Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਆਸ਼ਾ ਵਰਕਰਾਂ ਨੇ ਚਿੱਟੇ ਦੇ ਆਦੀਆਂ ਦਾ ਸਰਵੇਖਣ ਕਰਨ ਤੋਂ ਪਰਗਟਾਈ ਅਸਮਰੱਥਾ

ਆਸ਼ਾ ਵਰਕਰਾਂ ਨੇ ਚਿੱਟੇ ਦੇ ਆਦੀਆਂ ਦਾ ਸਰਵੇਖਣ ਕਰਨ ਤੋਂ ਪਰਗਟਾਈ ਅਸਮਰੱਥਾ

ਆਸ਼ਾ ਵਰਕਰਾਂ ਨੇ ਚਿੱਟੇ ਦੇ ਆਦੀਆਂ ਦਾ ਸਰਵੇਖਣ ਕਰਨ ਤੋਂ ਪਰਗਟਾਈ ਅਸਮਰੱਥਾ

 ਸੀਨੀਅਰ ਮੈਡੀਕਲ ਅਫਸਰਾਂ ਨੂੰ ਮੰਗ ਪੱਤਰ ਦੇ ਜਾਨ ਮਾਲ ਦੀ ਰਾਖੀ ਦੀ ਗਰੰਟੀ ਦੀ ਕੀਤੀ ਮੰਗ

ਗੁਰਦਾਸਪੁਰ (ਅਸ਼ਵਨੀ) : ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਗੁਰਦਾਸਪੁਰ ਵਲੋਂ ਸੀਨੀਅਰ ਮੈਡੀਕਲ ਅਫਸਰਾਂ ਨੂੰ ਮੰਗ ਪੱਤਰ ਦੇ ਕੇ ਘਰ ਘਰ ਜਾ ਕੇ ਚਿੱਟੇ ਦੇ ਨਸ਼ੇ ਦੇ ਆਦੀਆ ਦਾ ਸਰਵੇਖਣ ਕਰਨ ਤੋਂ ਅਸਮਰਥਤਾ ਪ੍ਰਗਟਾਈ ਹੈ। ਬਲਵਿੰਦਰ ਕੌਰ ਅਲੀ ਸ਼ੇਰ ਜ਼ਿਲ੍ਹਾ ਪ੍ਰਧਾਨ, ਗੁਰਵਿੰਦਰ ਕੌਰ ਬਹਿਰਾਮਪੁਰ ਦੀ ਅਗਵਾਈ ਹੇਠ ਰਣਜੀਤ ਬਾਗ਼, ਧਿਆਨਪੁਰ, ਕਲਾਨੌਰ, ਬਹਿਰਾਮਪੁਰ, ਬਟਾਲਾ, ਭੁੱਲਰ, ਨੌਸ਼ਹਿਰਾ ਮੱਝਾ ਸਿੰਘ, ਕਾਹਨੂੰਵਾਨ, ਫਤਿਹ ਗੜ ਚੂੜੀਆਂ ਸਿਹਤ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਮੰਗ ਪੱਤਰ ਦੇ ਕੇ ਵਿਭਾਗ ਵੱਲੋਂ ਘਰ ਘਰ ਜਾ ਕੇ ਨਸ਼ੇੜੀਆਂ ਦਾ ਸਰਵੇਖਣ ਕਰਨ ਦੇ ਹੁਕਮ ਦਾ ਵਿਰੋਧ ਦਰਜ਼ ਕਰਵਾਇਆ ਹੈ। ਗੁਰਵਿੰਦਰ ਕੌਰ ਦੁਰਾਗਲਾ, ਮੀਰਾਂ ਕਾਹਨੂੰਵਾਨ, ਸਿਮਰਨ ਦੀਪ ਧਿਆਨਪੁਰ, ਅੰਚਲ ਮੱਟੂ ਬਟਾਲਾ, ਕਾਂਤਾ ਦੇਵੀ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਉਨ੍ਹਾਂ ਉਤੇ ਘਰ ਘਰ ਜਾ ਕੇ ਨਸ਼ੇ ਦੇ ਆਦੀ ਦਾ ਸਰਵੇਖਣ ਕਰਨ ਦਾ ਬੇਲੋੜਾ ਦਬਾਅ ਪਾਇਆ ਜਾ ਰਿਹਾ ਹੈ। ਜਿਸ ਦਾ ਜਥੇਬੰਦੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਹਮੇਸ਼ਾ ਚੰਗੇਰੇ ਸਮਾਜ ਦੀ ਸਿਰਜਣਾ ਲਈ ਲਗਾਤਾਰ ਆਪਣੀ ਜ਼ਿੰਦਗੀ ਦੀ ਪ੍ਰਵਾਹ ਨਾ ਕਰਦਿਆਂ ਆਪਣੀ ਡਿਊਟੀ ਇਮਾਨਦਾਰੀ ਨਾਲ ਕਰ ਰਹੀਆਂ ਹਨ ਪਰ ਵਿਭਾਗ ਵੱਲੋਂ ਉਨ੍ਹਾਂ ਨੂੰ ਕਿਸੇ ਪ੍ਰਕਾਰ ਦਾ ਮਿਹਨਤਾਨਾ ਨਾ ਦੇਣ ਅਤੇ ਸੁਰੱਖਿਆ ਦੀ ਗਾਰੰਟੀ ਦੇਣ ਤੋਂ ਬਿਨਾਂ ਜ਼ੋਖਿਮ ਵਿਚ ਪਾਇਆ ਜਾ ਰਿਹਾ ਹੈ। ਕਰੋਨਾ ਮਹਾਂਮਾਰੀ ਵਿਚ ਕੀਤੇ ਕੰਮਾਂ ਦਾ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ ਗਈ ਉਲਟਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਹਿਲੀ ਅਪ੍ਰੈਲ ਤੋਂ ਕਰੋਨਾ ਫਤਿਹ ਭੱਤਾ ਬੰਦ ਕਰ ਦਿੱਤਾ ਹੈ। ਜਿਸ ਦਾ ਵਰਕਰਾਂ ਵਿੱਚ ਰੋਸ਼ ਹੈ। ਦੁਰਾਡਾ ਬਲਾਕ ਦੀ ਸਕੱਤਰ ਸਮਾਂ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਵੇਲੇ ਵਾਇਦਾ ਕੀਤਾ ਸੀ ਕਿ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇਗਾ ਪਰ ਉਨ੍ਹਾਂ ਦਾ 2500 ਰੁਪਏ ਕੱਟ ਕੇ ਉਨ੍ਹਾਂ ਨੂੰ ਆਰਥਿਕ ਪੱਖੋਂ ਕਮਜ਼ੋਰ ਕੀਤਾ ਹੈ। ਮੰਗ ਪੱਤਰ ਦੇਣ ਸਮੇਂ ਹਰਪ੍ਰੀਤ ਕੌਰ ਤੁੰਗ, ਹਰਪ੍ਰੀਤ ਕੌਰ, ਸਵਰਨਜੀਤ ਕੌਰ, ਰਿਪਿਲ, ਮੀਨਾ ਦੇਵੀ ਹਾਜ਼ਰ ਸਨ।,

error: copy content is like crime its probhihated