਪਰਮਜੀਤ ਕੌਰ, ਜਸਵਿੰਦਰ ਕੌਰ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ