Prime Punjab Times

Latest news
80ਵਾਂ ਸੁਤੰਤਰਤਾ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ* ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ  ਜਨਮ ਦਿਨ ਨੂੰ ਸੇਵਾ ਤੇ ਸਾਂਝ ਦੀ ਖੁਸ਼ਬੂ ਨਾਲ ਯਾਦਗਾਰ ਬਣਾਇਆ ਪੱਤਰਕਾਰ ਅਭੀ ਸ਼ਰਮਾ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ 'ਤੇ ਪਾਬੰਦੀ DAV ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ ਲੈਵਲ ਸਪੋਰਟਸ ਟੂਰਨਾਮੈਂਟ ਅਤੇ ਐਥਲੈਟਿਕਸ-ਮੀਟ 2026-27 ਵਿੱਚ ਸ਼ਾਨਦਾਰ ਜਿੱ... ਖ਼ਾਲਸਾ ਕਾਲਜ ਵਿਖੇ 'ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ' ਮਨਾਇਆ ਗਿਆ ਸਿਹਤਮੰਦ ਜਵਾਨੀ ਦੇ ਹੱਥਾਂ ‘ਚ ਦੇਸ਼ ਦਾ ਭਵਿੱਖ :ਪ੍ਰੀਤ ਕੋਹਲੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ
ADVERTISEMENT
You are currently viewing ਡਾਇਰੈਕਟਰ ਰੋਜ਼ਗਾਰ ਵਿਭਾਗ ਨੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਬਜਵਾੜਾ ਦਾ ਦੌਰਾ ਕਰਕੇ ਨਿਰਮਾਣ ਕਾਰਜ਼ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਡਾਇਰੈਕਟਰ ਰੋਜ਼ਗਾਰ ਵਿਭਾਗ ਨੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਬਜਵਾੜਾ ਦਾ ਦੌਰਾ ਕਰਕੇ ਨਿਰਮਾਣ ਕਾਰਜ਼ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਡਾਇਰੈਕਟਰ ਰੋਜ਼ਗਾਰ ਵਿਭਾਗ ਨੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਬਜਵਾੜਾ ਦਾ ਦੌਰਾ ਕਰਕੇ ਨਿਰਮਾਣ ਕਾਰਜ਼ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕਿਹਾ, ਇੰਸਟੀਚਿਊਟ ਦਾ 50 ਪ੍ਰਤੀਸ਼ਤ ਨਿਰਮਾਣ ਕਾਰਜ਼ ਹੋਇਆ ਪੂਰਾ, ਅਧਿਕਾਰੀਆਂ ਨੂੰ ਕਾਰਜ਼ ’ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

27 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਇੰਸਟੀਚਿਊਟ ’ਚ ਹਰ ਸਾਲ 280 ਉਮੀਦਵਾਰਾਂ ਨੂੰ ਭਾਰਤੀ ਸੈਨਾ ’ਚ ਅਫ਼ਸਰ ਵਜੋਂ ਭਰਤੀ ਹੋਣ ਦੀ ਦਿੱਤੀ ਜਾਵੇਗੀ ਸਿਖਲਾਈ

ਹੁਸ਼ਿਆਰਪੁਰ, 1 ਜੂਨ(ਬਿਊਰੋ) : ਡਾਇਰੈਕਟਰ ਰੋਜ਼ਗਾਰ ਵਿਭਾਗ ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਕਿ ਪਿੰਡ ਬਜਵਾੜਾ ਵਿਚ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਸ.ਬੀ.ਏ.ਸੀ. ਏ.ਐਫ.ਪੀ. ਆਈ ) ਖੁੱਲ੍ਹਣ ਨਾਲ ਨਾ ਸਿਰਫ਼ ਹੁਸ਼ਿਆਰਪੁਰ ਬਲਕਿ ਆਸ-ਪਾਸ ਖੇਤਰ ਦੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਉਹ ਵੱਧ ਤੋਂ ਵੱਧ ਸੈਨਾ ਵਿਚ ਅਫ਼ਸਰ ਵਜੋਂ ਆਪਣਾ ਕੈਰੀਅਰ ਬਣਾ ਸਕਣਗੇ। ਉਨ੍ਹਾਂ ਕਿਹਾ ਕਿ ਇੰਸਟੀਚਿਊਟ ਦਾ 50 ਪ੍ਰਤੀਸ਼ਤ ਨਿਰਮਾਣ ਕੰਮ ਮੁਕੰਮਲ ਹੋ ਚੁੱਕਾ ਹੈ। ਉਹ ਅੱਜ ਇੰਸਟੀਚਿਊਟ ਦੇ ਨਿਰਮਾਣ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ’ਤੇ ਪਿੰਡ ਬਜਵਾੜਾ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ ਵੀ ਮੌਜੂਦ ਸਨ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਇੰਸਟੀਚਿਊਟ ਦੇ ਚੱਲ ਰਹੇ ਕੰਮ ਨੂੰ ਜਲਦ ਤੋਂ ਜਲਦ ਖਤਮ ਕਰ ਲਿਆ ਜਾਵੇ, ਤਾਂ ਜੋ ਚਾਹਵਾਨ ਪ੍ਰਾਰਥੀ ਇਸ ਇੰਸਟੀਚਿਊਟ ਦਾ ਲਾਭ ਪ੍ਰਾਪਤ ਕਰ ਸਕਣ।
ਡਾਇਰੈਕਟਰ ਰੋਜ਼ਗਾਰ ਵਿਭਾਗ ਨੇ ਇੰਸਟੀਚਿਊਟ ਵਿਚ ਬਣ ਰਹੇ ਆਡੀਟੋਰੀਅਮ, ਹੋਸਟਲ, ਲਾਇਬ੍ਰੇਰੀ, ਕਲਾਸ ਰੂਮ ਅਤੇ ਐਡਮਿਨ ਬਲਾਕ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਕੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦੇ ਹੋਏ ਕੰਮ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ।  ਉਨ੍ਹਾਂ ਕਿਹਾ ਕਿ ਇਹ ਨਾਮਵਰ ਇੰਸਟੀਚਿਊਟ ਰੱਖਿਆ ਸੇਵਾਵਾਂ ਵਿਚ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਜ਼ਰੂਰੀ ਸਿਖਲਾਈ ਮੁਹੱਈਆ ਕਰਵਾ ਕੇ ਦੇਸ਼ ਸੇਵਾ ਵਿਚ ਬਣਦਾ ਯੋਗਦਾਨ ਪਾਉਣ ਦੇ ਕਾਬਲ ਬਣਾਵੇਗਾ।
ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਪਿੰਡ ਬਜਵਾੜਾ ਵਿਚ 83 ਕਨਾਲ 2 ਮਰਲੇ ਖੇਤਰ ਵਿਚ ਕਰੀਬ 27 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਇਸ ਇੰਸਟੀਚਿਊਟ ਵਿਚ ਹਰ ਸਾਲ 280 ਉਮੀਦਵਾਰਾਂ ਨੂੰ ਸਿਖਲਾਈ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਨਾਲ ਭਾਰਤੀ ਸੇਨਾਵਾਂ ਵਿਚ ਸੇਵਾਵਾਂ ਦੇਣ ਦੇ ਚਾਹਵਾਨ ਗਰੈਜੂਏਸ਼ਨ ਪਾਸ ਨੌਜਵਾਨਾਂ ਨੂ ੰਮੁਫ਼ਤ ਆਧੁਨਿਕ ਸਿਖਲਾਈ ਪ੍ਰਾਪਤ ਹੋਵੇਗੀ, ਜਿਸ ਨਾਲ ਲੜਕੇ-ਲੜਕੀਆਂ ਦਾ ਭਾਰਤੀ ਫੌਜ ਵਿਚ ਜਾਣ ਦਾ ਸਪਨਾ ਸਾਕਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਥੇ ਸੀ.ਡੀ.ਐਸ.ਈ. ਅਤੇ ਏ.ਐਫ.ਸੀ.ਏ.ਟੀ. ਦੇ ਸ਼ਾਰਟ ਟਰਮ ਤੇ ਲਾਂਗ ਟਰਮ ਅਤੇ ਰੈਜੀਡੈਂਸ਼ਿਅਲ ਕੋਰਸ ਕਰਵਾਏ ਜਾਣਗੇ।
ਇਸ ਮੌਕੇ ’ਤੇ ਐਸ.ਬੀ.ਏ.ਸੀ.-ਏ.ਐਫ.ਪੀ.ਆਈ. ਬਜਵਾੜਾ ਦੇ ਮੁੱਖ ਪ੍ਰੋਜੈਕਟ ਅਫ਼ਸਰ ਬ੍ਰਿਗੇਡੀਅਰ ਕੇ.ਡੀ. ਸਿੰਘ, ਡਿਪਟੀ ਡਾਇਰੈਕਟਰ ਰੋਜ਼ਗਾਰ ਵਿਭਾਗ ਸ੍ਰੀ ਰਜਿੰਦਰ ਸਿੰਘ ਸਿੱਧੂ, ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਰਜਿੰਦਰ ਗੋਤਰਾ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਗੁਰਮੇਲ ਸਿੰਘ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਕੈਰੀਅਰ ਕੌਂਂਸਲਰ ਅਦਿਤਿਆ ਰਾਣਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated